ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਮਿਲ ਜੁਲ ਕੇ ਮਨਾਉਣਾ ਚਾਹੀਦਾ ਹੈ ਹੋਲੀ ਦਾ ਤਿਉਹਾਰ -ਮਹੇਸ਼ ਬਿੰਦਲ

Ad Position 21
No active advertisement
ਅਜੀਤ ਡੈਸਕ 04-03-2026
ਰਾਮਾਂ ਮੰਡੀ, 3 ਮਾਰਚ (ਤਰਸੇਮ ਸਿੰਗਲਾ)-ਰਾਮਾਂ ਵਪਾਰ ਮੰਡਲ ਦੇ ਪ੍ਰਧਾਨ ਮਹੇਸ਼ ਕੁਮਾਰ ਬਿੰਦਲ ਨੇ ਆਪਣੇ ਵਪਾਰ ਮੰਡਲ ਦੀ ਟੀਮ ਦੀ ਤਰਫ਼ੋਂ ਇਲਾਕਾ ਵਾਸੀਆਂ ਨੂੰ ਹੋਲੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੰਦੇ ਹੋਏ ਹੋਲੀ ਗੁਲਾਲ ਅਤੇ ਫੁੱਲਾਂ ਨਾਲ ਖੇਡਣ ਅਤੇ ਇਕ ਦੂਜੇ ਨੂੰ ਮਠਿਆਈਆਂ ਨਾਲ ਮੂੰਹ ਮਿੱਠਾ ਕਰਾ ਕੇ ਮਨਾਉਣ ਦਾ ਸੱਦਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਮੂਹ ਤਿਉਹਾਰ ਭਾਰਤੀ ਸੱਭਿਆਚਾਰ ਦਾ ਪ੍ਰਤੀਕ ਹਨ, ਹਰ ਤਿਉਹਾਰ ਦਾ ਆਪਣਾ ਮਹੱਤਵ ਹੈ | ਉਨ੍ਹਾਂ ਕਿਹਾ ਕਿ ਅਕਸਰ ਦੇਖਣ ਵਿਚ ਆਉਂਦਾ ਹੈ ਕਿ ਹੋਲੀ ਦੇ ਮੌਕੇ 'ਤੇ ਕੁਝ ਸ਼ਰਾਰਤੀ ਅਨਸਰ ਰੰਗਾਂ ਦੀ ਆੜ 'ਚ ਕੋਈ ਨਾ ਕੋਈ ਕੈਮੀਕਲ ਲਗਾ ਦਿੰਦੇ ਹਨ, ਜਿਸ ਕਾਰਨ ਰੰਗ 'ਚ ਭੰਗ ਪੈ ਜਾਂਦਾ ਹੈ | ਇਸ ਲਈ ਸਾਵਧਾਨੀ ਵਰਤਦੇ ਹੋਏ ਰੰਗਾਂ ਦੀ ਬਜਾਏ ਗੁਲਾਲ ਅਤੇ ਫੁੱਲਾਂ ਨਾਲ ਹੋਲੀ ਖੇਡੀ ਜਾਵੇ ਅਤੇ ਪਾਣੀ ਤੋਂ ਬਚਣ ਦੀ ਕੋਸ਼ਿਸ਼ ਵੀ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਹੋਲੀ ਦੌਰਾਨ ਹਰ ਪਲ ਬਦਲਦੇ ਮੌਸਮ ਦੇ ਮੱਦੇਨਜ਼ਰ ਪਾਣੀ ਦੀ ਵਰਤੋਂ ਨਾ ਕੀਤੀ ਜਾਵੇ, ਕਿਉਂਕਿ ਇਸ ਨਾਲ ਵਾਇਰਲ ਬੁਖ਼ਾਰ ਹੋਣ ਦਾ ਖ਼ਤਰਾ ਹੈ | ਇਸ ਲਈ ਪਿਆਰ ਅਤੇ ਸਦਭਾਵਨਾ ਦੇ ਪ੍ਰਤੀਕ ਰੰਗਾਂ ਦੇ ਇਸ ਤਿਉਹਾਰ ਨੂੰ ਰਲ-ਮਿਲ ਕੇ ਮਨਾਇਆ ਜਾਵੇ, ਤਾਂ ਜੋ ਤਿਉਹਾਰ ਦੀ ਮਹੱਤਤਾ ਬਣੀ ਰਹੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਬਚਾਓ ਰੈਲੀ ਦੇ ਹੱਕ 'ਚ ਨੁੱਕੜ ਮੀਟਿੰਗਾਂ <br/> ਅਗਲੀ ਖ਼ਬਰ ਕਰਮਜੋਗ ਸਿੰਘ ਮਾਨ ਦੀ ਅਗਵਾਈ ਹੇਠ ਨੁੱਕੜ ਮੀਟਿੰਗ
Ad Position 24
No active advertisement