ਮਾਨਸਾ, 3 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)- ਇੰਜੀਨੀਅਰਜ਼ ਆਈ. ਟੀ. ਆਈ. ਮਾਨਸਾ ਵਿਖੇ ਯੁਵਕ ਸੇਵਾਵਾਂ ਵਿਭਾਗ ਅਤੇ ਰੈੱਡ ਰਿਬਨ ਕਲੱਬ ਮਾਨਸਾ ਦੇ ਸਹਿਯੋਗ ਨਾਲ ਪੋਸਟਰ ਮੇਕਿੰਗ, ਚਾਰਟ ਮੇਕਿੰਗ ਅਤੇ ਸੈਮੀਨਾਰ ਮੁਕਾਬਲੇ ਕਰਵਾਏ ਗਏ | ਅਰਸ਼ਦੀਪ ਸਿੰਘ ਟਰੇਡ ਇਲੈਕਟ੍ਰੀਸ਼ਨ ਨੇ ਪਹਿਲਾ, ਗਗਨਦੀਪ ਕੌਰ ਟਰੇਡ ਕੋਪਾ ਨੇ ਦੂਜਾ ਅਤੇ ਗੁਰਵਿੰਦਰ ਸਿੰਘ ਟਰੇਡ ਹੈਲਥ ਸੈਨੇਟਰੀ ਇੰਸਪੈਕਟਰ ਨੇ ਤੀਜਾ ਸਥਾਨ ਹਾਸਲ ਕੀਤਾ | ਅਮਨਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ, ਕਰਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ ਅਤੇ ਖ਼ੁਸ਼ਦੀਪ ਸਿੰਘ ਨੂੰ ਵੀ ਵਿਸ਼ੇਸ਼ ਇਨਾਮ ਦੇਣ ਤੋਂ ਇਲਾਵਾ ਭਾਗ ਲੈਣ ਵਾਲੇ ਸਾਰੇ ਹੀ ਵਿਦਿਆਰਥੀਆਂ ਨੂੰ ਮੈਡਲ ਦਿੱਤੇ ਗਏ | ਇਨ੍ਹਾਂ ਪ੍ਰੋਗਰਾਮਾਂ ਤੋਂ ਇਲਾਵਾ ਸੰਸਥਾ 'ਚ ਵਿਦਿਆਰਥੀਆਂ ਨੂੰ ਨਸ਼ੇ ਨਾ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਾਈ ਗਈ | ਸੰਸਥਾ ਦੇ ਚੇਅਰਮੈਨ ਮਨਜੀਤ ਸਿੰਘ ਨੇ ਦੱਸਿਆ ਕਿ ਸੰਸਥਾ 'ਚ ਪੜ੍ਹ ਰਹੇ ਵਿਦਿਆਰਥੀ ਹਰ ਤਰ੍ਹਾਂ ਦੇ ਚੰਗੇ ਕੰਮਾਂ 'ਚ ਵਧ ਚੜ੍ਹ ਕੇ ਹਿੱਸਾ ਲੈਂਦੇ ਹਨ, ਜਿਸ ਕਰ ਕੇ ਉਹ ਜ਼ਿੰਦਗੀ 'ਚ ਲੰਮੀਆਂ ਪੁਲਾਂਘਾਂ ਪੁੱਟ ਕੇ ਉਚਾਈਆਂ ਨੂੰ ਛੂੰਹਦੇ ਹਨ | ਇਸ ਮੌਕੇ ਪਿ੍ੰਸੀਪਲ ਅਮਨਦੀਪ ਗਰਗ, ਪ੍ਰੀਤਇੰਦਰ ਕੌਰ, ਸਿਕੰਦਰ ਸਿੰਘ, ਭੁਪਿੰਦਰ ਸਿੰਘ, ਮਨਦੀਪ ਸਿੰਘ, ਅਰਸ਼ਦੀਪ ਕੌਰ ਆਦਿ ਹਾਜ਼ਰ ਸਨ |