22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸਿਲਵਰ ਓਕਸ ਸਕੂਲ ਸੁਸ਼ਾਂਤ ਸਿਟੀ-2 ਦੇ ਨੰਨੇ੍ਹ-ਮੁੰਨੇ ਬੱਚਿਆਂ ਲਈ ਸਨਮਾਨ ਸਮਾਰੋਹ

Ad Position 21
No active advertisement
ਅਜੀਤ ਡੈਸਕ 27-02-2026
ਬਠਿੰਡਾ, 26 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿਲਵਰ ਓਕਸ ਸਕੂਲ ਸੁਸ਼ਾਂਤ ਸਿਟੀ-2 ਬਠਿੰਡਾ ਵਲੋਂ ਕਿੰਡਰਗਾਰਟਨ ਗ੍ਰੈਜੂਏਸ਼ਨ ਸਮਾਰੋਹ ਤੇ ਸਾਰੀਆਂ ਜਮਾਤਾਂ ਲਈ ਸਨਮਾਨ ਸਮਾਰੋਹ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਸਕੂਲ ਦੀ ਡਾਇਰੈਕਟਰ ਸ੍ਰੀਮਤੀ ਬਰਨਿੰਦਰਪਾਲ ਸੇਖੋਂ ਤੇ ਪਿ੍ੰਸੀਪਲ ਸ੍ਰੀਮਤੀ ਨੀਤੂ ਅਰੋੜਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਪ੍ਰੋਗਰਾਮ ਦੀ ਸ਼ੁਰੂਆਤ ਐਲ. ਕੇ. ਜੀ. ਦੇ ਨੰਨੇ੍ਹ-ਮੁੰਨੇ ਬੱਚਿਆਂ ਨੇ ਸ਼ਾਨਦਾਰ ਸਵਾਗਤੀ 'ਕਵਿਤਾ' ਪੇਸ਼ ਕਰਕੇ ਕੀਤੀ | ਯੂ. ਕੇ. ਜੀ. ਦੇ ਬੱਚਿਆਂ ਨੇ ਆਪਣੇ ਅਧਿਆਪਕਾਂ ਨੂੰ ਸਮਰਪਿਤ ਇਕ ਦਿਲਕਸ਼ 'ਥੈਂਕ ਯੂ ਡਾਂਸ' ਤੇ ਕਵਿਤਾ ਰਾਹੀਂ ਆਪਣਾ ਧੰਨਵਾਦ ਪ੍ਰਗਟ ਕੀਤਾ | ਸਮਾਰੋਹ 'ਚ ਮੁੱਖ ਖਿੱਚ ਦਾ ਕੇਂਦਰ ਯੂ. ਕੇ. ਜੀ. ਦੇ ਨੰਨ੍ਹੇ ਗ੍ਰੈਜੂਏਟਾਂ ਨੂੰ ਸਰਟੀਫਿਕੇਟ ਵੰਡਣਾ ਰਿਹਾ | ਗ੍ਰੈਜੂਏਸ਼ਨ ਦੀ ਪੁਸ਼ਾਕ ਵਿਚ ਸਜੇ ਇਹ ਬੱਚੇ ਬਹੁਤ ਹੀ ਆਤਮ-ਵਿਸ਼ਵਾਸ ਤੇ ਮਾਣ ਨਾਲ ਆਪਣੇ ਸਰਟੀਫਿਕੇਟ ਪ੍ਰਾਪਤ ਕਰਨ ਲਈ ਅੱਗੇ ਵਧੇ | ਇਸ ਮੌਕੇ ਸਾਲ ਭਰ ਵਿਚ ਵੱਖ-ਵੱਖ ਪ੍ਰਤੀਯੋਗਤਾਵਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਾਰੀਆਂ ਕਲਾਸਾਂ ਦੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਗਈ | ਐਲ. ਕੇ. ਜੀ. ਦੇ ਵਿਦਿਆਰਥੀਆਂ ਵਲੋਂ ਯੂ. ਕੇ. ਜੀ. ਦੇ ਵਿਦਿਆਰਥੀਆਂ ਲਈ ਪੇਸ਼ ਕੀਤਾ 'ਬੈਸਟ ਵਿਸ਼ਜ਼ ਡਾਂਸ' ਸਮਾਰੋਹ ਨੂੰ ਭਾਵੁਕ ਤੇ ਯਾਦਗਾਰ ਬਣਾਉਣ ਵਾਲਾ ਪਲ ਸਾਬਤ ਹੋਇਆ | ਡਾਇਰੈਕਟਰ ਸ੍ਰੀਮਤੀ ਬਰਨਿੰਦਰਪਾਲ ਸੇਖੋਂ ਨੇ ਸਾਰੇ ਗ੍ਰੈਜੂਏਟ ਤੇ ਇਨਾਮ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ | ਪਿ੍ੰਸੀਪਲ ਨੀਤੂ ਅਰੋੜਾ ਨੇ ਬੱਚਿਆਂ ਨੂੰ ਭਵਿੱਖ ਵਿਚ ਵੀ ਪੂਰਨ ਉਤਸ਼ਾਹ ਤੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਬੁਰਜ ਮਹਿਮਾ ਨਰਸਿੰਗ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸੀ.ਆਈ.ਆਈ. ਮੋਗਾ ਗਰੀਸ ਕੰਟਰੀ ਦਾ ਸਟੱਡੀ ਵੀਜ਼ਾ ਲਿਆਇਆ-ਚੇਅਰਮੈਨ ਰਾਘਵ ਸ਼ਰਮਾ <br/>
Ad Position 24