22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਵਿਖੇ 415 ਮਰੀਜ਼ਾਂ ਦੇ ਮੁਫ਼ਤ ਲੈਂਜ ਪਾਏ

Ad Position 21
No active advertisement
ਅਜੀਤ ਡੈਸਕ 27-02-2026
ਭਗਤਾ ਭਾਈਕਾ, 26 ਫਰਵਰੀ (ਸੁਖਪਾਲ ਸਿੰਘ ਸੋਨੀ)-ਬ੍ਰਹਮਲੀਨ ਸੰਤ ਬਾਬਾ ਕਰਨੈਲ ਦਾਸ ਦੇ ਅਸ਼ੀਰਵਾਦ ਨਾਲ ਮੌਜੂਦਾ ਗੱਦੀ ਨਸ਼ੀਨ ਸੁਆਮੀ ਬ੍ਰਹਮਮੁਨੀ ਦੀ ਅਗਵਾਈ ਹੇਠ ਤੇ ਸੰਸਥਾ ਦੇ ਮੁੱਖ ਪ੍ਰਬੰਧਕ ਬਾਬਾ ਗੰਗਾ ਰਾਮ ਦੇ ਯਤਨਾਂ ਸਦਕਾ 263ਵਾਂ ਅੱਖਾਂ ਦਾ ਮੁਫ਼ਤ ਲੈਂਜ ਕੈਂਪ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਲਾਲ ਵਿਖੇ ਲਗਾਇਆ | ਇਸ ਮੌਕੇ ਬਾਬਾ ਗੰਗਾ ਰਾਮ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉੱਚ ਕੋਟੀ ਦੇ ਡਾਕਟਰ ਰਵੀਕਾਂਤ ਬਮੋਤਰਾ ਐਮ. ਐਸ. ਆਈ. ਸਰਜਨ, ਡਾ. ਮਿਨਾਕਸ਼ੀ ਸਿੰਧੂ ਐਮ. ਐਸ. ਆਈ. ਸਰਜਨ ਵਲੋਂ 1015 ਮਰੀਜ਼ਾਂ ਦੀ ਜਾਂਚ ਕੀਤੀ ਗਈ | ਆਪ੍ਰੇਸ਼ਨ ਯੋਗ 415 ਮਰੀਜ਼ਾਂ ਦੇ ਮੁਫ਼ਤ ਲੈਂਜ ਪਾਏ ਗਏ | ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਬਾਬਾ ਗੰਗਾ ਰਾਮ ਵਲੋਂ ਵੰਡੀਆਂ ਗਈਆਂ | ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ | ਇਸ ਮੌਕੇ ਸਮੁੱਚਾ ਸਟਾਫ਼ ਹਾਜ਼ਰ ਰਿਹਾ |
Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਪੁਲਿਸ ਵਲੋਂ 9 ਨਾਜਾਇਜ਼ ਹਥਿਆਰਾਂ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਬੁਰਜ ਮਹਿਮਾ ਨਰਸਿੰਗ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24