04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਅਤੇ ਟਰਾਂਸਕੋ ਵਲੋਂ 11 ਦੇ ਧਰਨੇ ਨੂੰ ਲੈ ਕੇ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 10-03-2026

ਗੋਨਿਆਣਾ, 9 ਮਾਰਚ (ਲਛਮਣ ਦਾਸ ਗਰਗ)-ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਪਾਵਰਕਾਮ ਅਤੇ ਟਰਾਂਸਕੋ ਦੀ ਡਵੀਜ਼ਨ ਬਠਿੰਡਾ ਦੀ ਮੀਟਿੰਗ ਡਵੀਜ਼ਨ ਪ੍ਰਧਾਨ ਇੰਦਰਸੈਨ ਸ਼ਰਮਾ ਦੀ ਪ੍ਰਧਾਨਗੀ ਹੇਠ ਗੋਨਿਆਣਾ ਮੰਡੀ ਵਿਖੇ ਹੋਈ | ਮੀਟਿੰਗ ਵਿਚ ਸੂਬਾ ਸਕੱਤਰ ਜਗਦੇਵ ਸਿੰਘ ਮਾਨ ਸਮੇਤ ਬਹੁਤ ਸਾਰੇ ਆਗੂਆਂ ਨੇ ਹਿੱਸਾ ਲਿਆ | ਮੀਟਿੰਗ ਵਿਚ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਾਲ 2026 ਦੇ ਬਜਟ ਵਿਚ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਕੋਈ ਫੰਡ ਨਹੀਂ ਰੱਖਿਆ ਜੋ ਕਿ ਬਹੁਤ ਹੀ ਮੰਦਭਾਗਾ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਵਿਚ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਦੀ ਖਾਤਰ ਸੰਘਰਸ਼ ਕਰਦੇ ਆ ਰਹੇ ਜਿਵੇਂ ਕਿ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨਹੀਂ ਦਿੱਤੀਆਂ ਜਾ ਰਹੀਆਂ ਪੇ ਸਕੇਲਾਂ ਦੇ ਬਕਾਏ ਵਿਚੇ ਰੋਲ ਦਿੱਤੇ ਗਏ ਹਨ, ਪੈਨਸ਼ਨਰਾਂ ਤੋਂ 200 ਰੁਪਏ ਮਹੀਨਾ ਜ਼ਬਰੀ ਟੈਕਸ ਕੱਟਿਆ ਜਾ ਰਿਹਾ ਹੈ, ਪਰ ਕੋਈ ਸੁਣਵਾਈ ਨਹੀਂ ਹੋ ਰਹੀ | ਉਨ੍ਹਾਂ ਕਿਹਾ ਕਿ 11 ਮਾਰਚ ਨੂੰ ਜੁਆਇੰਟ ਫ਼ੋਰਮ ਪੰਜਾਬ ਪਾਵਰਕਾਮ ਟਰਾਂਸਕੋ ਪੰਜਾਬ ਸਮੇਤ 16 ਜਥੇਬੰਦੀਆਂ ਵਲੋਂ ਮੋਹਾਲੀ ਦੇ ਫੇਸ 6 ਵਾਈ ਪੀ ਐਸ ਚੌਂਕ ਦੇ ਕੋਲ ਜ਼ਬਰਦਸਤ ਧਰਨਾ ਦਿੱਤਾ ਜਾਵੇਗਾ | ਉਨ੍ਹਾਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵਧ ਚੜ੍ਹ ਕੇ ਹਿੱਸਾ ਲੈਣ ਕਿਹਾ | ਮੀਟਿੰਗ ਵਿਚ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ, ਮੀਤ ਪ੍ਰਧਾਨ ਗੁਰਦੀਪ ਸਿੰਘ, ਜੁਆਇੰਟ ਸਕੱਤਰ ਸੁਖਦੇਵ ਸਿੰਘ, ਪੂਰਨ ਸਿੰਘ ਸੇਖੋਂ, ਮੱਖਣ ਸਿੰਘ ਦਿਉਣ ਸਮੇਤ ਹੋਰ ਬਹੁਤ ਸਾਰੇ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ ਵਿਖੇ ਮਹਿਲਾ ਦਿਵਸ ਮਨਾਇਆ ਅਗਲੀ ਖ਼ਬਰ ਕਿ੍ਸ਼ਨਾ ਵੈੱਲਫੇਅਰ ਸੁਸਾਇਟੀ ਟਰੱਸਟ ਨੇ 125 ਮਹਿਲਾਵਾਂ ਨੂੰ 'ਮਹਿਲਾ ਸ਼ਕਤੀ ਅਵਾਰਡ' ਨਾਲ ਕੀਤਾ ਸਨਮਾਨਿਤ
Ad Position 24