08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਭਗੌੜਾ ਵਿਅਕਤੀ ਨਜਾਇਜ਼ ਅਸਲ੍ਹੇ ਸਮੇਤ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 07-03-2026
ਸੰਗਤ ਮੰਡੀ, 6 ਮਾਰਚ (ਸੁਖਤੇਜ ਧਾਲੀਵਾਲ)-ਥਾਣਾ ਸੰਗਤ ਦੀ ਪੁਲਿਸ ਪਾਰਟੀ ਵਲੋਂ ਪੁਲਿਸ ਮੁਕੱਦਮਿਆਂ ਦੇ ਭਗੌੜੇ ਵਿਅਕਤੀ ਨੂੰ ਨਜਾਇਜ਼ ਅਸਲੇ ਸਮੇਤ ਕਾਬੂ ਕੀਤਾ ਗਿਆ ਹੈ¢ਇਸ ਸਬੰਧੀ ਥਾਣਾ ਸੰਗਤ ਦੇ ਮੁਖੀ ਇੰਸਪੈਕਟਰ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਮਾੜੇ ਅਨਸਰਾਂ ਦੀ ਭਾਲ 'ਚ ਦੌਰਾਨੇ ਗਸ਼ਤ ਜੱਸੀ ਬਾਗਵਾਲੀ ਕੋਲ ਨਾਕਾ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਸੀ, ਪੁਲਿਸ ਨੂੰ ਸੂਚਨਾ ਮਿਲੀ ਕਿ ਪੁਲਿਸ ਮੁਕੱਦਮਿਆਂ 'ਚੋਂ ਭਗੌੜਾ ਵਿਅਕਤੀ ਸੁਖਦੇਵ ਰਾਮ ਉਰਫ਼ ਸਾਬੀ ਪੁੱਤਰ ਨੈਬ ਰਾਮ ਵਾਸੀ ਚੱਕ ਰੁਲਦੂ ਸਿੰਘ ਵਾਲਾ ਆਪਣੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਤੋਂ ਜੱਸੀ ਬਾਗਵਾਲੀ ਵੱਲ ਜਾ ਰਿਹਾ ਹੈ¢ ਪੁਲਿਸ ਪਾਰਟੀ ਵਲੋਂ ਸੂਚਨਾ ਮਿਲਦਿਆਂ ਹੀ ਪੂਰੀ ਮੁਸਤੈਦੀ ਨਾਲ ਉਸ ਨੂੰ ਕਾਬੂ ਕਰਨ ਲਈ ਪਿੱਛਾ ਕੀਤਾ ਗਿਆ¢ ਜਦੋਂ ਪੁਲਿਸ ਪਾਰਟੀ ਜੱਸੀ ਬਾਗਵਾਲੀ ਤੋਂ ਪੱਕਾ ਕਲਾਂ ਨੂੰ ਜਾਂਦੀ ਲਿੰਕ ਸੜਕ ਕੋਲ ਪੁੱਜੀ ਤਾਂ ਇਕ ਮੋਨਾ ਸ਼ੱਕੀ ਵਿਅਕਤੀ ਬੈਠਾ ਦਿਖਾਈ ਦਿੱਤੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ¢ ਪੁਲਿਸ ਵਲੋਂ ਉਕਤ ਨÏਜਵਾਨ ਦੀ ਤਲਾਸ਼ੀ ਕੀਤੀ ਗਈ ਤਾਂ ਉਸ ਕੋਲੋਂ ਨਜਾਇਜ਼ 30 ਬੋਰ ਪਿਸਟਲ ਅਤੇ 3 ਜਿੰਦਾ ਕਾਰਤੂਸ ਬਰਾਮਦ ਹੋਏ¢ ਪੁਲਿਸ ਵਲੋਂ ਨਜਾਇਜ਼ ਅਸਲੇ ਸਮੇਤ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਸੁਖਦੇਵ ਰਾਮ ਉਰਫ਼ ਸਾਬੀ ਪੁੱਤਰ ਨੈਬ ਰਾਮ ਵਾਸੀ ਚੱਕ ਰੁਲਦੂ ਸਿੰਘ ਵਾਲਾ ਦੇ ਤੌਰ 'ਤੇ ਹੋਈ ਹੈ ਜਿਸ ਵਿਰੁੱਧ ਥਾਣਾ ਸੰਗਤ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ¢ ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਵਿਰੁੱਧ ਪਹਿਲਾਂ ਵੀ ਕਈ ਥਾਣਿਆਂ ਵਿਚ ਮਾਮਲੇ ਦਰਜ ਹਨ¢ ਜੋ ਵੱਖ-ਵੱਖ ਥਾਣਿਆਂ ਦੀ ਪੁਲਿਸ ਨੂੰ ਲੋੜੀਂਦਾ ਸੀ¢

Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਪਲੇਸਮੈਂਟ ਡਰਾਈਵ ਕਰਵਾਈ <br/> ਅਗਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਨਾਰੀ ਸ਼ਕਤੀ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ
Ad Position 24