28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਦੋ ਲੁਟੇਰੇ ਵਿਅਕਤੀ ਦੀ ਕੁੱਟਮਾਰ ਕਰਦੇ ਪਰਸ ਖੋਹ ਹੋਏ ਫ਼ਰਾਰ <br/>

Ad Position 21
No active advertisement
ਅਜੀਤ ਡੈਸਕ 28-02-2026
ਬਠਿੰਡਾ, 27 ਫਰਵਰੀ (ਰੋਮਾਣਾ)- ਬਠਿੰਡਾ ਦੀ ਅਮਰੀਕ ਸਿੰਘ ਰੋਡ ਅਗਰਸੇਨ ਨਗਰ ਦੀ ਗਲੀ ਨੰਬਰ 1 ਵਿਚ ਇਕ ਵਿਅਕਤੀ ਦੀ ਦੋ ਲੁਟੇਰਿਆਂ ਵਲੋਂ ਕੁੱਟਮਾਰ ਕਰਦੇ ਹੋਏ ਪਰਸ ਝਪਟ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਵਿਅਕਤੀ ਅਨੁਸਾਰ ਪਰਸ ਵਿਚ ਨਗਦੀ ਅਤੇ ਜ਼ਰੂਰੀ ਕਾਗ਼ਜ਼ਾਤ ਸਨ | ਇਸ ਦੀ ਸ਼ਿਕਾਇਤ ਉਨ੍ਹਾਂ ਤੁਰੰਤ ਪੁਲਿਸ ਕੋਲ ਦਰਜ ਕਰਵਾਈ ਗਈ ਹੈ | ਇਸ ਮਾਮਲੇ ਸਬੰਧੀ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਸਮੇਂ ਫੋਨ ਆਇਆ ਕਿ ਅਮਰੀਕ ਸਿੰਘ ਰੋਡ ਅਗਰਸੇਨ ਨਗਰ ਦੀ ਗਲੀ ਨੰਬਰ 1 ਵਿਚ ਇਕ ਰਿੰਕੂ ਨਾਮ ਦਾ ਵਿਅਕਤੀ ਵਾਲਪੇਪਰ ਦੀ ਖ਼ਰੀਦ ਕਰਨ ਲਈ ਆਇਆ ਸੀ, ਇਸ ਦੌਰਾਨ ਦੋ ਨੌਜਵਾਨ ਉਸ ਕੋਲ ਆਏ ਤੇ ਉਕਤ ਵਿਅਕਤੀ ਦੀ ਕੁੱਟਮਾਰ ਕਰਦੇ ਹੋਏ ਉਸ ਦਾ ਪਰਸ ਝਪਟ ਕੇ ਫ਼ਰਾਰ ਹੋ ਗਏ ਹਨ | ਪਰਸ ਵਿਚ 6 ਹਜਾਰ ਰੁਪਏ ਦੀ ਨਕਦੀ ਅਤੇ ਜ਼ਰੂਰੀ ਕਾਗ਼ਜ਼ਾਤ ਸਨ | ਸੋਨੂੰ ਮਹੇਸ਼ਵਰੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਰਜ ਕਰਵਾਈ ਗਈ ਹੈ | ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਅਜਿਹੇ ਲੁਟੇਰਿਆਂ ਨੂੰ ਜਲਦ ਗਿ੍ਫ਼ਤਾਰ ਕੀਤਾ ਜਾਵੇ ਤਾ ਜੋ ਸ਼ਹਿਰ ਵਿਚ ਕੋਈ ਵੀ ਅਣਹੋਣੀ ਘਟਨਾ ਨਾ ਵਾਪਰ ਸਕੇ |

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ 10 ਸਾਲਾ ਬੱਚੇ ਸਮੇਤ 4 ਜ਼ਖ਼ਮੀ ਅਗਲੀ ਖ਼ਬਰ ਨਾਬਾਲਗ ਵਿਦਿਆਰਥਣ ਨਾਲ ਜਬਰ-ਜਨਾਹ ਕਰਨ ਵਾਲੇ ਦੋ ਦੋਸਤਾਂ ਨੂੰ ਉਮਰ ਕੈਦ <br/>
Ad Position 24