ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਜ਼ਿਲ੍ਹਾ ਪ੍ਰਧਾਨ ਸਿੰਗਲਾ ਦੀ ਅਗਵਾਈ 'ਚ ਨੌਜਵਾਨਾਂ ਦੀ ਭਾਜਪਾ 'ਚ ਸ਼ਮੂਲੀਅਤ <br/>

Ad Position 21
No active advertisement
ਕਈ ਨੌਜਵਾਨਾਂ ਨੂੰ ਭਾਜਪਾ 'ਚ ਸ਼ਾਮਿਲ ਕਰਨ ਸਮੇਂ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ | ਤਸਵੀਰ: ਲਵਲੀ <br/> 04-03-2026
ਬਠਿੰਡਾ, 3 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਦੇਸ਼ ਦੀ ਸਿਆਸਤ 'ਚ ਨੌਜਵਾਨ ਵਰਗ ਦਾ ਹਮੇਸ਼ਾ ਅਹਿਮ ਯੋਗਦਾਨ ਰਿਹਾ ਹੈ ਤੇ ਆਉਣ ਵਾਲੀਆਂ ਚੋਣਾਂ 'ਚ ਵੀ ਨੌਜਵਾਨਾਂ ਦਾ ਰੋਲ ਫੈਸਲਾਕੁੰਨ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ ਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਸਥਾਨਕ ਗੁਰੂ ਨਾਨਕਪੁਰਾ ਅਤੇ ਖੇਤਾ ਸਿੰਘ ਬਸਤੀ ਦੇ ਇਕ ਦਰਜਨ ਤੋਂ ਵੱਧ ਨੌਜਵਾਨਾਂ ਨੂੰ ਭਾਜਪਾ 'ਚ ਸ਼ਾਮਿਲ ਕਰਨ ਮੌਕੇ ਕੀਤਾ | ਸਿੰਗਲਾ ਨੇ ਯੂਥ ਆਗੂ ਹੈਪੀ ਸਿੰਘ ਅਤੇ ਰਾਹੁਲ ਕੁਮਾਰ ਦੀ ਪ੍ਰੇਰਨਾ ਸਦਕਾ ਭਾਜਪਾ 'ਚ ਸ਼ਾਮਿਲ ਹੋਏ ਸੋਨੂੰ ਕੁਮਾਰ, ਅਸ਼ਮੀਤ ਕੁਮਾਰ, ਰਾਜਦੀਪ, ਗੁਰਪ੍ਰੀਤ, ਕਮਲਪ੍ਰੀਤ, ਰੋਹਿਤ ਕੁਮਾਰ ਅਤੇ ਸੋਮਨਾਥ ਸਮੇਤ ਹੋਰ ਦਰਜਨ ਤੋਂ ਵੱਧ ਨੌਜਵਾਨਾਂ ਨੂੰ ਸਨਮਾਨਿਤ ਕੀਤਾ | ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਚੱਲ ਰਹੀਆਂ ਯੋਜਨਾਵਾਂ ਤੋਂ ਪ੍ਰੇਰਿਤ ਹੋ ਕੇ ਨੌਜਵਾਨ ਵਰਗ ਰਾਜਨੀਤੀ ਵਿਚ ਸਰਗਰਮ ਭੂਮਿਕਾ ਨਿਭਾਉਣ ਵੱਲ ਉਤਸ਼ਾਹਿਤ ਹੋ ਰਿਹਾ ਹੈ¢ ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਉਦੇਸ਼ ਰਾਸ਼ਟਰ ਨਿਰਮਾਣ ਵਿਚ ਨੌਜਵਾਨਾਂ ਦੀ ਭਾਗੀਦਾਰੀ ਨੂੰ ਵਧਾਉਣਾ ਹੈ¢
ਉਨ੍ਹਾਂ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਵਿਚ ਪਾਰਟੀ ਦੀ ਸੰਗਠਨਾਤਮਿਕ ਮਜ਼ਬੂਤੀ ਲਈ ਵੱਖ-ਵੱਖ ਪੱਧਰਾਂ 'ਤੇ ਮੀਟਿੰਗਾਂ ਅਤੇ ਜਨ-ਸੰਪਰਕ ਅਭਿਆਨ ਚਲਾਏ ਜਾ ਰਹੇ ਹਨ, ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਜਾ ਰਿਹਾ ਅਤੇ ਉਨ੍ਹਾਂ ਨੂੰ ਪਾਰਟੀ ਦੇ ਦਿ੍ਸ਼ਟੀਕੋਣ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ¢ ਸੂਬਾ ਸਰਕਾਰ ਨੂੰ ਹਰ ਫ਼ਰੰਟ 'ਤੇ ਫ਼ੇਲ੍ਹ ਕਰਾਰ ਦਿੰਦਿਆਂ ਸਿੰਗਲਾ ਨੇ ਦੋਸ਼ ਲਗਾਇਆ ਕਿ ਸੂਬੇ ਦੇ ਲੋਕ ਰੋਜ਼ਗਾਰ, ਕਾਨੂੰਨ-ਵਿਵਸਥਾ, ਖੇਤੀਬਾੜੀ ਅਤੇ ਉਦਯੋਗਿਕ ਵਿਕਾਸ ਵਰਗੇ ਮਸਲਿਆਂ 'ਤੇ ਚਿੰਤਤ ਹਨ¢ ਉਨ੍ਹਾਂ ਕਿਹਾ ਕਿ ਭਾਜਪਾ ਸ਼ਾਸਿਤ ਰਾਜਾਂ 'ਚ ਹੋ ਰਹੇ ਵਿਕਾਸ ਅਤੇ ਅਮਨ ਕਾਨੂੰਨ ਦੀ ਬਿਹਤਰ ਸਥਿਤੀ ਨੂੰ ਵੇਖਦਿਆਂ ਪੰਜਾਬੀ ਹੁਣ ਭਾਜਪਾ ਦੇ ਹੱਕ 'ਚ ਲਾਮਬੰਦ ਹੋ ਰਹੇ ਹਨ | ਸਿੰਗਲਾ ਨੇ ਦਾਅਵਾ ਕੀਤਾ ਕਿ ਆਉਣਾ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਆਪਣੇ ਦਮ 'ਤੇ ਬਹੁਮਤ ਨਾਲ ਸਰਕਾਰ ਬਣਾਏਗੀ | ਇਸ ਮੌਕੇ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਵੀ ਮੌਜੂਦ ਰਹੇ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਨਰਸਿੰਗ ਇੰਸਟੀਚਿਊਟ ਬੱਲ੍ਹੋ ਦਾ ਨਤੀਜਾ ਰਿਹਾ 100 ਫ਼ੀਸਦੀ <br/> ਅਗਲੀ ਖ਼ਬਰ ਤਲਵੰਡੀ ਸਾਬੋ ਨਗਰ ਦੇ ਸੁੰਦਰੀਕਰਨ ਲਈ ਵਿਸ਼ੇਸ਼ ਆਰਥਿਕ ਪੈਕੇਜ ਐਲਾਨੇ ਸਰਕਾਰ- ਗੁਰਬਾਜ਼ ਸਿੰਘ ਸਿੱਧੂ
Ad Position 24
No active advertisement