ਮਾਨਸਾ, 7 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਗੁਰੂ ਗੋਬਿੰਦ ਸਿੰਘ ਆਈ.ਟੀ.ਆਈ. ਭੈਣੀਬਾਘਾ ਵਿਖੇ ਯੁਵਕ ਸੇਵਾਵਾਂ ਵਿਭਾਗ ਅਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਪੋਸਟਰ ਅਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ | ਜਸ਼ਨਦੀਪ ਕੌਰ ਟਰੇਡ ਕਢਾਈ ਨੇ ਪਹਿਲਾ, ਪ੍ਰਭਜੋਤ ਸਿੰਘ ਟਰੇਡ ਇਲੈਕਟ੍ਰੀਸ਼ਨ ਨੇ ਦੂਜਾ ਅਤੇ ਗਗਨਦੀਪ ਕੌਰ ਤੇ ਅਮਨਦੀਪ ਕੌਰ ਟਰੇਡ ਕਢਾਈ ਨੇ ਤੀਜਾ ਸਥਾਨ ਹਾਸਲ ਕੀਤਾ | ਵਿਦਿਆਰਥੀਆਂ ਵਲੋਂ ਪੋਸਟਰਾਂ ਅਤੇ ਚਾਰਟਾਂ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ, ਪਾਣੀ ਬਚਾਉਣ ਅਤੇ ਖੂਨ ਦਾਨ ਕਰਨ ਵਰਗੇ ਮਹੱਤਵਪੂਰਨ ਸੁਨੇਹੇ ਦਿੱਤੇ ਗਏ | ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ ਮੈਡਲ ਦਿੱਤੇ ਗਏ ਜਦਕਿ ਭਾਗੀਦਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸੰਸਥਾ ਦੇ ਚੇਅਰਮੈਨ ਮਨਜੀਤ ਸਿੰਘ ਤੇ ਪਿ੍ੰਸੀਪਲ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ 'ਚ ਜਾਗਰੂਕਤਾ ਅਤੇ ਆਤਮਵਿਸ਼ਵਾਸ ਨੂੰ ਵਧਾਉਂਦੇ ਹਨ | ਇਸ ਮੌਕੇ ਬਲਕਰਨ ਸਿੰਘ, ਪ੍ਰਦੀਪ ਸਿੰਘ, ਜੈਸੀਨ ਖਾਨ, ਨਵਪ੍ਰੀਤ ਸਿੰਘ, ਗੁਰਜੀਤ ਕੌਰ, ਰਾਜਵੀਰ ਕੌਰ ਆਦਿ ਹਾਜ਼ਰ ਸਨ |