16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਪੰਜਾਬ ਦਾ ਵਿਕਾਸ ਸਿਰਫ਼ ਅਕਾਲੀ ਦਲ ਦੇ ਰਾਜ ਵਿਚ ਹੀ ਹੋਇਆ ਹੈ, ਦੂਜੀਆਂ ਪਾਰਟੀਆਂ ਨੇ ਸਿਰਫ਼ ਪੰਜਾਬ ਨੂੰ ਲੁੱਟਿਆ ਹੈ-ਸੁਖਬੀਰ ਸਿੰਘ ਬਾਦਲ

Ad Position 21
repet_subhas-goyals [Copy P29]
ਮੌੜ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਅਤੇ ਰੈਲੀ ਵਿਚ ਹਾਜ਼ਰ ਲੋਕਾਂ ਦਾ ਭਾਰੀ ਇਕੱਠ |<br/> 09-03-2026

ਸ਼੍ਰੋਮਣੀ ਅਕਾਲੀ ਦਲ ਨੇ ਮੌੜ ਵਿਖੇ ਕੀਤੀ ਭਰਵੀਂ ਰੈਲੀ
ਮੌੜ ਮੰਡੀ, 8 ਮਾਰਚ (ਗੁਰਜੀਤ ਸਿੰਘ ਕਮਾਲੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੂਰੇ ਪੰਜਾਬ ਵਿਚ ਪੰਜਾਬ ਬਚਾਓ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਤਹਿਤ ਅੱਜ ਮੌੜ ਮੰਡੀ ਵਿਖੇ ਜਨਮੇਜਾ ਸਿੰਘ ਸੇਖੋਂ ਦੀ ਅਗਵਾਈ ਵਿਚ ਭਰਵੀਂ ਰੈਲੀ ਕੀਤੀ ਗਈ | ਇਸ ਰੈਲੀ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬਾ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਸੰਬੋਧਨ ਕੀਤਾ | ਸੁਖਬੀਰ ਸਿੰਘ ਬਾਦਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਜੇਕਰ ਪੰਜਾਬ ਦਾ ਵਿਕਾਸ ਹੋਇਆ ਹੈ ਤਾਂ ਸਿਰਫ਼ ਅਤੇ ਸਿਰਫ਼ ਅਕਾਲੀ ਦਲ ਦੇ ਰਾਜ ਵਿਚ ਹੀ ਹੋਇਆ ਹੈ | ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੇ ਲੋਕਾਂ ਨੇ ਆਪਣੇ ਖੂਨ ਪਸੀਨੇ ਨਾਲ ਸਿੰਜਿਆ ਹੈ ਅਤੇ ਅਕਾਲੀ ਦਲ ਹੀ ਪੰਜਾਬ ਦੇ ਅਸਲ ਦਰਦ ਨੂੰ ਜਾਣਦਾ ਹੈ | ਬਾਕੀ ਪਾਰਟੀਆਂ ਭਾਵੇਂ ਉਹ ਕਾਂਗਰਸ ਹੋਵੇ, ਆਮ ਆਦਮੀ ਪਾਰਟੀ ਹੋਵੇ ਇਨ੍ਹਾਂ ਨੇ ਸਿਰਫ਼ ਤੇ ਸਿਰਫ਼ ਪੰਜਾਬ ਨੂੰ ਲੁੱਟਿਆ ਹੀ ਹੈ | ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੇ ਰਾਜ ਸਮੇਂ ਪੰਜਾਬ ਅੰਦਰ ਬਹੁਤ ਜ਼ਿਆਦਾ ਖ਼ੁਸ਼ਹਾਲੀ ਹੋਈ ਸੀ | ਪੰਜਾਬ ਦਾ ਚਹੁਮ ਤਰਫਾ ਵਿਕਾਸ ਹੋਇਆ ਸੀ ਕਿਸਾਨਾਂ ਦੀਆਂ ਮੋਟਰਾਂ ਦੇ ਬਿੱਲ ਮੁਆਫ਼ ਕੀਤੇ ਗਏ, ਗਰੀਬ ਲੋਕਾਂ ਲਈ ਆਟਾ ਦਾਲ ਦੀ ਸਹੂਲਤ ਦਿੱਤੀ ਗਈ ਇਸ ਤੋਂ ਇਲਾਵਾ ਹੋਰ ਸੈਂਕੜੇ ਯੋਜਨਾਵਾਂ ਜੋ ਲੋਕਾਂ ਲਈ ਜ਼ਰੂਰੀ ਸਨ ਉਹ ਲਾਗੂ ਕੀਤੀਆ ਗਈਆਂ | ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਇਸ ਸਰਕਾਰ ਦੇ ਰਾਜ ਵਿਚ ਗੈਂਗਸਟਰ ਰਾਜ ਕਰ ਰਹੇ ਹਨ | ਲੋਕਾਂ ਤੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਫਿਰੌਤੀਆਂ ਨਾ ਦੇਣ ਤੇ ਲੋਕਾਂ ਦੇ ਕਤਲ ਕੀਤੇ ਜਾ ਰਹੇ ਹਨ | ਅਮਨ ਕਾਨੂੰਨ ਦੀ ਸਥਿਤੀ ਬਹੁਤ ਜ਼ਿਆਦਾ ਨਾਜ਼ੁਕ ਹੋ ਚੁੱਕੀ ਹੈ | ਇਸ ਲਈ ਪੰਜਾਬ ਦੇ ਲੋਕ ਹੁਣ 2027 ਦੀਆਂ ਚੋਣਾਂ ਵਿਚ ਅਕਾਲੀ ਦਲ ਨੂੰ ਲਿਆਉਣ ਲਈ ਕਾਹਲੇ ਹਨ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ਤੇ ਗ਼ਰੀਬਾਂ ਦੇ ਕੱਟੇ ਹੋਏ ਕਾਰਡ ਦੁਬਾਰਾ ਬਣਾਏ ਜਾਣਗੇ | ਬਜ਼ੁਰਗਾਂ ਨੂੰ 31 ਸੌ ਰੁਪਏ ਪੈਨਸ਼ਨ ਕੀਤੀ ਜਾਵੇਗੀ | ਸ਼ਗਨ ਸਕੀਮ ਇਕ ਲੱਖ ਰੁਪਏ ਕੀਤੀ ਜਾਵੇਗੀ, ਮੋਟਰ ਸਾਈਕਲ ਨੂੰ ਟੈਕਸ ਮੁਕਤ ਕੀਤਾ ਜਾਵੇਗਾ, ਬੱਚਿਆ ਨੂੰ ਨਿਪੰੁਨ ਬਣਾਉਣ ਲਈ ਵਰਲਡ ਸਕਿੱਲ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ,ਨੌਜਵਾਨਾਂ ਨੂੰ ਰੁਜ਼ਗਾਰ ਸ਼ੁਰੂ ਕਰਨ ਲਈ 10 ਲੱਖ ਰੁਪਏ ਦਾ ਬਿਨ੍ਹਾਂ ਵਿਆਜ ਕਰਜ਼ ਦਿੱਤਾ ਜਾਵੇਗਾ,ਇੰਡਸਟਰੀਅਲ ਪਾਰਕ ਸਥਾਪਤ ਕੀਤਾ ਜਾਵੇਗਾ | ਪਿੰਡਾਂ ਅੰਦਰ ਕੰਕਰੀਟ ਦੀਆਂ ਗਲੀਆਂ ਨਾਲੀਆਂ ਬਣਾਈਆਂ ਜਾਣਗੀਆਂ | ਬੀਬਾ ਹਰਸਿਮਰਤ ਕੌਰ ਬਾਦਲ ਦੇ ਆਪਣੇ ਭਾਸ਼ਣ ਵਿਚ ਕਿਹਾ ਕਿ ਹਲਕਾ ਮੌੜ ਦਾ ਜਿਨ੍ਹਾਂ ਵਿਕਾਸ ਸ਼ੋ੍ਰਮਣੀ ਅਕਾਲੀ ਦਲ ਦੇ ਰਾਜ ਵਿਚ ਜਨਮੇਜਾ ਸਿੰਘ ਸੇਖੋਂ ਦੀ ਅਗਵਾਈ ਵਿਚ ਹੋਇਆ ਹੈ ਉਨ੍ਹਾਂ ਪਹਿਲਾਂ ਕਦੇ ਵੀ ਨਹੀ ਹੋਇਆ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 2027 ਦੀਆਂ ਚੋਣਾਂ ਵਿਚ ਜਨਮੇਜਾ ਸਿੰਘ ਸੇਖੋਂ ਨੂੰ ਵੱਡੀ ਬੜ੍ਹਤ ਨਾਲ ਜਿਤਾਉਣ | ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਲੁੱਟਣ ਅਤੇ ਕੁੱਟਣ ਤੇ ਲੱਗੀ ਹੋਈ ਹੈ | ਮੀਡੀਆ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ | ਕਿਸਾਨਾਂ ਤੇ ਅੱਤਿਆਚਾਰ ਕੀਤਾ ਜਾ ਰਿਹਾ ਹੈ | ਨੌਜਵਾਨਾਂ ਦੇ ਐਨਕਾਊਾਟਰ ਕੀਤੇ ਜਾ ਰਹੇ ਹਨ ਇਸ ਸਰਕਾਰ ਨੇ ਪੰਜਾਬ ਨੂੰ ਇਕ ਨਾਜ਼ੁਕ ਮੋੜ ਤੇ ਖੜ੍ਹਾ ਕਰ ਦਿੱਤਾ ਹੈ | ਸਿਆਸੀ ਧੱਕੇਸ਼ਾਹੀ ਤੋਂ ਅੱਕੇ ਲੋਕ ਇਸ ਸਰਕਾਰ ਨੂੰ ਸੱਤਾ ਤੋਂ ਲਾਹੁਣ ਲਈ ਤਿਆਰ ਹਨ ਅਤੇ 2027 ਦੀਆਂ ਚੋਣਾਂ ਵਿਚ ਲੋਕ ਪੰਜਾਬ ਦੇ ਲੋਕ ਆਪਣੀ ਪਾਰਟੀ ਅਕਾਲੀ ਦਲ ਨੂੰ ਚੁਣਨ ਲਈ ਕਾਹਲੇ ਹਨ | ਇਸ ਤੋਂ ਇਲਾਵਾ ਹਰਪ੍ਰੀਤ ਸਿੰਘ ਹੀਰੋ ਹਲਕਾ ਇੰਚਾਰਜ ਜ਼ੀਰਾ, ਬਲਕਾਰ ਸਿੰਘ ਬਰਾੜ, ਜਗਸੀਰ ਸਿੰਘ ਕਲਿਆਣਾ ਜ਼ਿਲ੍ਹਾ ਪ੍ਰਧਾਨ, ਮੋਹਿਤ ਗੁਪਤਾ ਬਠਿੰਡਾ ਨੇ ਵੀ ਸੰਬੋਧਨ ਕੀਤਾ | ਅਖੀਰ ਸਿੰਘ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਰੈਲੀ ਵਿਚ ਆਏ ਹੋਏ ਸਾਰੇ ਵਰਕਰਾਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਗੰਭੀਰ ਹਾਲਤ 'ਚ ਬਿਮਾਰ ਵਿਅਕਤੀ ਨੂੰ ਸੰਸਥਾ ਵਲੋਂ ਸਰਕਾਰੀ ਹਸਪਤਾਲ ਦਾਖ਼ਲ ਕਰਾਇਆ ਅਗਲੀ ਖ਼ਬਰ ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਐੱਸ. ਸੀ. ਇੰਪਲਾਈਜ਼ ਯੂਨੀਅਨ ਦੀ ਇਕੱਤਰਤਾ <br/>
Ad Position 24