22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਭਾਈ ਰੂਪਾ ਰੈਲੀ ਲਈ ਹਲਕੇ 'ਚ ਜ਼ੋਰਦਾਰ ਤਿਆਰੀਆਂ, ਕੱਲ੍ਹ ਹੋਵੇਗਾ ਵੱਡਾ ਇਕੱਠ-ਮਲੂਕਾ

Ad Position 21
No active advertisement
ਅਜੀਤ ਡੈਸਕ 27-02-2026
ਮਹਿਰਾਜ, 26 ਫਰਵਰੀ (ਸੁਖਪਾਲ ਮਹਿਰਾਜ)-ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੂਰੇ ਪੰਜਾਬ ਵਿਚ ਚੱਲ ਰਹੀਆਂ 'ਪੰਜਾਬ ਬਚਾਓ' ਰੈਲੀਆਂ ਦੇ ਤਹਿਤ 28 ਫਰਵਰੀ ਨੂੰ ਭਾਈ ਰੂਪਾ ਵਿਖੇ ਹੋਣ ਜਾ ਰਹੀ ਰੈਲੀ ਨੂੰ ਲੈ ਕੇ ਹਲਕੇ ਭਰ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਰੈਲੀ ਸੰਬੰਧੀ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਇਹ ਸਿਰਫ਼ ਇਕ ਸਿਆਸੀ ਪ੍ਰੋਗਰਾਮ ਨਹੀਂ, ਸਗੋਂ ਹਲਕੇ ਦਾ ਵੱਡਾ ਇਕੱਠ ਹੋਵੇਗਾ, ਜਿਸ 'ਚ ਪਿੰਡਾਂ ਤੇ ਸ਼ਹਿਰਾਂ ਤੋਂ ਵੱਡੀ ਗਿਣਤੀ ਵਿਚ ਲੋਕ ਸ਼ਮੂਲੀਅਤ ਕਰਨਗੇ | ਉਨ੍ਹਾਂ ਕਿਹਾ ਕਿ ਰੈਲੀ ਦਾ ਮਕਸਦ ਪੰਜਾਬ ਨੂੰ ਦਰਪੇਸ਼ ਗੰਭੀਰ ਮੁੱਦਿਆਂ-ਅਰਥਵਿਵਸਥਾ, ਕਿਸਾਨੀ, ਨੌਜਵਾਨੀ ਤੇ ਕਾਨੂੰਨ-ਵਿਵਸਥਾ 'ਤੇ ਖੁੱਲ੍ਹੀ ਚਰਚਾ ਕਰਨੀ ਅਤੇ ਲੋਕਾਂ ਨੂੰ ਆਪਣੇ ਹੱਕਾਂ ਲਈ ਇਕੱਠੇ ਹੋਣ ਦਾ ਸੰਦੇਸ਼ ਦੇਣਾ ਹੈ | ਉਨ੍ਹਾਂ ਕਿਹਾ ਕਿ ਰੈਲੀਆਂ ਸਿਆਸੀ ਤਾਕਤ ਦਾ ਪ੍ਰਤੀਕ ਹੁੰਦੀਆਂ ਹਨ, ਪਰ 28 ਫਰਵਰੀ ਦੀ ਰੈਲੀ ਲੋਕੀ ਮੁੱਦਿਆਂ 'ਤੇ ਕੇਂਦਿ੍ਤ ਰਹੇਗੀ | ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੋਚ-ਵਿਚਾਰ ਕਰਕੇ ਐਸੀ ਸਰਕਾਰ ਚੁਣੀ ਜਾਵੇ ਜੋ ਸੂਬੇ ਨੂੰ ਤਰੱਕੀ ਦੇ ਰਾਹ 'ਤੇ ਲੈ ਕੇ ਜਾਵੇ | ਮਲੂਕਾ ਨੇ ਦਾਅਵਾ ਕੀਤਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਤੇ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹੋਣਗੇ | ਉਨ੍ਹਾਂ ਕਿਹਾ ਕਿ ਲੋਕ ਮÏਜੂਦਾ ਹਾਲਾਤਾਂ ਤੋਂ ਨਾਰਾਜ਼ ਹਨ ਅਤੇ ਵੱਡੀ ਗਿਣਤੀ 'ਚ 28 ਫਰਵਰੀ ਨੂੰ ਭਾਈ ਰੂਪਾ ਰੈਲੀ ਵਿਚ ਇਕੱਠੇ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅੰਤਰ ਕਾਲਜ ਯੁਵਕ ਮੇਲਾ-2026 ਆਯੋਜਿਤ ਅਗਲੀ ਖ਼ਬਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਮੱੁਖ ਸਕੱਤਰ ਪੰਜਾਬ ਨੂੰ ਭੇਜਿਆ ਮੰਗ ਪੱਤਰ
Ad Position 24