02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

6 ਕਿੱਲੋ 945 ਗ੍ਰਾਮ ਗਾਂਜੇ ਸਮੇਤ ਦੋ ਨਸ਼ਾ ਤਸਕਰ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 08-03-2026
ਬਠਿੰਡਾ, 7 ਮਾਰਚ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 6 ਕਿੱਲੋ 945 ਗ੍ਰਾਮ ਗਾਂਜਾ ਬਰਾਮਦ ਕਰ ਲਿਆ ਗਿਆ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਜਗਦੀਪ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਪੁਲਿਸ ਲਾਇਨ ਪੁਲਿਸ ਪਾਰਟੀ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਪਟਾ ਮਾਰਕੀਟ ਬਠਿੰਡਾ ਪਾਸੋਂ ਦੋ ਸ਼ੱਕੀ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਤਲਾਸ਼ੀ ਦੌਰਾਨ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਪਾਸੋਂ 6 ਕਿੱਲੋ 945 ਗ੍ਰਾਮ ਗਾਂਜਾ ਬਰਾਮਦ ਕਰ ਲਿਆ ਗਿਆ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਬਮਬਮ ਕੁਮਾਰ ਅਤੇ ਵਰੁਣ ਕੁਮਾਰ ਵਾਸੀ ਬਠਿੰਡਾ ਵਜੋਂ ਹੋਈ ਹੈ | ਜਿਨ੍ਹਾਂ 'ਤੇ ਥਾਣਾ ਸਿਵਲ ਲਾਇਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਗੈਂਗਸਟਰ, ਫਿਰੌਤੀਆਂ ਅਤੇ ਨਸ਼ੇ ਦੇ ਬੋਲਬਾਲੇ ਨੇ 10 ਸਾਲਾਂ ਵਿਚ ਸੂਬੇ ਨੂੰ ਬਰਬਾਦੀ ਦੇ ਰਾਹ 'ਤੇ ਲਿਆਂਦਾ-ਸੁਖਬੀਰ ਬਾਦਲ... ਅਗਲੀ ਖ਼ਬਰ ਮਿਸ਼ਨ ਪ੍ਰਗਤੀ: ਡੀ.ਆਈ.ਜੀ. ਬਠਿੰਡਾ ਰੇਂਜ ਨੇ ਮੁਕਾਬਲੇ ਪ੍ਰੀਖਿਆਵਾਂ ਦੀ ਤਿਆਰੀ ਸੰਬੰਧੀ ਨੁਕਤੇ ਕੀਤੇ ਨੌਜਵਾਨਾਂ ਨਾਲ ਸ...
Ad Position 24
No active advertisement