ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਦੂਨ ਸਕੂਲ ਕਰਾੜਵਾਲਾ ਨੂੰ ਮਿਲਿਆ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 04-03-2026
ਚਾਉਕੇ, 3 ਮਾਰਚ (ਮਨਜੀਤ ਸਿੰਘ ਘੜੈਲੀ)-ਨਵੀਂ ਦਿੱਲੀ ਦੇ ਮਯੂਰ ਵਿਹਾਰ 'ਚ ਬੀਤੇ ਦਿਨੀਂ ਆਯੋਜਿਤ 'ਸਸਟੇਨੇਬਲ ਡਿਵੈਲਪਮੈਂਟ ਗੋਲਜ਼ (ਐਸ.ਡੀ.ਜੀ.ਐਸ) ਸਕੂਲ ਐਵਾਰਡ 2026' ਸਮਾਰੋਹ ਦੌਰਾਨ ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਕਰਾੜਵਾਲਾ ਨੂੰ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ | ਇਹ ਸਨਮਾਨ ਸੀ.ਈ.ਡੀ ਇੰਡੀਆ ਵਲੋਂ ਪ੍ਰਦਾਨ ਕੀਤਾ ਗਿਆ | ਇਸ ਵਿਸ਼ਾਲ ਸਮਾਰੋਹ ਵਿਚ ਸਿੱਖਿਆ, ਵਾਤਾਵਰਣ ਸੁਰੱਖਿਆ ਅਤੇ ਟਿਕਾਊ ਵਿਕਾਸ ਦੇ ਖੇਤਰ 'ਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਸਕੂਲਾਂ ਨੂੰ ਸਨਮਾਨਿਤ ਕੀਤਾ ਗਿਆ | ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਕਰਾੜਵਾਲਾ ਨੇ ਟਿਕਾਊ ਵਿਕਾਸ ਲਕਸ਼ਾਂ (ਐਸ.ਡੀ.ਜੀ.ਐਸ) ਨੂੰ ਸਕੂਲੀ ਗਤੀਵਿਧੀਆਂ, ਜਾਗਰੂਕਤਾ ਮੁਹਿੰਮਾਂ ਅਤੇ ਵਾਤਾਵਰਨ ਸੁਰੱਖਿਆ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਕੇ ਇਕ ਮਿਸਾਲ ਕਾਇਮ ਕੀਤੀ ਹੈ | ਸਕੂਲ ਦੇ ਚੇਅਰਪਰਸਨ ਡਾ: ਚਰਨਜੀਤ ਕੌਰ ਢਿੱਲੋਂ ਨੇ ਕਿਹਾ ਕਿ ਸਕੂਲ ਦੇ ਪਿ੍ੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਾਂਝੀ ਮਿਹਨਤ ਅਤੇ ਸਮਰਪਣ ਨਾਲ ਇਹ ਉਪਲਬਧੀ ਪ੍ਰਾਪਤ ਹੋਈ ਹੈ | ਸਮਾਰੋਹ 'ਚ ਸਿੱਖਿਆ ਜਗਤ ਦੀਆਂ ਕਈ ਹਸਤੀਆਂ ਹਾਜ਼ਰ ਸਨ | ਸਕੂਲ ਦੇ ਪਿ੍ੰਸੀਪਲ ਨਿਤਿਸ਼ ਸੋਢੀ ਨੇ ਇਸ ਸਨਮਾਨ ਲਈ ਸੀ.ਈ.ਡੀ ਇੰਡੀਆ ਦਾ ਧੰਨਵਾਦ ਕੀਤਾ ਅਤੇ ਭਵਿੱਖ 'ਚ ਵੀ ਸਮਾਜ ਅਤੇ ਦੇਸ਼ ਦੇ ਟਿਕਾਊ ਵਿਕਾਸ ਲਈ ਆਪਣਾ ਯੋਗਦਾਨ ਜਾਰੀ ਰੱਖਣ ਦਾ
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ਦੀ ਕਾਮਯਾਬੀ ਲਈ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਜਾਰੀ <br/> ਅਗਲੀ ਖ਼ਬਰ ਕੁਦਰਤੀ ਖੇਤੀ ਪੱਧਤੀ ਸਿਖਲਾਈ ਪ੍ਰੋਗਰਾਮ ਕਰਵਾਇਆ
Ad Position 24
No active advertisement