ਭਗਤਾ ਭਾਈਕਾ, 8 ਮਾਰਚ (ਸੁਖਪਾਲ ਸਿੰਘ ਸੋਨੀ)-ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ¢ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ ਸਰਕਾਰ' ਨੇ 2022 ਦੀਆਂ ਚੋਣਾਂ ਦÏਰਾਨ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਵਾਅਦਾ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਪੂਰਾ ਕਰ ਦਿੱਤਾ ਹੈ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ¢ ਚੇਅਰਮੈਨ ਮਾਨ ਨੇ ਦੱਸਿਆ ਕਿ 'ਆਪ ਸਰਕਾਰ' ਵਲੋਂ ਸਮਾਜਿਕ ਨਿਆਂ ਅਤੇ ਮਹਿਲਾ ਸਸ਼ਕਤੀਕਰਨ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਦਿਆਂ ਦਲਿਤ ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ ਹਰ ਮਹੀਨੇ 1500 ਰੁਪਏ ਅਤੇ ਜਰਨਲ ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਸਨਮਾਨ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ¢ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ 'ਆਪ ਸਰਕਾਰ' ਹਮੇਸ਼ਾ ਹੀ ਮਹਿਲਾਵਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਦੀ ਆਰਥਿਕ ਮਜ਼ਬੂਤੀ ਲਈ ਵਚਨਬੱਧ ਰਹੀ ਹੈ¢ ਇਹ ਫ਼ੈਸਲਾ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੇ ਨਾਲ-ਨਾਲ ਸਮਾਜ ਵਿਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰੇਗਾ¢ ਉਨ੍ਹਾਂ ਕਿਹਾ ਕਿ 'ਮਾਨ ਸਰਕਾਰ' ਵਲੋਂ ਲਗਾਤਾਰ ਲੋਕ-ਹਿਤੈਸ਼ੀ ਫ਼ੈਸਲੇ ਲਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀ ਭਲਾਈ ਲਈ ਅਜਿਹੇ ਕਦਮ ਜਾਰੀ ਰਹਿਣਗੇ¢