ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਫਰਵਰੀ ਮਹੀਨੇ ਦੀ ਤਨਖਾਹ ਲਈ ਬਜਟ ਨਾ ਹੋਣ ਕਾਰਨ ਹਜ਼ਾਰਾਂ ਅਧਿਆਪਕ ਤਨਖਾਹ ਤੋਂ ਵਾਂਝੇ

Ad Position 21
No active advertisement
ਅਜੀਤ ਡੈਸਕ 04-03-2026
ਰਾਮਪੁਰਾ ਫੂਲ, 3 ਮਾਰਚ (ਹੇਮੰਤ ਕੁਮਾਰ ਸ਼ਰਮਾ)- ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕÏੜਿਆਂਵਾਲੀ ਅਤੇ ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ, ਜਨਰਲ ਸਕੱਤਰ ਗੁਰਮੇਲ ਸਿੰਘ ਮਲਕਾਣਾ ਅਤੇ ਸੂਬਾ ਕਮੇਟੀ ਮੈਂਬਰ ਬੇਅੰਤ ਸਿੰਘ ਫੂਲੇਵਾਲਾ ਜ਼ਿਲ੍ਹਾ ਕਮੇਟੀ ਮੈਂਬਰ ਗੁਰਪਾਲ ਸਿੰਘ ਅਤੇ ਅੰਮਿ੍ਤਪਾਲ ਸਿੰਘ ਮਾਨ ਨੇ ਸਾਂਝੇ ਬਿਆਨ ਰਾਹੀਂ ਕਿਹਾ ਹੈ ਕਿ ਸਰਕਾਰ ਵੱਲੋਂ ਬਜਟ ਦੀ ਕਮੀ ਕਾਰਨ ਪੰਜਾਬ ਦੇ ਹਜ਼ਾਰਾਂ ਅਧਿਆਪਕ ਆਪਣੀਆਂ ਤਨਖਾਹਾਂ ਨੂੰ ਉਡੀਕ ਰਹੇ ਹਨ¢ ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਲੱਖਾਂ-ਕਰੋੜਾਂ ਰੁਪਏ ਦਾ ਕਰਜ਼ਾ ਚੁੱਕ ਕੇ ਸਿੱਖਿਆ ਕ੍ਰਾਂਤੀ ਦੇ ਨਾਂ ਤੇ ਸਕੂਲ ਸਿੱਖਿਆ ਵਿਭਾਗ ਦੀਆਂ ਰੁਟੀਨ ਮਾਪੇ-ਅਧਿਆਪਕ ਮੀਟਿੰਗਾਂ ਨੂੰ ਵੱਡੀ ਪ੍ਰਾਪਤੀ ਵਜੋਂ ਪੇਸ਼ ਕਰਦੀ ਹੋਈ ਵੱਡੇ ਪੱਧਰ 'ਤੇ ਇਸ਼ਤਿਹਾਰਬਾਜ਼ੀ ਕਰ ਰਹੀ ਹੈ, ਜਦਕਿ ਦੂਜੇ ਪਾਸੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਡੀ.ਡੀ.ਓਜ਼ (ਡਰਾਇੰਗ ਐਂਡ ਡਿਸਬਰਸਿੰਗ ਔਫੀਸਰਜ਼) ਨੂੰ ਤਨਖਾਹਾਂ ਲਈ ਲੋੜੀਂਦਾ ਬਜਟ ਜਾਰੀ ਨਹੀਂ ਕੀਤਾ ਜਾ ਰਿਹਾ¢ ਉਨ੍ਹਾਂ ਦੱਸਿਆ ਸਾਰੇ ਪੰਜਾਬ ਵਿਚ ਅਧਿਆਪਕਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ, ਕਿਉਂਕਿ ਮੁੱਖ ਦਫ਼ਤਰ ਵਲੋਂ ਬਜਟ ਅਲਾਟ ਨਹੀਂ ਹੋਇਆ¢ ਆਗੂਆਂ ਨੇ ਕਿਹਾ ਕਿ ਤਨਖਾਹਾਂ ਵਿਚ ਹੋ ਰਹੀ ਇਸ ਬੇਵਜ੍ਹਾ ਦੇਰੀ ਕਾਰਨ ਅਧਿਆਪਕਾਂ ਨੂੰ ਘਰੇਲੂ ਜ਼ਰੂਰਤਾਂ ਪੂਰੀਆਂ ਕਰਨ ਵਿਚ ਗੰਭੀਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ¢ਜਿਸ ਵਿਚ ਬੈਂਕਾਂ ਤੋਂ ਲਏ ਕਰਜ਼ਿਆਂ ਦੀਆਂ ਕਿਸ਼ਤਾਂ ਦੇ ਭੁਗਤਾਨ ਵਿਚ ਹੋ ਰਹੀ ਦੇਰੀ ਕਰਕੇ ਉਨ੍ਹਾਂ 'ਤੇ ਜ਼ੁਰਮਾਨੇ ਲੱਗ ਰਹੇ ਹਨ, ਜਿਸ ਨਾਲ ਉਹ ਆਰਥਿਕ ਅਤੇ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਰਹੇ ਹਨ¢ ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਸਿੱਖਿਆ ਕ੍ਰਾਂਤੀ ਦੇ ਵੱਡੇ ਦਾਅਵੇ ਕਰਦੀ ਹੈ, ਪਰ ਦੂਜੇ ਪਾਸੇ ਅਧਿਆਪਕਾਂ ਨੂੰ ਸਮੇਂ ਸਿਰ ਤਨਖਾਹ ਨਾ ਦੇ ਸਕਣਾ ਸਰਕਾਰ ਦੀ ਵਿੱਤੀ ਕਮਜ਼ੋਰੀ ਅਤੇ ਪ੍ਰਸ਼ਾਸਨਿਕ ਅਣਗਹਿਲੀ ਨੂੰ ਬੇਨਕਾਬ ਕਰਦਾ ਹੈ¢ ਡੀ.ਟੀ.ਐਫ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਦੀ ਤਰਜੀਹ ਅਧਿਆਪਕਾਂ ਦੀ ਭਲਾਈ ਨਹੀਂ, ਸਗੋਂ ਸਿਰਫ਼ ਪ੍ਰਚਾਰ ਹੈ¢ ਉਨ੍ਹਾਂ ਮੰਗ ਕੀਤੀ ਕਿ ਤੁਰੰਤ ਸਾਰੇ ਬਕਾਇਆ ਬਜਟ ਜਾਰੀ ਕਰਕੇ ਅਧਿਆਪਕਾਂ ਦੀਆਂ ਤਨਖਾਹਾਂ ਦਾ ਭੁਗਤਾਨ ਕੀਤਾ ਜਾਵੇ ਅਤੇ ਭਵਿੱਖ ਵਿਚ ਐਸੀ ਸਥਿਤੀ ਦੁਬਾਰਾ ਪੈਦਾ ਨਾ ਹੋਵੇ¢ ਆਗੂਆਂ ਨੇ ਕਿਹਾ ਜੇਕਰ 6 ਫਰਵਰੀ ਤੱਕ ਬਜਟ ਨਹੀਂ ਆਉਂਦਾ ਤਾਂ 7 ਫਰਵਰੀ ਨੂੰ ਜਿਲਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਦਾ ਘਿਰਾਓ ਕੀਤਾ ਜਾਵੇਗਾ¢
Ad Position 22
No active advertisement
ਪਿਛਲੀ ਖ਼ਬਰ ਤੇਜਿੰਦਰ ਸਿੰਘ ਸਰਬਸੰਮਤੀ ਨਾਲ ਸਭਾ ਦੇ ਪ੍ਰਧਾਨ ਬਣੇ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਨਰਸਿੰਗ ਇੰਸਟੀਚਿਊਟ ਬੱਲ੍ਹੋ ਦਾ ਨਤੀਜਾ ਰਿਹਾ 100 ਫ਼ੀਸਦੀ <br/>
Ad Position 24
No active advertisement