05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਖ਼ਜ਼ਾਨੇ ਦੀ ਦੁਰਵਰਤੋਂ ਨਾਲ ਪੰਜਾਬ ਸਿਰ ਚੜਿ੍ਹਆ 4.50 ਲੱਖ ਕਰੋੜ ਦਾ ਕਰਜ਼ਾ-ਹਰਸਿਮਰਤ ਕੌਰ ਬਾਦਲ

Ad Position 21
repet_subhas-goyals [Copy P29]
ਅਜੀਤ ਡੈਸਕ 03-03-2026
ਬਠਿੰਡਾ, 2 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਦੋ ਦਿਨਾਂ ਦੇ ਬਠਿੰਡਾ ਦੌਰੇ ਦੌਰਾਨ ਸ਼ਹਿਰ ਦੇ ਵੱਖ-ਵੱਖ ਸਰਕਲਾਂ ਅਤੇ ਲਾਈਨੋਂ ਪਾਰ ਇਲਾਕਿਆਂ ਵਿਚ ਮੀਟਿੰਗਾਂ ਕਰਕੇ ਪਾਰਟੀ ਵਰਕਰਾਂ ਨਾਲ ਚੋਣੀ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ¢ ਉਨ੍ਹਾਂ ਨੇ ਵਰਕਰਾਂ ਨੂੰ ਆਉਣ ਵਾਲੀਆਂ ਨਗਰ ਨਿਗਮ ਅਤੇ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼ੁਰੂ ਕੀਤੀ 'ਪੰਜਾਬ ਬਚਾਓ, ਸੁਖਬੀਰ ਬਾਦਲ ਲਿਆਓ, ਪੰਜਾਬ ਦਾ ਮੁੜ ਵਿਕਾਸ ਕਰਵਾਓ' ਮੁਹਿੰਮ ਤਹਿਤ ਜਨ ਸੰਪਰਕ ਰੈਲੀਆਂ ਨੂੰ ਕਾਮਯਾਬ ਬਣਾਉਣ ਲਈ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ¢ਇਸ ਮੌਕੇ ਸਾਬਕਾ ਸਰਕਲ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਨਿਰਮਲ ਸਿੰਘ ਸੰਧੂ ਦੇ ਗ੍ਰਹਿ ਵਿਖੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਲੋਕ ਸਭਾ 'ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੂੰ ਪੰਜਾਬ ਦੇ ਹਿੱਤ ਪਿਆਰੇ ਨਹੀਂ¢ ਜਦਕਿ ਸ਼ੋ੍ਰਮਣੀ ਅਕਾਲੀ ਦਲ ਪੰਜਾਬੀਆਂ ਦੀ ਆਪਣੀ ਖੇਤਰੀ ਪਾਰਟੀ ਹੈ, ਜਿਸ ਨੂੰ ਮਜ਼ਬੂਤ ਕਰਨ ਦੀ ਲੋੜ ਹੈ | ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ 9 ਸਾਲਾਂ ਦੇ ਸ਼ਾਸਨ ਦੌਰਾਨ ਪੰਜਾਬ ਦੇ ਵਿਕਾਸ ਲਈ ਕੋਈ ਢੰਗ ਦਾ ਕੰਮ ਨਹੀਂ ਹੋਇਆ¢ ਉਨ੍ਹਾਂ ਨੇ ਦੋਸ਼ ਲਾਇਆ ਕਿ ਮੌਜੂਦਾ 'ਆਪ' ਸਰਕਾਰ ਨੇ ਆਪਣੇ ਪ੍ਰਚਾਰ ਲਈ ਖ਼ਜ਼ਾਨੇ ਦੀ ਦੁਰਵਰਤੋਂ ਕੀਤੀ, ਜਿਸ ਕਾਰਨ ਪੰਜਾਬ 'ਤੇ 4.50 ਲੱਖ ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਚੜ੍ਹ ਗਿਆ ਹੈ¢ ਉਨ੍ਹਾਂ ਕਿਹਾ ਕਿ ਇਹ ਸਾਰੀ ਸਥਿਤੀ ਸਰਕਾਰ ਦੀਆਂ ਗਲਤ ਨੀਤੀਆਂ ਦਾ ਨਤੀਜਾ ਹੈ ਅਤੇ ਪੰਜਾਬ ਨੂੰ ਮਜ਼ਬੂਤ ਖੇਤਰੀ ਪਾਰਟੀ ਦੀ ਲੋੜ ਹੈ¢ ਉਨ੍ਹਾਂ ਨੇ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਨਿਰਮਲ ਸਿੰਘ ਸੰਧੂ, ਇੰਦਰਜੀਤ ਸਿੰਘ ਬਰਾੜ, ਚਮਕੌਰ ਸਿੰਘ ਮਾਨ ਸਮੇਤ ਸਮੂਹ ਕੌਂਸਲਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਪਾਰਟੀ ਲਈ ਕੰਮ ਕਰਨ ਤਾਂ ਜੋ ਨਗਰ ਨਿਗਮ ਅਤੇ ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਦਰਜ ਕੀਤੀ ਜਾ ਸਕੇ¢ਇਸ ਦੌਰਾਨ ਨਿਰਮਲ ਸਿੰਘ ਸੰਧੂ ਦੀ ਅਗਵਾਈ ਹੇਠ ਸਮੁੱਚੀ ਲੀਡਰਸ਼ਿਪ ਵਲੋਂ ਸਾਬਕਾ ਕੇਂਦਰੀ ਮੰਤਰੀ ਦਾ ਸਨਮਾਨ ਵੀ ਕੀਤਾ ਗਿਆ ਅਤੇ ਚੋਣਾਂ ਵਿਚ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਨ ਦਾ ਭਰੋਸਾ ਦਿੱਤਾ ਗਿਆ¢ ਇਸ ਮੌਕੇ ਜ਼ਿਲ੍ਹਾ ਪੈ੍ਰੱਸ ਸਕੱਤਰ ਡਾ. ਓਮ ਪ੍ਰਕਾਸ਼ ਸ਼ਰਮਾ, ਜਗਦੀਪ ਸਿੰਘ ਗਹਿਰੀ, ਦਰਸ਼ਨ ਸਿੰਘ ਜਨਤਾ ਨਗਰ, ਪ੍ਰਵੀਨ ਕੁਮਾਰ, ਮਨਜੀਤ ਸਿੰਘ ਬੀਸੀ ਵਿੰਗ, ਜਸਵਿੰਦਰ ਸਿੰਘ ਮਾਖਾ, ਗੁਰਚਰਨ ਦਾਸ, ਗੌਰਵ ਸ਼ਰਮਾ (ਯੂਥ ਆਗੂ), ਦਰਸ਼ਨ ਸਿੰਘ ਖ਼ਾਲਸਾ, ਬੀਬੀ ਸ਼ਿਮਲਾ ਰਾਣੀ, ਬੀਬੀ ਊਸ਼ਾ ਰਾਣੀ, ਬੀਬੀ ਅਮਰਜੀਤ ਕੌਰ, ਸੋਹਨ ਲਾਲ, ਹਰਬੰਸ ਸਿੰਘ, ਗੁਰਚਰਨ ਸਿੰਘ, ਜਸਪਾਲ ਸਿੰਘ, ਗੁਰਮਖ ਸਿੰਘ ਖ਼ਾਲਸਾ, ਰਣਵੀਰ ਸਿੰਘ ਅਤੇ ਤਨਵੀਰ ਸਿੰਘ ਢਿੱਲੋਂ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਬਠਿੰਡਾ 'ਚ ਵਾਪਰੀ ਬੇਅਦਬੀ ਦੀ ਘਟਨਾ, ਗਲੀ 'ਚੋਂ ਖਿੱਲਰੇ ਮਿਲੇ ਗੁਟਕਾ ਸਾਹਿਬ ਦੇ ਅੰਗ ਅਗਲੀ ਖ਼ਬਰ ਸ਼ੱਕੀ ਹਾਲਤ ਗਊਆਂ ਦਾ ਭਰਿਆ ਟਰੱਕ ਫੜਿਆ
Ad Position 24