ਬਠਿੰਡਾ, 26 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੂਬੇ ਦੇ ਮੌਜੂਦਾ ਹਾਲਾਤਾਂ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਪੰਜਾਬ 'ਚ ਇਸ ਵੇਲੇ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦਾ ਦਬਦਬਾ ਹੈ ਤੇ ਹਰ ਵਰਗ ਅਸੁਰੱਖਿਅਤ ਮਹਿਸੂਸ ਕਰ ਰਿਹਾ | ਇਹ ਸ਼ਬਦ ਉਨ੍ਹਾਂ ਬਠਿੰਡਾ 'ਚ ਪਾਰਟੀ ਦੀਆਂ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਕਹੇ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਸੂਬੇ ਵਿਚ ਕਾਨੂੰਨ ਵਿਵਸਥਾ ਨੂੰ ਪੂਰੀ ਤਰ੍ਹਾਂ ਕਮਜ਼ੋਰ ਕਰ ਦਿੱਤਾ ਹੈ, ਜਿਸ ਨਾਲ ਅਪਰਾਧੀਆਂ ਨੂੰ ਹੌਸਲਾ ਮਿਲ ਰਿਹਾ | ਬਠਿੰਡਾ 'ਚ ਨਸ਼ਾ ਤਸਕਰ ਆਪਸ 'ਚ ਇਲਾਕੇ ਦੀ ਵੰਡ ਲਈ ਲੜ ਰਹੇ ਹਨ, ਜਿਸ ਨਾਲ ਆਮ ਨਾਗਰਿਕਾਂ 'ਚ ਡਰ ਦਾ ਮਾਹੌਲ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਸਮੇਤ ਸਾਰੇ ਵਰਗਾਂ ਨੇ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹਿਆ ਤੇ ਪੰਜਾਬ ਵਿਚ ਪੁਰ ਅਮਨ-ਚੈਨ ਰਿਹਾ, ਪਰ ਹੁਣ ਲੋਕ ਡਰ ਦੇ ਮਾਹੌਲ 'ਚ ਜੀਅ ਰਹੇ ਹਨ ਤੇ ਉਨ੍ਹਾਂ ਦਾ ਅਮਨ-ਚੈਨ ਖੁੱਸ ਚੁੱਕਾ ਹੈ, ਜਿਸ ਲਈ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦੇ ਹੱਥ ਮਜ਼ਬੂਤ ਕਰਨ ਦੀ ਲੋੜ ਹੈ | ਇਸ ਦੌਰਾਨ ਉਨ੍ਹਾਂ ਨੇ ਨਾ ਸਿਰਫ਼ ਜਨਤਕ ਮੀਟਿੰਗਾਂ ਕੀਤੀਆਂ ਸਗੋਂ ਵੱਖ-ਵੱਖ ਆਗੂਆਂ ਦੇ ਘਰਾਂ 'ਚ ਜਾ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ | ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਹੀ ਤਿਆਰੀ ਸ਼ੁਰੂ ਕਰਨ ਅਤੇ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕਿਹਾ | ਇਸ ਮੌਕੇ ਬਠਿੰਡਾ ਸ਼ਹਿਰੀ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਲੋਕ ਅਕਾਲੀ ਸਰਕਾਰ ਸਮੇਂ ਹੋਏ ਵਿਕਾਸ ਕਾਰਜਾਂ ਨੂੰ ਅੱਜ ਵੀ ਯਾਦ ਕਰ ਰਹੇ ਹਨ ਤੇ ਮੁੜ ਪੰਜਾਬ 'ਚ ਅਕਾਲੀ ਸਰਕਾਰ 'ਤੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ, ਜਿਸ ਲਈ ਆਗਾਮੀ ਵਿਧਾਨ ਸਭਾ ਚੋਣਾਂ 'ਚ 'ਆਪ' ਤੇ ਕਾਂਗਰਸ ਨੂੰ ਮੂੰਹ ਨਹੀਂ ਲਗਾਉਣਗੇ | ਇਸ ਮੌਕੇ ਬਠਿੰਡਾ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਯਾਦਵਿੰਦਰ ਸਿੰਘ ਯਾਦੀ, ਚਮਕੌਰ ਸਿੰਘ ਮਾਨ, ਡਾ. ਓਮ ਪ੍ਰਕਾਸ਼ ਸ਼ਰਮਾ, ਦਲਜੀਤ ਸਿੰਘ ਬਰਾੜ, ਹਸਰਤ ਮਿੱਡੂਖੇੜਾ, ਰਾਜਬਿੰਦਰ ਸਿੰਘ ਸਿੱਧੂ, ਗੁਰਇਕਬਾਲ ਸਿੰਘ ਸੈਣੇਵਾਲਾ, ਮੋਹਨਜੀਤ ਪੁਰੀ, ਸਰਕਲ ਪ੍ਰਧਾਨ ਬਾਲੀ, ਜਗਜੀਤ ਸਿੰਘ ਭੁੱਲਰ, ਸੁਮਿਤ ਕੁਮਾਰ, ਬੰਤ ਸਿੰਘ ਸਿੱਧੂ, ਸੁਖਦੇਵ ਸਿੰਘ ਗੁਰਥੜੀ, ਭੋਲਾ ਸਿੰਘ ਡੇਅਰੀ ਵਾਲਾ, ਸੰਜੀਵ ਲੋਰੀ, ਮਹਿੰਦਰ ਨਰੂਲਾ, ਮਨਦੀਪ