ਬਠਿੰਡਾ, 2 ਮਾਰਚ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ 3 ਵੱਖ-ਵੱਖ ਥਾਵਾਂ ਤੋਂ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਿਨ੍ਹਾਂ ਪਾਸੋਂ 375 ਨਸ਼ੀਲੇ ਕੈਪਸੂਲ ਅਤੇ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਤਫ਼ਤੀਸ਼ੀ ਪੁਲਿਸ ਅਧਿਕਾਰੀ ਅੰਮਿ੍ਤਪਾਲ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੋਤਵਾਲੀ ਪੁਲਿਸ ਵਲੋਂ ਕਪਾਹ ਮੰਡੀ ਬਠਿੰਡਾ ਪਾਸੋਂ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਜਿਨ੍ਹਾਂ ਪਾਸੋਂ 300 ਕੈਪਸੂਲ ਪ੍ਰੈਗਾਬਲਿਨ ਬਰਾਮਦ ਕਰ ਲਏ ਗਏ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਸੁਖਪਾਲ ਸਿੰਘ, ਹਰੀਸ਼ ਨਾਗਪਾਲ ਦੋਂਵੇ ਵਾਸੀ ਬਠਿੰਡਾ ਵਜੋਂ ਹੋਈ ਹੈ | ਜਿਨ੍ਹਾਂ 'ਤੇ ਥਾਣਾ ਕੋਤਵਾਲੀ ਵਿਖੇ ਮਾਮਲਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ | ਦੂਸਰੇ ਮਾਮਲੇ ਦੇ ਤਫ਼ਤੀਸ਼ੀ ਪੁਲਿਸ ਅਧਿਕਾਰੀ ਸੁਖਮੰਦਰ ਸਿੰਘ ਦੀ ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਇਨ ਪੁਲਿਸ ਵਲੋਂ ਘੋੜਾ ਚੌਕ ਬਠਿੰਡਾ ਪਾਸੋਂ ਧਰਮਪ੍ਰੀਤ ਸਿੰਘ ਵਾਸੀ ਚੰਦਸਰ ਬਸਤੀ ਬਠਿੰਡਾ ਨੂੰ 75 ਨਸ਼ੀਲੇ ਕੈਪਸੂਲਾਂ ਸਮੇਤ ਗਿ੍ਫ਼ਤਾਰ ਕਰਕੇ ਥਾਣਾ ਸਿਵਲ ਲਾਇਨ ਵਿਖੇ ਮਾਮਲਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ | ਤੀਸਰੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਰਾਜਵੀਰ ਸਿੰਘ ਅਨੁਸਾਰ ਥਾਣਾ ਕੈਨਾਲ ਪੁਲਿਸ ਵਲੋਂ ਡੱਬਵਾਲੀ ਰੋਡ ਤੋਂ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ 7 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ | ਪੁਲਿਸ ਜਾਂਚ ਬਾਅਦ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਸਾਹਿਦ ਕੁਮਾਰ ਅਤੇ ਪਿਊਸ਼ ਕੁਮਾਰ ਦੋਂਵੇ ਵਾਸੀ ਬਠਿੰਡਾ ਵਜੋਂ ਹੋਈ ਹੈ, ਜਿਨ੍ਹਾਂ 'ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ |