02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਕੁਸ਼ਲ ਪੰਜਾਬ ਦੇ ਨਿਰਮਾਣ ਲਈ ਸੀਯੂ ਪੰਜਾਬ ਦੀ ਪਹਿਲ

Ad Position 21
No active advertisement
ਅਜੀਤ ਡੈਸਕ 08-03-2026
ਬਠਿੰਡਾ, 7 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਨੇ ਰਾਸ਼ਟਰੀ ਹੁਨਰ ਯੋਗਤਾ ਢਾਂਚਾ ਦੇ ਅਨੁਸਾਰ ਛੇ ਨਵੇਂ ਸਕਿੱਲ ਡਿਵੈਲਪਮੈਂਟ ਕੋਰਸ ਸ਼ੁਰੂ ਕੀਤੇ ਹਨ | ਇਹ ਪਹਿਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਦੂਰਦਰਸ਼ੀ ਅਗਵਾਈ ਹੇਠ ਕੀਤੀ ਗਈ ਹੈ, ਜਿਨ੍ਹਾਂ ਦੀਆਂ ਕਲਾਸਾਂ ਅਪ੍ਰੈਲ 2026 ਤੋਂ ਸ਼ੁਰੂ ਹੋਣਗੀਆਂ | ਇਨ੍ਹਾਂ ਕੋਰਸਾਂ ਵਿਚ ਫੰਡਾਮੈਂਟਲਜ਼ ਆਫ਼ ਕੰਪਿਊਟਰਜ਼ (120 ਘੰਟੇ), ਇੰਟਰੋਡਕਸ਼ਨ ਟੂ ਟੈਲੀ ਓਪਰੇਸ਼ਨਜ਼ ਐਂਡ ਜੀਐਸਟੀ ਕੈਲਕੁਲੇਸ਼ਨਜ਼ (120 ਘੰਟੇ), ਬਾਇਓਮੈਡੀਕਲ ਵੇਸਟ ਮੈਨੇਜਮੈਂਟ ਫਾਰ ਨਰਸਿੰਗ ਐਂਡ ਪੈਰਾਮੈਡੀਕਲ ਸਟਾਫ (30 ਘੰਟੇ), ਅਸਿਸਟੈਂਟ ਕਾਰਪੈਂਟਰ (40 ਘੰਟੇ), ਹੈਲਪਰ ਇਲੈਕਟਰੀਸ਼ਨ (270 ਘੰਟੇ) ਅਤੇ ਐਸੈਂਸ਼ਲਜ਼ ਆਫ ਰੈਫਰਿਜਰੇਸ਼ਨ ਐਂਡ ਏਅਰ ਕੰਡੀਸ਼ਨਿੰਗ (15 ਘੰਟੇ) ਸ਼ਾਮਲ ਹਨ | ਇਨ੍ਹਾਂ ਕੋਰਸਾਂ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਉਮੀਦਵਾਰ ਯੂਨੀਵਰਸਿਟੀ ਦੀ ਅਧਿਕਾਰਿਤ ਵੈੱਬਸਾਈਟ ਰਾਹੀਂ ਆਨਲਾਈਨ ਰਜਿਸਟਰੇਸ਼ਨ ਕਰ ਸਕਦੇ ਹਨ | ਵਾਇਸ ਚਾਂਸਲਰ ਪ੍ਰੋ: ਰਾਘਵੇਂਦਰ ਪ੍ਰਸ਼ਾਦ ਤਿਵਾਰੀ ਨੇ ਕਿਹਾ ਕਿ ਇਨ੍ਹਾਂ ਕੋਰਸਾਂ ਦੀ ਸ਼ੁਰੂਆਤ ਯੂਨੀਵਰਸਿਟੀ ਦੀ ਹੁਨਰ ਆਧਾਰਿਤ ਸਿੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਦੀ ਰੋਜ਼ਗਾਰ ਯੋਗਤਾ ਵਧਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਸਾਰੇ ਛੇ ਕੋਰਸ ਬਹੁਤ ਹੀ ਨਾਮਾਤਰ ਫੀਸ 'ਤੇ ਉਪਲਬਧ ਹੋਣਗੇ | ਰਜਿਸਟਰਾਰ ਡਾ: ਵਿਜੇ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਪ੍ਰੋਗਰਾਮਾਂ ਤੋਂ ਖ਼ਾਸ ਤੌਰ 'ਤੇ ਪਿੰਡਾਂ ਦੇ ਉਹ ਬੇਰੁਜ਼ਗਾਰ ਨੌਜਵਾਨ ਲਾਭ ਪ੍ਰਾਪਤ ਕਰ ਸਕਣਗੇ ਜਿਨ੍ਹਾਂ ਦੀ ਉਮਰ 15 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਜਿਨ੍ਹਾਂ ਨੇ ਅੱਠਵੀਂ, ਦਸਵੀਂ ਜਾਂ ਬਾਰ੍ਹਵੀਂ ਕਲਾਸ ਪਾਸ ਕੀਤੀ ਹੋਈ ਹੈ | ਯੂਨੀਵਰਸਿਟੀ ਮਨੁੱਖੀ ਵਿਦਿਆ, ਸਮਾਜਿਕ ਵਿਗਿਆਨ, ਵਿਗਿਆਨ, ਕਾਨੂੰਨ, ਪ੍ਰਬੰਧਨ ਅਤੇ ਕੰਪਿਊਟਰ ਵਿਗਿਆਨ ਸਮੇਤ ਵੱਖ-ਵੱਖ ਵਿਸ਼ਿਆਂ ਵਿੱਚ ਗ੍ਰੈਜੂਏਟ, ਪੋਸਟਗ੍ਰੈਜੂਏਟ ਅਤੇ ਡਾਕਟਰੇਟ ਪੱਧਰ 'ਤੇ 100 ਤੋਂ ਵੱਧ ਅਕਾਦਮਿਕ ਪ੍ਰੋਗਰਾਮ ਚਲਾ ਰਹੀ ਹੈ | ਇਨ੍ਹਾਂ ਐਨਸੀਵੀਈਟੀ ਮਨਜ਼ੂਰਸ਼ੁਦਾ ਸਕਿਲ ਡਿਵੈਲਪਮੈਂਟ ਪ੍ਰੋਗਰਾਮਾਂ ਦੀ ਸ਼ੁਰੂਆਤ ਯੂਨੀਵਰਸਿਟੀ ਦੇ ਕੌਸ਼ਲ ਵਿਕਾਸ, ਉਦਮਤਾ ਅਤੇ ਸਮਾਵੇਸ਼ੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ | ਇਸ ਪਹਿਲ ਰਾਹੀਂ ਸੀਯੂ ਪੰਜਾਬ ਨੌਜਵਾਨਾਂ ਨੂੰ ਵੱਖੋ-ਵੱਖਰੇ ਕੌਸ਼ਲਾਂ ਨਾਲ ਲੈਸ ਕਰਦੇ ਹੋਏ ਇੱਕ ਕੁਸ਼ਲ, ਆਤਮਨਿਰਭਰ ਅਤੇ ਸਮਰੱਥ ਕਾਰਜ-ਸ਼ਕਤੀ ਦੇ ਨਿਰਮਾਣ ਦੇ ਰਾਸ਼ਟਰੀ ਟੀਚੇ ਨੂੰ ਸਾਕਾਰ ਕਰਨ ਵੱਲ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਸਿਲਵਰ ਓਕਸ ਸਕੂਲ ਲਹਿਰਾ ਬੇਗਾ 'ਚ ਯੂ. ਕੇ. ਜੀ. ਗ੍ਰੈਜੂਏਸ਼ਨ ਸ਼ਾਨਦਾਰ ਸਮਾਰੋਹ ਕਰਵਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਔਰਤਾਂ ਨੂੰ 4 ਸਾਲਾਂ ਦਾ ਬਕਾਇਆ ਅਦਾ ਕਰੇ
Ad Position 24
No active advertisement