ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਫ਼ੀਲਡ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਮੰਡਲ ਦਫ਼ਤਰਾਂ ਅੱਗੇ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 04-03-2026

ਬਠਿੰਡਾ, 3 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪੀ.ਡਬਲਿਊ. ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਬਠਿੰਡਾ ਦੇ ਫ਼ੀਲਡ ਮੁਲਾਜ਼ਮਾਂ ਵਲੋਂ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਮੌੜ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਸੈਨੀਟੇਸ਼ਨ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਮੰਡਲ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ! ਉਪਰੰਤ ਉੱਚ-ਅਧਿਕਾਰੀਆਂ ਨੂੰ ਮੰਗ ਪੱਤਰ ਭੇਜੇ ਗਏ | ਇਸ ਮੌਕੇ ਹਰਨੇਕ ਸਿੰਘ ਗਹਿਰੀ, ਦਰਸ਼ਨ ਸ਼ਰਮਾ, ਸੁਖਚੈਨ ਸਿੰਘ, ਕਿਸ਼ੋਰ ਚੰਦ ਗਾਜ, ਹੰਸਰਾਜ ਬੀਜਵਾ, ਗੁਰਮੀਤ ਸਿੰਘ ਭੋਡੀਪੁਰਾ, ਬਲਵਿੰਦਰ ਸਿੰਘ ਜਗਾਰਾਮ, ਹਰਪ੍ਰੀਤ ਸਿੰਘ, ਸਾਧੂ ਸਿੰਘ ਤਲਵੰਡੀ, ਧਰਮ ਸਿੰਘ ਕੋਠਾਗੁਰੂ, ਲਖਬੀਰ ਸਿੰਘ ਭਾਗੀਵਾਂਦਰ, ਜਸਪਾਲ ਸਿੰਘ ਜੱਸੀ ਜਗਲਾਤ, ਗੁਰਜੰਟ ਮਾਨ, ਸੁਰੇਸ਼ ਕੁਮਾਰ ਗੋਨਿਆਣਾ, ਗੁਰਚਰਨ ਜੋੜਕੀਆਂ ਨੇ ਕਿਹਾ ਕਿ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਤੇ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਲ ਸਪਲਾਈਆਂ ਦਾ ਪੰਚਾਇਤੀਕਰਨ ਕੀਤਾ ਜਾ ਰਿਹਾ, ਇਨਲਿਸਟ ਮੁਲਾਜ਼ਮਾਂ ਨੂੰ ਤਨਖ਼ਾਹਾਂ ਵਧਾਉਣ ਦੀ ਬਜਾਏ ਉਨ੍ਹਾਂ 'ਤੇ ਛਾਂਟੀ ਦੀ ਤਲਵਾਰ ਲਟਕਾਈ ਜਾ ਰਹੀ ਹੈ, ਪੁਰਾਣੀ ਪੈਨਸ਼ਨ ਲਾਗੂ ਨਹੀਂ ਕੀਤੀ ਜਾ ਰਹੀ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ, ਮੰਡੀਆਂ ਦੇ ਕਰਮਚਾਰੀਆਂ ਨੂੰ ਸਮੇਂ ਸਿਰ ਤਨਖ਼ਾਹ ਨਹੀਂ ਦਿੱਤੀ ਜਾ ਰਹੀ, ਜਿਸ ਦੇ ਖਿਲਾਫ ਅੱਜ ਮੰਡਲ ਦਫ਼ਤਰਾਂ ਮੂਹਰੇ ਰੋਸ ਪ੍ਰਦਰਸ਼ਨ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਇੰਨਾ ਮੰਗਾਂ ਨੂੰ ਲੈ ਕੇ ਸੂਬਾ ਕਮੇਟੀ ਦੇ ਸੱਦੇ ਤਹਿਤ 6 ਮਾਰਚ ਨੂੰ ਸੀਵਰੇਜ ਬੋਰਡ ਦਫਤਰ ਚੰਡੀਗੜ੍ਹ ਅਤੇ 18 ਮਾਰਚ ਨੂੰ ਜਲ ਸਪਲਾਈ ਸੈਨੀਟੇਸ਼ਨ ਦੇ ਮੁੱਖ ਦਫਤਰ ਮੋਹਾਲੀ ਵਿਖੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਕੈਪਸੂਲ ਤੇ ਗੋਲੀਆਂ ਦੀ ਵੱਡੀ ਖੇਪ ਫੜੀ, ਮੈਡੀਕਲ ਸਟੋਰ ਮਾਲਕ ਸਮੇਤ ਦੋ ਗਿ੍ਫ਼ਤਾਰ ਅਗਲੀ ਖ਼ਬਰ ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਦੋ ਗਿ੍ਫ਼ਤਾਰ <br/>
Ad Position 24
No active advertisement