05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

153 ਗ੍ਰਾਮ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਕਾਬੂ <br/>

Ad Position 21
No active advertisement
ਅਜੀਤ ਡੈਸਕ 10-03-2026
-ਬਠਿੰਡਾ ਅਪਰਾਧਨਾਮਾ-


ਬਠਿੰਡਾ, 9 ਮਾਰਚ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਗਲਤ ਅਨਸਰਾਂ ਦੇ ਵਿਰੁੱਧ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਵਾਂ ਤੋਂ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਜਿਨ੍ਹਾਂ ਪਾਸੋਂ 153 ਗ੍ਰਾਮ ਹੈਰੋਇਨ, 300 ਰੁਪਏ ਨਗਦੀ ਅਤੇ 3 ਸਟੈਗਰ ਬਰਾਮਦ ਕੀਤੇ ਗਏ ਹਨ | ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਮੇਲ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਇਨ ਪਿੁਲਸ ਵਲੋਂ ਮਾਡਲ ਟਾਊਨ ਫੇਸ-1 ਬਠਿੰਡਾ ਪਾਸੋਂ ਦੋ ਸ਼ੱਕੀ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਪਾਸੋਂ 151 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ | ਪਿੁਲਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਵਰਿੰਦਰ ਸਿੰਘ ਵਾਸੀ ਊਧਮ ਸਿੰਘ ਨਗਰ ਬਠਿੰਡਾ, ਜਸਪ੍ਰੀਤ ਸਿੰਘ ਵਾਸੀ ਬਾਬਾ ਦੀਪ ਸਿੰਘ ਨਗਰ ਬਠਿੰਡਾ ਵਜੋਂ ਹੋਈ ਹੈ | ਜਿਨ੍ਹਾਂ 'ਤੇ ਥਾਣਾ ਸਿਵਲ ਲਾਇਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਦੂਸਰੇ ਮਾਮਲੇ ਵਿਚ ਤਫ਼ਤੀਸ਼ੀ ਅਧਿਕਾਰੀ ਦੁੱਲ ਸਿੰਘ ਦੀ ਜਾਣਕਾਰੀ ਅਨੁਸਾਰ, ਥਾਣਾ ਕੈਨਾਲ ਪੁਲਿਸ ਪਾਰਟੀ ਵਲੋਂ ਵਿੱਕੀ ਕੁਮਾਰ ਵਾਸੀ ਪਰਸਰਾਮ ਨਗਰ ਬਠਿੰਡਾ ਨੂੰ ਰੇਲਵੇ ਲਾਇਨ ਨੇੜਿਓ, ਬਾਦਲ ਰੋਡ ਪੁਲ ਤੋਂ ਦੋ ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਜਿਸ 'ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕੀਤੇ ਜਾਣ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ |
ਜੂਆ ਖੇਡਣ ਵਾਲੇ ਦੋ ਕਾਬੂ- ਤੀਸਰੇ ਮਾਮਲੇ ਵਿਚ ਤਫ਼ਤੀਸ਼ੀ ਪੁਲਿਸ ਅਫ਼ਸਰ ਪ੍ਰੀਤਮ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਇਨ ਪੁਲਿਸ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਮਾਡਲ ਟਾਊਨ ਫੇਸ-1 ਪਾਸੋਂ ਜੂਆ ਖੇਡਣ ਵਾਲੇ ਦੋ ਵਿਅਕਤੀਆਂ ਸੁਨੀਲ ਕੁਮਾਰ ਵਾਸੀ ਬਠਿੰਡਾ ਅਤੇ ਤਸਵੀਰ ਸਿੰਘ ਵਾਸੀ ਮੰਡੀ ਡੱਬਵਾਲੀ ਨੂੰ 300 ਨਕਦੀ ਅਤੇ ਵੱਖ-ਵੱਖ ਰੰਗਾਂ ਦੇ ਤਿੰਨ ਸਟੈਗਰਾਂ ਸਮੇਤ ਗਿ੍ਫ਼ਤਾਰ ਕਰਕੇ ਥਾਣਾ ਸਿਵਲ ਲਾਇਨ ਵਿਖੇ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ |


Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ 'ਤੇ ਕੀਤੇ ਲਾਠੀਚਾਰਜ ਵਿਰੁੱਧ ਘੜੇ ਭੰਨ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮਾਨਸਾ 'ਚ ਸਰਸ ਮੇਲਾ 13 ਤੋਂ 22 ਤੱਕ ਡੀ.ਸੀ. ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ
Ad Position 24