22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅੰਤਰ ਕਾਲਜ ਯੁਵਕ ਮੇਲਾ-2026 ਆਯੋਜਿਤ

Ad Position 21
No active advertisement
ਅਜੀਤ ਡੈਸਕ 27-02-2026
ਭੁੱਚੋ ਮੰਡੀ, 26 ਫਰਵਰੀ (ਪਰਵਿੰਦਰ ਸਿੰਘ ਜÏੜਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅੰਤਰ ਕਾਲਜ ਯੁਵਕ ਮੇਲਾ-2026 ਆਦੇਸ਼ ਯੂਨੀਵਰਸਿਟੀ ਬਠਿੰਡਾ ਵਿਖੇ ਕਰਵਾਇਆ ਗਿਆ ਵਿਚ 55 ਕਾਲਜਾਂ ਦੇ 600 ਵਿਦਿਆਰਥੀਆਂ ਨੇ ਭਾਗ ਲਿਆ¢ ਇਸ ਮੌਕੇ ਵਿਦਿਆਰਥੀਆਂ ਦੇ ਕਵਿਤਾ ਉਚਾਰਣ, ਕੁਇਜ਼, ਦਸਤਾਰ ਸਜਾਉਣ, ਪੋਸਟਰ ਮੇਕਿੰਗ, ਪੈਰਾ ਰਚਨਾ, ਕਲੇਅ ਮਾਡਲਿੰਗ, ਅੱਖਰਕਾਰੀ ਮੁਕਾਬਲੇ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ¢ ਸਮਾਗਮ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਹੋਈ¢ ਇਸ ਮੌਕੇ ਆਦੇਸ਼ ਮੈਡੀਕਲ ਯੂਨੀਵਰਸਿਟੀ ਦੇ ਚਾਂਸਲਰ ਡਾ. ਹਰਿੰਦਰ ਸਿੰਘ ਗਿੱਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਆਦੇਸ਼ ਯੂਨੀਵਰਸਿਟੀ ਬਠਿੰਡਾ ਦੇ ਵਾਈਸ ਚਾਂਸਲਰ ਕਰਨਲ ਜਗਦੇਵ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ¢ ਡਾ. ਵਰੁਣ ਮਲਹੋਤਰਾ ਰਜਿਸਟਰਾਰ ਆਦੇਸ਼ ਯੂਨੀਵਰਸਿਟੀ, ਡਾ. ਅਮਨੀਸ਼ ਸਿੰਘ ਡੀਨ ਸਟੂਡੈਂਟ ਵੈੱਲਫੇਅਰ, ਡਾ. ਸਤਨਾਮ ਸਿੰਘ ਕੋਆਰਡੀਨੇਟਰ ਯੂਥ ਅਫੇਅਰਜ਼ ਆਦੇਸ਼ ਯੂਨੀਵਰਸਿਟੀ, ਡਾ.ਅਮਨਦੀਪ ਕੌਰ, ਕੋਆਰਡੀਨੇਟਰ ਸਟੂਡੈਂਟ ਵੈੱਲਫੇਅਰ, ਡਾ.ਰਾਜੀਵ ਮਹਾਜਨ, ਡੀਨ ਅਕੈਡਮਿਕ ਅਫੇਅਰਜ਼, ਡਾ. ਅਵੀਨਿੰਦਰਪਾਲ ਸਿੰਘ ਡਾਇਰੈਕਟਰ ਜਨਰਲ ਐਚ.ਆਰ.