ਬਠਿੰਡਾ, 6 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਚਿੱਟੀ ਮੱਖੀ ਦੀ ਪਨਾਹਗਾਹ ਬਣ ਰਹੇ ਨਦੀਨਾਂ ਨੂੰ ਨਸ਼ਟ ਕਰਨ ਲਈ ਸੰਬੰਧੀ ਖੇਤੀਬਾੜੀ ਵਿਭਾਗ ਦੀ ਅਹਿਮ ਬੈਠਕ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ¢ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ ਰਮਨਜੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਦੀਨ ਨਸ਼ਟ ਮੁਹਿੰਮ ਵਿਚ ਖੇਤੀਬਾੜੀ ਵਿਭਾਗ ਦਾ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ ਅਤੇ ਕੀਤੀ ਗਈ ਕਾਰਗੁਜ਼ਾਰੀ ਦੀ ਹਫ਼ਤਾਵਾਰੀ ਰਿਪੋਰਟ ਵਿਭਾਗ ਨੂੰ ਭੇਜੀ ਜਾਵੇ¢ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਬਲਕਰਨ ਸਿੰਘ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ ਸ਼੍ਰੀਮਤੀ ਵੀਰਪਾਲ ਕੌਰ, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਰਾਕੇਸ਼ ਸ਼ਰਮਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਸਿੱਧੂ ਸਮੇਤ ਹੋਰ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ¢ਇਸ ਮੌਕੇ ਡਾ. ਹਰਬੰਸ ਸਿੰਘ ਸਿੱਧੂ ਨੇ ਦੱਸਿਆ ਕਿ ਫਰਵਰੀ 2026 ਤੋਂ ਚਿੱਟੀ ਮੱਖੀ ਦੇ ਪਨਾਹਗੀਰ ਨਦੀਨਾਂ ਨੂੰ ਨਸ਼ਟ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ¢ ਇਸ ਦੇ ਨਾਲ ਹੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਆਡੀਓ ਸੁਨੇਹਿਆਂ ਵਾਲੇ ਵਾਹਨ ਪਿੰਡਾਂ ਵਿਚ ਭੇਜੇ ਜਾ ਰਹੇ ਹਨ¢ ਉਨ੍ਹਾਂ ਹੋਰ ਦੱਸਿਆ ਕਿ ਚਿੱਟੀ ਮੱਖੀ ਖਾਲੀ ਥਾਵਾਂ, ਸੜਕਾਂ ਦੇ ਕਿਨਾਰਿਆਂ, ਖਾਲਿਆਂ ਦੀਆਂ ਵੱਟਾਂ ਅਤੇ ਬੇਕਾਰ ਪਈ ਜ਼ਮੀਨ ਵਿਚ ਉੱਗੇ ਨਦੀਨਾਂ ਜਿਵੇਂ ਕੰਘੀ ਬੂਟੀ, ਪੀਲੀ ਬੂਟੀ, ਪੁੱਠ ਕੰਡਾ, ਕਾਂਗਰਸ ਘਾਹ, ਧਤੂਰਾ, ਭੰਗ, ਗੁੱਤ ਪਟਨਾ, ਭੱਖੜਾ ਅਤੇ ਇੱਟ ਸਿੱਟ ਆਦਿ 'ਤੇ ਪਲਦੀ ਹੈ¢ ਇਸ ਲਈ ਇਨ੍ਹਾਂ ਨਦੀਨਾਂ ਨੂੰ ਨਸ਼ਟ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਚਿੱਟੀ ਮੱਖੀ ਦੇ ਪ੍ਰਕੋਪ ਨੂੰ ਸ਼ੁਰੂਆਤੀ ਪੱਧਰ 'ਤੇ ਹੀ ਕਾਬੂ ਕੀਤਾ ਜਾ ਸਕੇ¢ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿਚ ਕੀੜੇ-ਮਕੌੜਿਆਂ ਦੇ ਸਰਵੇਖਣ ਲਈ 44 ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਲਗਾਤਾਰ ਨਿਗਰਾਨੀ ਕਰਦਿਆਂ ਕਿਸਾਨਾਂ ਨੂੰ ਸਮੇਂ-ਸਿਰ ਸਲਾਹ ਦੇਣਗੀਆਂ¢ ਉਨ੍ਹਾਂ ਕਿਹਾ ਕਿ ਮਾਰਚ 2026 ਤੋਂ ਪਿੰਡ ਵਾਰ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਨਰਮੇ ਦੀ ਸਮੇਂ ਸਿਰ ਬਿਜਾਈ ਲਈ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਗੈਰ-ਪ੍ਰਮਾਣਿਤ ਕਿਸਮਾਂ ਦੀ ਬਿਜਾਈ ਤੋਂ ਬਚਣ ਬਾਰੇ ਜਾਗਰੂਕ ਕੀਤਾ ਜਾਵੇਗਾ¢