ਸੰਗਤ ਮੰਡੀ, 8 ਮਾਰਚ (ਸੁਖਤੇਜ ਧਾਲੀਵਾਲ)-ਸਬ ਮਾਈਨਰ ਕੋਟਗੁਰੂ ਵਿਖੇ 10 ਦਿਨਾਂ ਦੇ ਵਕਫ਼ੇ 'ਚ ਦੂਜੀ ਵਾਰ ਪਾੜ ਪੈਣ ਨਾਲ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਣ ਲੱਗਾ ਹੈ¢ ਪਰ ਵਿਭਾਗ ਵਲੋਂ ਪਾੜ ਨੂੰ ਪੂਰਨ ਲਈ ਗਏ ਵਰਤੀ ਜਾ ਰਹੀ ਢਿੱਲ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ¢ ਪਿੰਡ ਕੋਟਗੁਰੂ, ਘੁੱਦਾ, ਜੱਸੀ ਬਾਗਵਾਲੀ ਤਿੰਨ ਪਿੰਡਾਂ ਦੇ ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਦੇਣ ਵਾਲੇ ਸਬ ਮਾਈਨਰ ਕੋਟਗੁਰੂ 'ਚ ਵਾਰ-ਵਾਰ ਪਾੜ ਪੈਣ ਨਾਲ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਣ ਲੱਗਾ ਹੈ¢ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਵਾਰ ਮਾਰਚ ਮਹੀਨੇ ਦੇ ਸ਼ੁਰੂ ਵਿਚ ਜ਼ਿਆਦਾ ਤਾਪਮਾਨ ਵੱਧਣ ਨਾਲ ਕਣਕ ਦੀ ਫ਼ਸਲ ਨੂੰ ਜ਼ਿਆਦਾ ਪਾਣੀ ਦੇਣ ਦੀ ਜ਼ਰੂਰਤ ਸੀ ਪਰ ਕੱਸੀ 'ਚ ਪਏ ਪਾੜ ਪੈਣ ਨਾਲ ਕਿਸਾਨਾਂ ਨੂੰ ਪਿਛਲੇ 15 ਦਿਨਾਂ ਤੋਂ ਨਹਿਰੀ ਪਾਣੀ ਦੀ ਸਪਲਾਈ ਬੰਦ ਹੋਣ ਕਰਕੇ ਕਿਸਾਨਾਂ ਵਲੋਂ ਫ਼ਸਲਾਂ ਨੂੰ ਮਜਬੂਰੀ ਵੱਸ ਟਿਊਬਵੈੱਲਾਂ ਦੇ ਸਹਾਰੇ ਪਾਣੀ ਦਿੱਤਾ ਜਾ ਰਿਹਾ ਹੈ¢ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਆਗੂ ਰਾਮ ਸਿੰਘ ਕੋਟਗੁਰੂ ਨੇ ਦੱਸਿਆ ਕਿ ਵਿਭਾਗ ਦੀਆਂ ਗ਼ਲਤੀਆਂ ਦਾ ਖ਼ਮਿਆਜ਼ਾ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ¢ ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕੱਸੀ ਦੀ ਸਮੇਂ ਸਿਰ ਸਫ਼ਾਈ ਨਾ ਕਰਨਾ ਅਤੇ ਪਟੜੀ ਉੱਪਰ ਲਗਾਏ ਦਰੱਖਤਾਂ ਕਾਰਨ ਕੱਸੀ ਚ ਪਾੜ ਪੈ ਰਿਹਾ ਹੈ¢ ਪਰ ਵਿਭਾਗ ਵੱਲੋਂ ਇਸ ਦੇ ਹੱਲ ਲਈ ਕੋਈ ਠੋਸ ਨੀਤੀ ਨਹੀਂ ਬਣਾਈ ਜਾ ਰਹੀ ਸਗੋਂ ਲਿੱਪਾ ਪੋਚੀ ਕਰਕੇ ਪਾਣੀ ਛੱਡਿਆ ਜਾਂਦਾ ਹੈ¢ ਜਿਸ ਨਾਲ ਕੱਸੀ 'ਚ ਵਾਰ-ਵਾਰ ਪਾੜ ਪੈ ਜਾਂਦਾ ਹੈ¢ ਉਨ੍ਹਾਂ ਸਬੰਧਿਤ ਵਿਭਾਗ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪਾੜ ਨੂੰ ਮਜ਼ਬੂਤ ਤਰੀਕੇ ਨਾਲ ਜਲਦੀ ਭਰਕੇ ਕਿਸਾਨ ਨੂੰ ਨਹਿਰੀ ਪਾਣੀ ਦੀ ਸਪਲਾਈ ਨਾ ਦਿੱਤੀ ਗਈ ਤਾਂ ਉਨ੍ਹਾਂ ਨੂੰ ਸੰਘਰਸ਼ ਵਿੱਢਣ ਲਈ ਮਜਬੂਰ ਹੋਣਾ ਪਵੇਗਾ¢ ਜਿਸ ਦਾ ਜ਼ਿੰਮੇਵਾਰ ਸਿੱਧੇ ਤÏਰ ਤੇ ਨਹਿਰੀ ਵਿਭਾਗ ਹੋਵੇਗਾ ¢ਇਸ ਵਾਰੇ ਜਦੋਂ ਨਹਿਰੀ ਵਿਭਾਗ ਦੇ ਜੇਈ ਨਾਲ ਉਨ੍ਹਾਂ ਦੇ ਮੋਬਾਈਲ ਫੋਨ ਤੇ ਗੱਲ ਕਰਨਾ ਚਾਹੀ ਤਾਂ ਉਨ੍ਹਾਂ ਫੋਨ ਚੁੱਕਣਾ ਮੁਨਾਸਿਬ ਨਹੀਂ¢