ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਤੇਜਿੰਦਰ ਸਿੰਘ ਸਰਬਸੰਮਤੀ ਨਾਲ ਸਭਾ ਦੇ ਪ੍ਰਧਾਨ ਬਣੇ <br/>

Ad Position 21
No active advertisement
ਅਜੀਤ ਡੈਸਕ 04-03-2026
ਸੰਗਤ ਮੰਡੀ, 3 ਮਾਰਚ (ਸੁਖਤੇਜ ਧਾਲੀਵਾਲ)-ਇਥੋਂ ਨੇੜਲੇ ਪਿੰਡ ਜੈ ਸਿੰਘ ਵਾਲਾ ਵਿਖੇ ਬਹੁਮੰਤਵੀ ਕੋਆਪਰੇਟਿਵ ਸੋਸਾਇਟੀ ਦੇ 11 ਮੈਂਬਰਾਂ ਦੀ ਚੋਣ ਕੀਤੀ ਗਈ | ਚੁਣੇ ਗਏ ਇਨ੍ਹਾਂ ਮੈਂਬਰਾਂ 'ਚੋਂ ਬਹੁਮਤ ਨਾਲ 9 ਮੈਂਬਰਾਂ ਵਲੋਂ ਤੇਜਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ, ਤੇਲੂ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਨਿਰਮਲ ਸਿੰਘ ਨੂੰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਚੁਣੇ ਗਏ ਅਹੁੱਦੇਦਾਰਾਂ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਹਰ ਸੰਭਵ ਯਤਨ ਕਰਨਗੇ | ਇਸ ਮੌਕੇ ਮਾਰਕੀਟ ਕਮੇਟੀ ਸੰਗਤ ਦੇ ਚੇਅਰਮੈਨ ਲਖਵੀਰ ਸਿੰਘ ਮਾਨ, ਸਾਬਕਾ ਸਰਪੰਚ ਹਮੀਰ ਸਿੰਘ ਘੁਮਾਣ, ਸਾਬਕਾ ਸਰਪੰਚ ਜਸਵੀਰ ਸਿੰਘ ਵਲੋਂ ਚੋਣ ਸਮੇਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਚੋਣ ਪ੍ਰਕਿਰਿਆ ਨੂੰ ਸਰਬਸੰਮਤੀ ਨਾਲ ਪੂਰਾ ਕਰਨ ਲਈ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਏਕਤਾ ਪਿੰਡ ਦੇ ਸਮੂਹਿਕ ਵਿਕਾਸ ਲਈ ਮਜ਼ਬੂਤ ਨੀਂਹ ਸਾਬਿਤ ਹੁੰਦੀ ਹੈ | ਉਨ੍ਹਾਂ ਆਸ ਜਤਾਈ ਕਿ ਨਵੀਂ ਚੁਣੀ ਕਮੇਟੀ ਸੋਸਾਇਟੀ ਦੇ ਕੰਮਕਾਜ ਨੂੰ ਹੋਰ ਪਾਰਦਰਸ਼ੀ ਬਣਾਉਂਦੇ ਹੋਏ ਕਿਸਾਨਾਂ ਨੂੰ ਖਾਦ, ਬੀਜ ਅਤੇ ਹੋਰ ਸਹੂਲਤਾਂ ਸਮੇਂ ਸਿਰ ਮੁਹੱਈਆ ਕਰਵਾਏਗੀ ਅਤੇ ਆਰਥਿਕ ਤੌਰ 'ਤੇ ਸੋਸਾਇਟੀ ਨੂੰ ਮਜ਼ਬੂਤ ਬਣਾਉਣ ਵੱਲ ਧਿਆਨ ਦੇਵੇਗੀ |

Ad Position 22
No active advertisement
ਪਿਛਲੀ ਖ਼ਬਰ ਮਾਰਚ ਦੀ ਗਰਮੀ ਕਣਕ ਲਈ ਖ਼ਤਰਾ, ਖੇਤੀਬਾੜੀ ਵਿਭਾਗ ਵਲੋਂ ਸਲਾਹ ਜਾਰੀ ਅਗਲੀ ਖ਼ਬਰ ਫਰਵਰੀ ਮਹੀਨੇ ਦੀ ਤਨਖਾਹ ਲਈ ਬਜਟ ਨਾ ਹੋਣ ਕਾਰਨ ਹਜ਼ਾਰਾਂ ਅਧਿਆਪਕ ਤਨਖਾਹ ਤੋਂ ਵਾਂਝੇ
Ad Position 24
No active advertisement