16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਹੈਰੋਇਨ ਸਮੇਤ ਦੋ ਨੌਜਵਾਨ ਕਾਬੂ, ਮਾਮਲਾ ਦਰਜ <br/>

Ad Position 21
repet_subhas-goyals [Copy P29]
ਅਜੀਤ ਡੈਸਕ 09-03-2026

ਤਲਵੰਡੀ ਸਾਬੋ, 8 ਮਾਰਚ (ਰਣਜੀਤ ਸਿੰਘ ਰਾਜੂ)-ਪੰਜਾਬ ਪੁਲਿਸ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਤਹਿਤ ਤਲਵੰਡੀ ਸਾਬੋ ਪੁਲਿਸ ਨੇ ਦੋ ਨੌਜਵਾਨਾਂ ਨੂੰ ਕੁਝ ਕੁ ਮਾਤਰਾ ਚ ਹੈਰੋਇੰਨ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਪੁਲਿਸ ਨੇ ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ | ਪੁਲਿਸ ਵਲੋਂ ਮੁਹੱਈਆ ਜਾਣਕਾਰੀ ਅਨੁਸਾਰ ਜ਼ਿਲ੍ਹਾ ਪੁਲਸ ਮੁਖੀ ਬਠਿੰਡਾ ਜਯੋਤੀ ਯਾਦਵ ਅਤੇ ਡੀ.ਐੱਸ.ਪੀ ਤਲਵੰਡੀ ਸਾਬੋ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਤਲਵੰਡੀ ਸਾਬੋ ਪੁਲਿਸ ਵਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਥਾਣਾ ਤਲਵੰਡੀ ਸਾਬੋ ਦੇ ਹੌਲਦਾਰ ਗੁਨਿੰਦਰ ਸਿੰਘ ਵਲੋਂ ਪਿੰਡ ਭਾਗੀਵਾਂਦਰ ਵਿਖੇ ਪੁਲਸ ਪਾਰਟੀ ਸਮੇਤ ਗਸ਼ਤ ਕੀਤੀ ਜਾ ਰਹੀ ਸੀ ਕਿ ਪਿੰਡ ਦੀ ਅਨਾਜ ਮੰਡੀ 'ਚ ਦੋ ਨੌਜਵਾਨ ਸ਼ੱਕੀ ਹਾਲਾਤ ਚ ਬੈਠੇ ਸਨ ਜਿੰਨਾ ਨੇ ਪੁਲਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਜਦੋਂ ਪੁਲਸ ਪਾਰਟੀ ਨੇ ਸ਼ੱਕ ਦੇ ਅਧਾਰ 'ਤੇ ਉਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਕੁੱਲ 6.59 ਗ੍ਰਾਮ ਹੈਰੋਇੰਨ ਬਰਾਮਦ ਕੀਤੀ ਗਈ | ਪੁਲਿਸ ਪਾਰਟੀ ਅਨੁਸਾਰ ਕਥਿਤ ਦੋਸ਼ੀਆਂ ਦੀ ਪਛਾਣ ਲਵਪ੍ਰੀਤ ਸਿੰਘ ਅਤੇ ਕੁਲਦੀਪ ਸਿੰਘ ਵਾਸੀਆਨ ਨਸੀਬਪੁਰਾ ਵਜੋਂ ਹੋਈ ਹੈ ਜਿਨ੍ਹਾਂ ਖਿਲਾਫ ਮਾਮਲਾ ਦਰਜ਼ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਨੇ ਆਪਣੇ ਆਖ਼ਰੀ ਬਜਟ 'ਚ ਵੀ ਲੋਕਾਂ ਨਾਲ ਕੀਤਾ ਸਰਾਸਰ ਧੋਖਾ-ਜੀਤਮਹਿੰਦਰ ਸਿੰਘ ਸਿੱਧੂ ਅਗਲੀ ਖ਼ਬਰ ਕੈਂਪ ਵਿਚ 57 ਮਰੀਜ਼ਾਂ ਦੀਆਂ ਅੱਖਾਂ ਦੀ ਕੀਤੀ ਜਾਂਚ
Ad Position 24