22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਡੇਰਾ ਬਾਬਾ ਸੰਧਿਆ ਦਾਸ ਵਿਖੇ ਕਰਵਾਇਆ ਵਿਸ਼ਾਲ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 27-02-2026
ਤਲਵੰਡੀ ਸਾਬੋ, 26 ਫਰਵਰੀ (ਰਣਜੀਤ ਸਿੰਘ ਰਾਜੂ)- ਉੱਪ ਮੰਡਲ ਦੇ ਵੱਡੇ ਪਿੰਡ ਜਗ੍ਹਾ ਰਾਮ ਤੀਰਥ ਦੇ ਪ੍ਰਸਿੱਧ ਡੇਰਾ ਬਾਬਾ ਸੰਧਿਆ ਦਾਸ ਵਿਖੇ ਪਿਛਲੇ ਸਮੇਂ ਤੋਂ ਸੰਗਤਾਂ ਦੇ ਸਹਿਯੋਗ ਨਾਲ ਆਰੰਭੀ ਸ੍ਰੀ ਅਖੰਡ ਪਾਠਾਂ ਦੀ ਲੜੀ ਦੀ ਸਮਾਪਤੀ ਮੌਕੇ ਅੱਜ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀਆਂ ਲਵਾਈਆਂ | ਅੱਜ 25 ਵੇਂ ਸ੍ਰੀ ਅਖੰਡ ਪਾਠ ਦੀ ਸਮਾਪਤੀ ਮੌਕੇ ਡੇਰੇ ਦੇ ਮੁੱਖ ਗ੍ਰੰਥੀ ਸਿੰਘਾਂ ਬਾਬਾ ਅਮਰਜੀਤ ਸਿੰਘ, ਭਾਈ ਬਾਦਲ ਸਿੰਘ, ਬਾਬਾ ਅੰਮਿ੍ਤਪਾਲ ਸਿੰਘ ਤੇ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ ਜਦੋਂਕਿ ਇਲਾਕੇ ਦੀ ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਬੁੰਗਾ ਮਸਤੂਆਣਾ ਤਲਵੰਡੀ ਸਾਬੋ ਦੇ ਹਜ਼ੂਰੀ ਰਾਗੀ ਭਾਈ ਅਵਤਾਰ ਸਿੰਘ ਦੇ ਜਥੇ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਕਥਾ ਵੀਚਾਰਾਂ ਰਾਹੀਂ ਉਨ੍ਹਾਂ ਨੇ ਪਿੰਡਾਂ ਦੇ ਡੇਰਿਆਂ ਵਲੋਂ ਪੁਰਾਤਨ ਸਮੇਂ ਤੋਂ ਕੀਤੇ ਜਾ ਰਹੇ ਧਾਰਮਿਕ ਅਤੇ ਸਮਾਜਿਕ ਕਾਰਜਾਂ 'ਤੇ ਚਾਨਣਾ ਪਾਉਂਦਿਆਂ ਇਸ ਧਾਰਮਿਕ ਕਾਰਜ ਲਈ ਡੇਰੇ ਦੇ ਸਮੁੱਚੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ ਅਤੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੁੜਨ ਲਈ ਪ੍ਰੇਰਿਆ | ਡੇਰੇ ਦੇ ਮੁੱਖ ਸੇਵਾਦਾਰ ਬਾਬਾ ਹਰਬੰਸ ਦਾਸ ਨੇ ਸਮੁੱਚੀਆਂ ਸੰਗਤਾਂ ਨੂੰ ਜੀ ਆਇਆਂ ਆਖਦਿਆਂ ਆਖੰਡ ਪਾਠਾਂ ਦੀ ਲੜੀ ਦੌਰਾਨ ਸਹਿਯੋਗ ਦੇਣ ਵਾਲੇ ਸਮੂਹ ਸੇਵਾਦਾਰਾਂ ਦਾ ਧੰਨਵਾਦ ਵੀ ਕੀਤਾ | ਇਸ ਮੌਕੇ ਵਿਸ਼ੇਸ਼ ਸ਼ਖ਼ਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਸਮਾਗਮ ਵਿਚ ਡੇਰੇ ਦੇ ਸੇਵਾਦਾਰਾਂ ਵਿਚੋਂ ਬਿੱਕਰ ਸਿੰਘ ਮਿਸਤਰੀ, ਜਗਸੀਰ ਚੌਹਾਨ, ਨਛੱਤਰ ਸਿੰਘ ਚੌਧਰੀ, ਸੁਰਜੀਤ ਸ਼ਰਮਾ, ਰਾਜਵਿੰਦਰ ਸਿੰਘ ਸਿੱਧੂ, ਮੰਦਰ ਸਿੰਘ ਪ੍ਰਧਾਨ, ਸੋਹਣ ਸਿੰਘ ਟੈਂਟ ਹਾਊਸ ਤਲਵੰਡੀ ਸਾਬੋ, ਅਵਤਾਰ ਸਿੰਘ, ਡਾ.ਰੇਸ਼ਮ ਸਿੰਘ, ਜੱਗਾ ਸਿੰਘ, ਪਾਲ ਚਹਿਲ, ਦਰਸ਼ਨ ਸਿੰਘ ਮੈਂਬਰ, ਭਿੰਦਰ ਸਿੰਘ, ਗੁਰਮੇਲ ਸਿੰਘ, ਬੂਟਾ ਸਿੰਘ, ਜਸਵੀਰ ਸਿੱਧੂ, ਆਤਮਾ ਬਹਿਣੀਵਾਲ, ਚਰਨਾ ਗਿੱਲ, ਬਿੰਦਰ ਸਿੰਘ, ਪਾਲ ਸ਼ਰਮਾ, ਮਨਿੰਦਰ ਸ਼ਰਮਾ, ਗੁਰਮਨ ਮੌੜ, ਕਰਨ ਮੌੜ, ਕਾਕਾ ਸਿੰਘ ਮੈਂਬਰ, ਗੁਰਦੀਪ ਬਹਿਣੀਵਾਲ, ਸੁੱਖ ਸ਼ਰਮਾ, ਜੱਗਾ ਸਿੰਘ ਪ੍ਰਧਾਨ ਚੜ੍ਹਦੀਕਲਾ ਵੈੱਲਫੇਅਰ ਕਲੱਬ, ਬਿੱਕੀ ਸਿੰਘ ਫ਼ੌਜੀ, ਜੋਗਿੰਦਰ ਸਿੰਘ, ਮੇਜਰ ਸਿੰਘ ਸਾਬਕਾ ਸਰਪੰਚ, ਤਰਲੋਚਨ ਸਿੰਘ, ਜਗਸੀਰ ਸਿੰਘ ਸੇਵਾਮੁਕਤ ਇੰਸਪੈਕਟਰ, ਗੇਲ ਸਿੰਘ, ਸੁਖਪਾਲ ਸਿੰਘ ਤੇ ਜਸਵਿੰਦਰ ਸਿੰਘ ਜ਼ੈਲਦਾਰ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਬਠਿੰਡਾ ਪੁਲਿਸ ਵਲੋਂ 9 ਨਾਜਾਇਜ਼ ਹਥਿਆਰਾਂ ਸਮੇਤ ਇਕ ਗਿ੍ਫ਼ਤਾਰ
Ad Position 24