06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਟੈੱਟ ਦੇ ਮੁੱਦੇ ਨੂੰ ਲੈ ਕੇ ਅਧਿਆਪਕਾਂ ਵਲੋਂ ਵਿਧਾਇਕ ਜਗਰੂਪ ਗਿੱਲ ਦੇ ਘਰ ਦਾ ਘਿਰਾਓ

Ad Position 21
repet_subhas-goyals [Copy P29]
ਅਜੀਤ ਡੈਸਕ 03-03-2026
ਬਠਿੰਡਾ, 2 ਮਾਰਚ (ਸੱਤਪਾਲ ਸਿੰਘ ਸਿਵੀਆਂ)-ਤਰੱਕੀ ਹਾਸਲ ਕਰਨ ਲਈ ਅਧਿਆਪਕਾਂ 'ਤੇ ਥੋਪੀ ਗਏ 'ਅਧਿਆਪਕ ਯੋਗਤਾ ਟੈੱਸਟ' (ਟੈੱਟ) ਦੇ ਮਸਲੇ ਨੂੰ ਲੈ ਕੇ ਅੱਜ ਵੱਡੀ ਗਿਣਤੀਆਂ ਅਧਿਆਪਕਾਂ ਵਲੋਂ ਬਠਿੰਡਾ ਸ਼ਹਿਰੀ ਹਲਕੇ ਦੇ 'ਆਪ' ਵਿਧਾਇਕ ਜਗਰੂਪ ਸਿੰਘ ਗਿੱਲ ਦੇ ਘਰ ਦਾ ਘਿਰਾਓ ਕੀਤਾ ਗਿਆ | ਇਸ ਦੌਰਾਨ ਅਧਿਆਪਕਾਂ ਨੇ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਅਧਿਆਪਕ ਆਗੂ ਜਗਪਾਲ ਸਿੰਘ ਬੰਗੀ, ਰੇਸ਼ਮ ਸਿੰਘ ਖੇਮੋਆਣਾ, ਜਗਸੀਰ ਸਿੰਘ ਸਹੋਤਾ, ਬਲਜਿੰਦਰ ਸਿੰਘ, ਰਾਜਵੀਰ ਸਿੰਘ ਮਾਨ, ਅੰਮਿ੍ਤਪਾਲ ਸਿੰਘ ਮਾਨ, ਹਰਜੀਤ ਸਿੰਘ ਜੀਦਾ, ਗੁਰਬਖ਼ਸ਼ ਸਿੰਘ, ਬਲਦੇਵ ਸਿੰਘ, ਜਗਦੀਸ਼ ਕੁਮਾਰ ਜੱਗੀ, ਜਗਤਾਰ ਸਿੰਘ ਬਾਠ ਤੇ ਜੋਨੀ ਸਿੰਗਲਾ ਨੇ ਕਿਹਾ ਕਿ ਪਹਿਲਾਂ ਹੀ ਪੰਜਾਬ ਸਰਕਾਰ ਤੈਅ ਟੈੱਸਟ ਅਤੇ ਸ਼ਰਤਾਂ ਪੂਰੀਆਂ ਕਰਕੇ ਅਧਿਆਪਕ ਆਪਣੀ ਨੌਕਰੀ 'ਤੇ ਭਰਤੀ ਹੋਏ ਹਨ ਅਤੇ ਪਿਛਲੇ 25-30 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਹਨ ਪਰ ਹੁਣ ਉਨ੍ਹਾਂ 'ਤੇ ਤਰੱਕੀ ਪ੍ਰਾਪਤ ਕਰਨ ਲਈ ਸੂਬਾ ਸਰਕਾਰ ਵਲੋਂ ਮੁੜ ਅਧਿਆਪਕ ਯੋਗਤਾ ਟੈੱਸਟ (ਟੈੱਟ) ਪਾਸ ਦੀ ਬੇਲੋੜੀ ਸ਼ਰਤ ਥੋਪ ਦਿੱਤੀ ਗਈ ਤੇ ਅਜਿਹਾ ਕਰਕੇ ਅਧਿਆਪਕਾਂ ਦੇ ਰੁਜ਼ਗਾਰ 'ਤੇ ਕੁਹਾੜਾ ਚਲਾਉਣ ਦਾ ਕੰਮ ਕੀਤਾ ਹੈ, ਜਿਸ ਨੂੰ ਕਿਸੇ ਹਾਲਤ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ | ਇਸ ਮਸਲੇ ਨੂੰ ਹੱਲ ਕਰਨ ਦੀ ਬਜਾਏ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਟਾਲ-ਮਟੋਲ ਕਰ ਰਹੇ ਹਨ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਟੈੱਟ ਦੀ ਸ਼ਰਤ ਨੂੰ ਖ਼ਤਮ ਕਰਦੇ ਹੋਏ ਸੁਪਰੀਮ ਕੋਰਟ ਅੰਦਰ ਰਿਵਿਊ ਅਪੀਲ ਪਾ ਕੇ ਤੁਰੰਤ ਵਿਭਾਗ ਵਲੋਂ ਜਾਰੀ ਪੱਤਰ ਵਾਪਸ ਲਏ ਜਾਣ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਨੌਕਰੀ ਵਿਚ ਆਉਣ ਤੋਂ ਬਾਅਦ ਅਧਿਆਪਕਾਂ ਉੱਪਰ ਟੱੈਟ ਵਰਗੀ ਸ਼ਰਤ ਮੁੜ ਨਹੀਂ ਥੋਪੀ ਜਾਵੇਗੀ, ਨਹੀਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਡੈਮੋਕਰੈਟਿਕ ਟੀਚਰ ਫ਼ਰੰਟ (ਦਿਗਵਿਜੇ ਤੇ ਵਿਕਰਮ), ਜੀ.ਟੀ.ਯੂ., ਬੀ.ਐੱਡ. ਅਧਿਆਪਕ ਫ਼ਰੰਟ, ਅਧਿਆਪਕ ਦਲ, ਕੰਪਿਊਟਰ ਅਧਿਆਪਕ ਯੂਨੀਅਨ, ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਯੂਨੀਅਨ, ਈ.ਟੀ.ਟੀ. ਟੀਚਰ ਯੂਨੀਅਨ, ਐਸ.ਐਸ.ਏ/ਰਮਸਾ ਯੂਨੀਅਨ, ਆਦਰਸ਼ ਸਕੂਲ ਅਧਿਆਪਕ ਯੂਨੀਅਨ, ਈ.ਟੀ.ਟੀ. ਅਧਿਆਪਕ ਯੂਨੀਅਨ, ਐੱਸ.ਐੱਲ.ਏ. ਯੂਨੀਅਨ, ਭਾਕਿਯੂ ਡਕੌਂਦਾ (ਧਨੇਰ) ਦੇ ਆਗੂਆਂ ਤੋਂ ਇਲਾਵਾ ਅਮਰਜੀਤ ਹਨੀ, ਜਸਵਿੰਦਰ ਸਿੰਘ, ਪਵਨਦੀਪ ਕੌਰ, ਗੁਰਜੀਤ ਸਿੰਘ ਜੱਸੀ, ਬੇਅੰਤ ਸਿੰਘ ਫੂਲੇਵਾਲਾ, ਕੁਲਦੀਪ ਸਿੰਘ, ਨਵਚਰਨ ਕੌਰ, ਸਿਮਰਜੀਤ ਕੌਰ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਮੇਲ ਸਿੰਘ ਮਲਕਾਣਾ, ਅੰਮਿ੍ਤਪਾਲ ਸਿੰਘ, ਹਰਜੀਤ ਸਿੰਘ ਜੀਦਾ ਸਮੇਤ ਵੱਡੀ ਗਿਣਤੀ 'ਚ ਅਧਿਆਪਕ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਦੀ ਸਫ਼ਾਈ ਨਾ ਹੋਣ ਕਾਰਨ ਦੇ ਰੋਸ ਵਜੋਂ ਮੌੜ ਖ਼ੁਰਦ ਵਾਸੀਆਂ ਨੇ ਨਵੀਂ ਪੈ ਰਹੀ ਵਾਟਰ ਸਪਲਾਈ ਪਾਈਪਲਾਈਨ ਰੋਕੀ ਅਗਲੀ ਖ਼ਬਰ ਪੰਚਾਇਤ ਸੰਮਤੀ ਫੂਲ ਦੇ ਚੇਅਰਮੈਨ ਦੀ ਚੋਣ ਅਗਲੇਰੇ ਹੁਕਮਾਂ ਤੱਕ ਮੁਲਤਵੀ
Ad Position 24