ਡੀ. ਸ਼ਿਵਰਾਜ ਸਿੰਘ ਸਟੇਟ ਸਕੱਤਰ ਪੰਜਾਬ, ਬਲਵੰਤ ਸਿੰਘ ਜ਼ੋਨਲ ਸਰਪ੍ਰਸਤ, ਰਣਜੀਤ ਸਿੰਘ ਜ਼ੋਨਲ ਪ੍ਰਧਾਨ, ਗੁਰਚਰਨ ਸਿੰਘ ਜ਼ੋਨਲ ਸਕੱਤਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ¢ ਇਸ ਦੌਰਾਨ ਸਟੱਡੀ ਸਰਕਲ ਵਲੋਂ ਕਰਵਾਏ ਗਏ ਨੈਤਿਕ ਇਮਤਿਹਾਨ ਕਾਲਜ 2026 ਵਿਚ ਮੈਰਿਟ ਵਿਚ ਆਉਣ ਵਾਲੇ 60 ਵਿਦਿਆਰਥੀਆਂ ਨੂੰ ਨਗਦ ਇਨਾਮਾਂ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ¢ ਵੱਖ-ਵੱਖ ਮੁਕਾਬਲਿਆਂ ਦੇ ਪ੍ਰਾਪਤ ਹੋਏ ਨਤੀਜਿਆਂ ਅਨੁਸਾਰ ਕਵਿਤਾ ਮੁਕਾਬਲੇ ਵਿਚ ਹਰਪ੍ਰੀਤ ਕÏਰ ਦਸਮੇਸ਼ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਬਾਦਲ ਨੇ ਪਹਿਲਾ ਸਥਾਨ, ਸਿਮਰਨਜੀਤ ਕੌਰ, ਸੰਤ ਬਾਬਾ ਭਾਗ ਸਿੰਘ ਮੈਮੋ. ਗਰਲਜ਼ ਕਾਲਜ ਸੁਖਾਨੰਦ ਨੇ ਦੂਸਰਾ ਅਤੇ ਕੋਮਲਪ੍ਰੀਤ ਕÏਰ ਬਾਬਾ ਫਰੀਦ ਕਾਲਜ ਆਫ਼ ਐਜੂਕੇਸ਼ਨ ਦਿਉਣ ਨੇ ਤੀਸਰਾ ਸਥਾਨ ਹਾਸਲ ਕੀਤਾ¢ ਦਸਤਾਰ ਸਜਾਉਣ ਮੁਕਾਬਲਾ ਲੜਕੀਆਂ ਵਿਚ ਕਰਮਜੀਤ ਕੌਰ ਗੁਰੂ ਨਾਨਕ ਦੇਵ ਖ਼ਾਲਸਾ ਗਰਲਜ਼ ਕਾਲਜ ਨੇ ਪਹਿਲਾ, ਪਰਮਿੰਦਰ ਕੌਰ, ਪੰਜਾਬੀ ਯੂਨੀ. ਰਿਜਨਲ ਸੈਂਟਰ ਬਠਿੰਡਾ ਨੇ ਦੂਸਰਾ ਅਤੇ ਹਰਦੀਪ ਕੌਰ ਸਰਕਾਰੀ ਰਜਿੰਦਰਾ ਕਾਲਜ ਬਠਿੰਡਾ ਨੇ ਤੀਸਰਾ ਸਥਾਨ ਹਾਸਲ ਕੀਤਾ¢ ਦਸਤਾਰ ਸਜਾਉਣ ਮੁਕਾਬਲਾ ਲੜਕੇ ਵਿਚ ਹਰਮਨ ਸਿੰਘ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਨੇ ਪਹਿਲਾ, ਸੁਖਬੀਰ ਸਿੰਘ ਅਤੇ ਇੰਦਰਜੀਤ ਸਿੰਘ ਡੀ.ਐਮ. ਕਾਲਜ ਮੋਗਾ ਨੇ ਕ੍ਰਮਵਾਰ ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ¢ ਜੇਤੂ ਵਿਦਿਆਰਥੀਆਂ ਅਤੇ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ ਗਏ¢
Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਆਰ.ਐਮ.ਪੀ. ਡਾਕਟਰਾਂ ਖ਼ਿਲਾਫ਼ ਆਏ ਫ਼ੈਸਲੇ ਸੰਬੰਧੀ ਮੈਡੀਕਲ ਪ੍ਰੈਕਟੀਸ਼ਨਰ ਨੇ ਕੀਤੀ ਮੀਟਿੰਗ ਅਗਲੀ ਖ਼ਬਰ ਭਾਈ ਰੂਪਾ ਰੈਲੀ ਲਈ ਹਲਕੇ 'ਚ ਜ਼ੋਰਦਾਰ ਤਿਆਰੀਆਂ, ਕੱਲ੍ਹ ਹੋਵੇਗਾ ਵੱਡਾ ਇਕੱਠ-ਮਲੂਕਾ
Ad Position 24