ਮਾਨਸਾ, 7 ਮਾਰਚ (ਸ.ਰਿ.)-ਪੰਜਾਬ ਇਸਤਰੀ ਸਭਾ ਦੇ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਕੌਰ ਤੇ ਸਾਬਕਾ ਕੌਂਸਲਰ ਕਿਰਨਾ ਰਾਣੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ 8 ਮਾਰਚ ਨੂੰ ਮਨਾਏ ਜਾ ਰਹੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਪੂਰਾ ਕਰਦਿਆਂ 4 ਸਾਲਾਂ ਦਾ ਬਕਾਇਆ ਖਾਤਿਆਂ 'ਚ ਪਾਇਆ ਜਾਵੇ | ਉਨ੍ਹਾਂ ਔਰਤ ਵਰਗ ਨੂੰ ਅਪੀਲ ਕੀਤੀ ਕਿ ਅÏਰਤਾਂ 'ਤੇ ਹੋ ਰਹੇ ਅੱਤਿਆਚਾਰ ਅਤੇ ਸਮਾਜਿਕ ਬਰਾਬਰੀ ਦੇ ਅਧਿਕਾਰ ਲਈ ਅੱਗੇ ਆਉਣ | ਉਨ੍ਹਾਂ ਦੱਸਿਆ ਕਿ ਦਿਵਸ ਮਨਾਉਣ ਮੌਕੇ ਅÏਰਤਾਂ ਨੂੰ ਮਹਾਨ ਤੇ ਸਮਾਜਿਕ ਬਰਾਬਰੀ ਅਤੇ ਅਧਿਕਾਰਾਂ ਬਾਰੇ ਵੱਡੇ ਵੱਡੇ ਦਾਅਵੇ ਕੀਤੇ ਜਾਣਗੇ ਪ੍ਰੰਤੂ ਅਮਲ 'ਚ ਇਸ ਦੇ ਉਲਟ ਵਾਪਰ ਰਿਹਾ ਹੈ |