ਬਠਿੰਡਾ, 3 ਮਾਰਚ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਵਿਚ ਅਕਾਲੀ ਦਲ ਬਾਦਲ ਦੇ ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕÏਰ ਬਾਦਲ ਨੇ ਵੱਖ-ਵੱਖ ਇਲਾਕਿਆਂ ਵਿਚ ਨੱੁਕੜ ਮੀਟਿੰਗਾਂ ਦਾ ਦੌਰ ਕਰਦਿਆਂ ਸਭਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਆਪ ਨੇ ਪਿਛਲੇ 10 ਸਾਲਾਂ ਵਿਚ ਪੰਜਾਬ ਦੀ ਰੂਪਰੇਖਾ ਨੂੰ ਹੀ ਬਦਲਕੇ ਤਬਾਹੀ ਵੱਲ ਰੁੱਖ ਕੀਤਾ ਹੋਇਆ ਹੈ | ਉਨ੍ਹਾਂ ਹਰਪਾਲ ਨਗਰ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਕਰਮਜੋਗ ਸਿੰਘ ਮਾਨ ਦੇ ਗ੍ਰਹਿ 'ਚ ਹੇਠ ਨੁੱਕੜ ਮੀਟਿੰਗ ਵਿਚ ਸੰਸਦ ਮੈਂਬਰ ਨੇ ਸ਼ਿਰਕਤ ਕਰਦਿਆਂ ਆਪਣੇ ਉਕਤ ਵਿਚਾਰ ਪ੍ਰਗਟ ਕੀਤੇ | ਉਨ੍ਹਾਂ ਆਮ ਪਾਰਟੀ ਦੀ ਸਰਕਾਰ ਤੇ ਟਿੱਪਣੀ ਕਰਦਿਆਂ ਕਿਹਾ ਕਿ ਬਦਲਾਓ ਦੇ ਨਾਂਅ 'ਤੇ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਬਹੁਤ ਕਮਜ਼ੋਰ ਹੈ ਅਤੇ ਸੂਬੇ ਨੂੰ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦੇ ਦਾ ਗੜ੍ਹ ਬਣਾਕੇ ਰੱਖ ਦਿੱਤਾ ਹੈ, ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਵੇਲੇ ਕੈਪਟਨ ਅਰਵਿੰਦਰ ਸਿੰਘ ਚਾਰ ਸਾਲ ਲੋਕਾਂ ਦੇ ਸਾਹਮਣੇ ਹੀ ਨਹੀਂ ਆਏ ਜਦਕਿ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਹਮੇਸ਼ਾ ਸੰਗਤ ਦਰਸ਼ਨ ਕਰਨ ਲਈ ਉਤਾਵਲੇ ਰਹਿੰਦੇ ਸਨ ਅਤੇ ਹਰ ਵੇਲੇ ਸੰਗਤ ਦਰਸ਼ਨ ਦੀਆਂ ਮੀਟਿੰਗਾਂ ਹੁੰਦੀਆਂ ਰਹਿੰਦੀਆਂ ਸਨ | ਸੰਸਦ ਮੈਂਬਰ ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਦਾ ਦੌਰਾਨ ਸੂਬੇ ਵਿਚ ਵੀ ਵਿਕਾਸ ਕਾਰਜ ਤੇਜ਼ੀ ਨਾਲ ਹੋਏ ਸਨ ਤੇ ਅਖ਼ਬਾਰਾਂ ਦੀਆਂ ਸੁਰਖੀਆਂ ਵੀ ਵਿਕਾਸ ਕਾਰਜਾਂ ਨਾਲ ਭਰੀਆਂ ਹੋਈਆਂ ਰਹਿੰਦੀਆਂ ਸਨ ਪਰ ਅੱਜ ਕੱਲ ਕਤਲ, ਨਸ਼ੇ ਅਤੇ ਓਵਰਡੋਜ਼ ਨਾਲ ਨੌਜਵਾਨਾਂ ਦੀਆਂ ਮੌਤ ਦੀਆਂ ਖ਼ਬਰਾਂ ਆਮ ਪ੍ਰਚੱਲਿਤ ਹਨ | ਉਨ੍ਹਾਂ ਕਿਹਾ ਕਿ ਆਪ ਦੇ ਝੂਠੇ ਝਾਂਸਿਆਂ ਵਿਚ ਪੰਜਾਬ ਦਾ ਭਾਰੀ ਨੁਕਸਾਨ ਹੋਇਆ ਅਤੇ ਹੁਣ ਆਉਣ ਵਾਲੀਆਂ ਨਗਰ ਨਿਗਮ ਅਤੇ ਵਿਧਾਨ ਸਭਾ ਵਿਚ ਆਪ (ਜਨਤਾ) ਵਲੋਂ ਸਹੀ ਫੈਸਲਾ ਲਿਆ ਜਾਵੇ | ਉਨ੍ਹਾਂ ਹਾਜ਼ਰੀਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬੇ ਵਿਚ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਕੇ ਵਿਕਾਸ ਦੀ ਨਵੀਂ ਦਿਸ਼ਾ ਤੈਅ ਕੀਤੀ ਜਾਵੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬੱਬਲੀ ਢਿੱਲੋਂ, ਜਗਦੀਪ ਸਿੰਘ ਗਹਿਰੀ, ਰਜਿੰਦਰ ਸਿੰਘ ਰਾਜੂ ਮਾਨ ਤੋਂ ਇਲਾਵਾ ਅੰਤ 'ਚ ਕਰਮਜੋਗ ਸਿੰਘ ਮਾਨ ਨੇ ਸਦਨ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਯਕੀਨ ਦੁਆਇਆ ਕਿ ਇਸ ਵਾਰ ਬਠਿੰਡਾ ਵਿਚ ਭਾਰੀ ਬਹੁਮਤ ਨਾਲ ਅਕਾਲੀ ਦਲ ਦਾ ਉਮੀਦਵਾਰ ਜਤਾਇਆ ਜਾਵੇਗਾ |
ਕਰਮਜੋਗ ਸਿੰਘ ਮਾਨ ਦੀ ਅਗਵਾਈ ਹੇਠ ਨੁੱਕੜ ਮੀਟਿੰਗ
ਅਜੀਤ ਡੈਸਕ
04-03-2026