06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

Ad Position 21
repet_subhas-goyals [Copy P29]
ਅਜੀਤ ਡੈਸਕ 03-03-2026
ਬਠਿੰਡਾ, 2 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ): ਬਠਿੰਡਾ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਹੇਠ ਰਜਿਸਟ੍ਰੇਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਹਰੇਕ ਪਰਿਵਾਰ ਨੂੰ ਇਸ ਯੋਜਨਾ ਤਹਿਤ ਰਜਿਸਟਰ ਕੀਤਾ ਜਾਵੇ | ਉਨ੍ਹਾਂ ਕਿਹਾ ਕਿ 10 ਲੱਖ ਤੱਕ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਹਰ ਵਿਅਕਤੀ ਤੱਕ ਪਹੁੰਚਾਉਣ ਲਈ ਰਜਿਸਟ੍ਰੇਸ਼ਨ ਜ਼ਰੂਰੀ ਹੈ |
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਸੀ.ਐਸ.ਸੀ. ਜਾਂ ਵਿਸ਼ੇਸ਼ ਕੈਂਪਾਂ ਰਾਹੀਂ ਰਜਿਸਟਰ ਹੋ ਸਕਦੇ ਹਨ | ਉਨ੍ਹਾਂ ਕਿਹਾ ਕਿ ਲੋਕ ਇਸ ਯੋਜਨਾ ਦੇ ਲਾਭ ਲੈਣ ਅਤੇ ਆਪਣੇ ਪਰਿਵਾਰ ਨੂੰ ਸਿਹਤ ਸੁਰੱਖਿਆ ਪ੍ਰਦਾਨ ਕਰਨ | ਉਨ੍ਹਾਂ ਨੇ ਸਾਰੇ ਐਸ.ਡੀ.ਐਮ., ਸਰਕਾਰੀ ਅਤੇ ਨਿੱਜੀ ਖੇਤਰ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਰਜਿਸਟ੍ਰੇਸ਼ਨ ਕੰਮ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਯੋਜਨਾ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਹਰ ਸਿਹਤ ਸੰਸਥਾ ਦੇ ਬਾਹਰ ਵਿਸ਼ੇਸ਼ ਕਾਊਾਟਰ ਲਗਾਏ ਜਾਣ ਤਾਂ ਜੋ ਲੋਕਾਂ ਲਈ ਰਜਿਸਟ੍ਰੇਸ਼ਨ ਸੌਖੀ ਹੋ ਜਾਵੇ | ਰਜਿਸਟ੍ਰੇਸ਼ਨ ਲਈ ਇਕ ਪਰਿਵਾਰ ਤੋਂ 18 ਸਾਲ ਤੋਂ ਵੱਧ ਉਮਰ ਦੇ ਦੋ ਵਿਅਕਤੀ ਆਧਾਰ ਕਾਰਡ ਅਤੇ ਵੋਟਰ ਆਈ ਕਾਰਡ ਲੈ ਕੇ ਸੀ.ਐਸ.ਸੀ. ਕੇਂਦਰ ਜਾਂ ਨੇੜਲੀ ਸਰਕਾਰੀ ਸਿਹਤ ਸੰਸਥਾ ਵਿਖੇ ਪਹੁੰਚਣ |
ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ 357 ਸੀ.ਐਸ.ਸੀ. ਕੇਂਦਰਾਂ ਤੋਂ ਇਲਾਵਾ ਰਜਿਸਟ੍ਰੇਸ਼ਨ ਅਤੇ ਕਾਰਡ ਜਾਰੀ ਕਰਨ ਲਈ ਰੋਜ਼ਾਨਾ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਹੇਠ ਪੰਜਾਬ ਸਰਕਾਰ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਨਕਦ ਰਹਿਤ ਇਲਾਜ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ |
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਐਸ.ਡੀ.ਐਮ ਬਠਿੰਡਾ ਬਲਕਰਨ ਸਿੰਘ ਮਾਹਲ, ਐਸ.ਡੀ.ਐਮ ਮੌੜ ਹਰਪ੍ਰੀਤ ਸਿੰਘ ਅਟਵਾਲ, ਰਾਕੇਸ਼ ਸ਼ਰਮਾ ਐਸ.ਡੀ.ਐਮ ਤਲਵੰਡੀ ਸਾਬੋ, ਹਰਸ਼ਿਤਾ ਆਈ.ਏ.ਐਸ (ਯੂਟੀ), ਡੀ.ਐਮ.ਸੀ ਡਾ. ਨਵਪ੍ਰੀਤ ਕੌਰ, ਵੱਖ-ਵੱਖ ਸਬ ਡਵੀਜ਼ਨਾਂ ਦੇ ਐਸ.ਐਮ.ਓ, ਸੀ.ਐਸ.ਸੀ. ਦੇ ਜ਼ਿਲ੍ਹਾ ਇੰਚਾਰਜ ਤਰਸੇਮ ਸਿੰਘ ਬਰਾੜ ਅਤੇ ਹੋਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਦਲਜੀਤ ਸਿੰਘ ਦੁੱਲੇਵਾਲਾ ਵਲੋਂ ਬਾਪੂ ਤਰਸੇਮ ਸਿੰਘ ਨਾਲ ਮੁਲਾਕਾਤ ਅਗਲੀ ਖ਼ਬਰ ਏਮਜ਼ ਹਸਪਤਾਲ ਬਠਿੰਡਾ ਇਲਾਜ ਘੱਟ ਗੇੜੇ ਵੱਧ ਲਵਾਏ ਜਾਂਦੇ ਹਨ- ਵਿਜੈਪਾਲ <br/>
Ad Position 24