10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਸਾਇੰਸ ਮਾਡਲ ਪ੍ਰਦਰਸ਼ਨੀ ਲਗਾਈ <br/>

Ad Position 21
repet_subhas-goyals [Copy P29]
ਅਜੀਤ ਡੈਸਕ 07-03-2026
ਭਗਤਾ ਭਾਈਕਾ, 6 ਮਾਰਚ (ਸੁਖਪਾਲ ਸਿੰਘ ਸੋਨੀ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵਿਖੇ ਕਾਲਜ ਪਿ੍ੰਸੀਪਲ ਡਾਕਟਰ ਸਤਿੰਦਰ ਕੌਰ ਮਾਨ ਦੀ ਅਗਵਾਈ ਹੇਠ ਸਾਇੰਸ ਵਿਭਾਗ ਅਤੇ ਨਿਊਟਨ ਕਲੱਬ ਵਲੋਂ ਸਾਇੰਸ ਮਾਡਲ ਪ੍ਰਦਰਸ਼ਨੀ ਲਗਵਾਈ ਗਈ | ਪ੍ਰਦਰਸ਼ਨੀ ਵਿਚ ਗਿਆਰਵੀਂ, ਬੀ.ਐੱਸ.ਸੀ. ਭਾਗ ਪਹਿਲਾ, ਦੂਜਾ, ਤੀਜਾ ਅਤੇ ਬੀ.ਸੀ.ਏ ਭਾਗ ਪਹਿਲਾ ਦੇ ਵਿੱਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਜਿਵੇਂ ਕਿ ਕੈਮਿਸਟਰੀ, ਫਿਜਿਕਸ, ਬਾਇਓਲੋਜੀ ਮੈਥਮੈਟਿਕਸ ਆਦਿ ਨਾਲ ਸਬੰਧਿਤ 35 ਮਾਡਲ ਬਣਾ ਕੇ ਤਿਆਰ ਕੀਤੇ | ਉਨ੍ਹਾਂ ਦੁਆਰਾ ਤਿਆਰ ਕੀਤੇ ਗਏ ਮਾਡਲਾਂ ਦੀ ਵਿੱਦਿਆਰਥੀਆਂ ਵਲੋਂ ਪ੍ਰਦਰਸ਼ਨੀ ਲਗਾਈ ਗਈ | ਪ੍ਰਦਰਸ਼ਨੀ ਵਿਚ ਬੀ. ਐੱਸ. ਸੀ. ਭਾਗ ਪਹਿਲਾ ਦੇ ਵਿਦਿਆਰਥੀ ਤੇਗਵੀਰ ਸਿੰਘ, ਅੰਸ਼ਪ੍ਰੀਤ ਸਿੰਘ ਅਤੇ ਸੁਖਮੰਦਰ ਸਿੰਘ ਨੇ ਨਿਊਕਲੀਅਰ ਪਾਵਰ ਪਲਾਂਟ ਦਾ ਮਾਡਲ ਬਣਾਕੇ ਪਹਿਲਾ ਸਥਾਨ, ਬੀ. ਐੱਸ. ਸੀ. ਭਾਗ ਦੂਜਾ ਦੀ ਵਿਦਿਆਰਥਣ ਗੁਰਜੀਤ ਕੌਰ ਵਲੋਂ ਸੀਡ ਜਰਮੀਨੇਸ਼ਨ ਮਾਡਲ ਬਣਾਕੇ ਦੂਜਾ ਸਥਾਨ, ਬੀ. ਐੱਸ. ਸੀ. ਭਾਗ ਪਹਿਲਾ ਦੀ ਵਿਦਿਆਰਥਣ ਪ੍ਰਭਦੀਪ ਕੌਰ ਅਤੇ ਗਿਆਰਵੀਂ ਜਮਾਤ ਦੇ ਵਿਦਿਆਰਥੀ ਤੇਜਿੰਦਰ ਸਿੰਘ ਵਲੋਂ ਹੀਮੋਡਾਇਆਲਿਸਸ ਅਤੇ ਮਨੁੱਖੀ ਅੱਖ ਦਾ ਮਾਡਲ ਬਣਾ ਕੇ ਤੀਜਾ ਸਥਾਨ ਹਾਸਿਲ ਕੀਤਾ ਗਿਆ | ਪਿ੍ੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਦੱਸਿਆ ਕਿ ਵਿਦਿਆਰਥੀ ਪ੍ਰੈਕਟੀਕਲ ਤਰੀਕੇ ਨਾਲ ਜਲਦੀ ਅਤੇ ਜ਼ਿਆਦਾ ਲੰਬੇ ਸਮੇਂ ਤੱਕ ਦਿੱਤੀ ਹੋਈ ਜਾਣਕਾਰੀ ਨੂੰ ਯਾਦ ਰੱਖ ਸਕਦੇ ਹਨ | ਅਜਿਹੀਆਂ ਪ੍ਰਦਰਸ਼ਨੀਆਂ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਦੀਆਂ ਹਨ | ਸਾਇੰਸ ਵਿਭਾਗ ਦੇ ਮੁਖੀ ਡਾ: ਹਰਪਿੰਦਰ ਕੌਰ ਨੇ ਦੱਸਿਆ ਕਿ ਸਾਇੰਸ ਵਿਭਾਗ ਸਮੇਂ ਸਮੇਂ ਤੇ ਅਜਿਹੀਆਂ ਗਤੀਵਿਧੀਆਂ ਕਰਵਾਉਂਦਾ ਰਹਿੰਦਾ ਹੈ ਜੋ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਵਿਚ ਵਾਧਾ ਕਰਦੀਆਂ ਹਨ | ਇਸ ਮੌਕੇ ਪ੍ਰੋ: ਮਨਦੀਪ ਕੌਰ, ਪ੍ਰੋ: ਹਰਦੀਪ ਕੌਰ, ਪ੍ਰੋ: ਸੰਦੀਪ ਕੌਰ, ਪ੍ਰੋ: ਅਮਨਦੀਪ ਕੌਰ, ਪ੍ਰੋ: ਰਾਜਵੀਰ ਕੌਰ ਅਤੇ ਪ੍ਰੋ: ਦੀਪਕ ਕੁਮਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੈ ਸਿੰਘ ਵਾਲਾ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਵੈਸਟ ਮੈਨੇਜਮੈਂਟ ਪ੍ਰੋਜੈਕਟਾਂ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਅਧਿਕਾਰ ਸੰਘਰਸ਼ ਪਾਰਟੀ ਦਾ ਪਹਿਲਾ ਸਥਾਪਨਾ ਦਿਵਸ ਸਮਾਗਮ ਬਠਿੰਡਾ 'ਚ ਕੱਲ੍ਹ
Ad Position 24