05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਮੋਟਰਸਾਈਕਲ ਸਵਾਰ ਔਰਤ ਦੇ ਹੱਥਾਂ 'ਚੋਂ ਬੈਗ ਤੇ ਪਰਸ ਝਪਟ ਹੋਏ ਫਰਾਰ

Ad Position 21
repet_subhas-goyals [Copy P29]
ਅਜੀਤ ਡੈਸਕ 03-03-2026
ਬਠਿੰਡਾ, 2 ਮਾਰਚ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦੇ ਮਾਡਲ ਟਾਊਨ ਫੇਸ-4-5 'ਚ ਇਕ ਮੋਟਰਸਾਈਕਲ 'ਤੇ ਸਵਾਰ ਦੋ ਲੁਟੇਰੇ ਔਰਤ ਦੇ ਹੱਥਾਂ ਵਿਚੋਂ ਬੈਗ ਅਤੇ ਪਰਸ ਝਪਟ ਕੇ ਫਰਾਰ ਹੋ ਗਏ ਹਨ | ਇਸ ਮਾਮਲੇ ਦੀ ਵੀਡੀਓ ਸੜਕ ਉੱਪਰ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਚੁੱਕੀ ਹੈ | ਜੋ ਕਿ ਸੋਸ਼ਲ ਮੀਡੀਆ ਉੱਪਰ ਖੂਬ ਵਾਇਰਲ ਹੋ ਰਹੀ ਹੈ | ਦੱਸਣਾ ਬਣਦਾ ਹੈ, ਕਿ ਬਠਿੰਡਾ ਸ਼ਹਿਰ ਅੰਦਰ ਪਿਛਲੇ ਕਈ ਦਿਨਾਂ ਤੋਂ ਚੋਰੀ ਅਤੇ ਲੁੱਟਾਂ ਖੋਹਾਂ ਦੀ ਅਨੇਕਾ ਵਾਰਦਾਤਾਂ ਸ਼ਰੇਆਮ ਵਾਪਰ ਰਹੀਆਂ ਹਨ | ਅਜਿਹੇ ਮਾਮਲੇ ਦੀ ਕਈ ਫੁਟੇਜ ਸੀਸੀਟੀਵੀ ਕੈਮਰੇ 'ਚ ਕੈਦ ਹੋ ਚੁੱਕਿਆ ਹਨ, ਪਰ ਬਠਿੰਡਾ ਪੁਲਿਸ ਦੇ ਹੱਥ ਖ਼ਾਲੀ ਜਾਪਦੇ ਨਜ਼ਰ ਆ ਰਹੇ ਹਨ | ਭਾਵੇਂ ਕਿ ਬਠਿੰਡਾ ਪੁਲਿਸ ਵਲੋਂ ਸ਼ਹਿਰ 'ਚ ਕਈ ਨਾਕੇ ਲਗਾ ਕੇ ਸਿਰਫ਼ ਖਾਨਾਪੂਰਤੀ ਕੀਤੀ ਜਾ ਰਹੀ ਹੈ, ਪਰ ਜਿਸ ਹਿਸਾਬ ਨਾਲ ਚੋਰੀ ਅਤੇ ਲੁੱਟਾਂ ਖੋਹਾਂ ਹੋ ਰਹੀਆਂ ਹਨ | ਜਿਸ ਕਾਰਨ ਸ਼ਹਿਰ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਹੁਣ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਅਜਿਹਾ ਹੀ ਇਕ ਹੋਰ ਨਵਾਂ ਮਾਮਲਾ ਮਾਡਲ ਟਾਊਨ ਫੇਸ਼-4-5 'ਚ ਦੇਖਣ ਨੂੰ ਮਿਲੀਆ ਹੈ | ਸ਼ਹਿਰ ਦੀ ਸਮਾਜਸੇਵੀ ਸੰਸਥਾ ਨੌਜਵਾਨ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਦੱਸਿਆ ਕਿ ਇਕ ਔਰਤ ਜਿਸ ਦਾ ਨਾਮ ਮਹਿੰਦਰ ਕੌਰ, ਕੋਠੀ ਨੰ: 985 ਮਾਡਲ ਟਾਊਨ ਆਪਣੇ ਹੱਥਾਂ 'ਚ ਪਰਸ ਅਤੇ ਬੈਗ ਫੜ੍ਹ ਕੇ ਸੜਕ ਉੱਪਰ ਪੈਦਲ ਜਾ ਰਹੀ ਸੀ | ਇਸ ਦੌਰਾਨ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰੇ ਆਏ ਤੇ ਉਸ ਦੇ ਹੱਥਾਂ ਵਿਚੋਂ ਬੈਗ ਅਤੇ ਪਰਸ ਝਪਟ ਕੇ ਫਰਾਰ ਹੋ ਗਏ ਹਨ | ਇਸ ਮਾਮਲੇ ਦੀ ਫੁਟੇਜ ਸੜਕ ਉੱਪਰ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਚੁੱਕੀ ਹੈ | ਜਿਸ ਵਿਚ ਸ਼ਰੇਆਮ ਲੁਟੇਰੇ ਔਰਤ ਦਾ ਪਰਸ ਝਪਟਦੇ ਹੋਏ ਦਿਖਾਈ ਦੇ ਰਹੇ ਹਨ | ਉਕਤ ਔਰਤ ਵਲੋਂ ਇਸ ਦੀ ਸ਼ਿਕਾਇਤ ਪੁਲਿਸ ਕੋਲ ਦਰਜ ਕਰਵਾਈ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਪ੍ਰੀਖਿਆ 'ਚੋਂ ਵਜ਼ੀਫ਼ਾ ਪ੍ਰਾਪਤ ਕੀਤਾ ਅਗਲੀ ਖ਼ਬਰ ਬਠਿੰਡਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 5 ਵਿਅਕਤੀ ਕੀਤੇ ਗਿ੍ਫ਼ਤਾਰ
Ad Position 24