22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 27-02-2026
ਬਠਿੰਡਾ, 26 ਫਰਵਰੀ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ, ਜਿਸ ਪਾਸੋਂ 360 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਲਈਆਂ ਗਈਆਂ ਹਨ | ਇਸ ਮਾਮਲੇ ਦੀ ਜਾਂਚ ਕਰ ਰਹੇ ਤਫ਼ਤੀਸ਼ੀ ਪੁਲਿਸ ਅਧਿਕਾਰੀ ਰਮਨਦੀਪ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਦਰ ਪੁਲਿਸ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ | ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 360 ਨਸ਼ੇ ਦੀਆਂ ਗੋਲੀਆਂ (ਐਲਪਰਾਜ਼ੋਲਮ) ਬਰਾਮਦ ਕਰ ਲਈਆਂ | ਪੁਲਿਸ ਜਾਂਚ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਤਿਉਣਾ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ | ਜਿਸ 'ਤੇ ਥਾਣਾ ਸਦਰ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਹਰਪ੍ਰੀਤ ਹੈਪੀ 'ਆਪ' ਦੇ ਹਲਕਾ ਸਿੱਖਿਆ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਡੇਰਾ ਬਾਬਾ ਸੰਧਿਆ ਦਾਸ ਵਿਖੇ ਕਰਵਾਇਆ ਵਿਸ਼ਾਲ ਧਾਰਮਿਕ ਸਮਾਗਮ
Ad Position 24