ਗੋਨਿਆਣਾ, 9 ਮਾਰਚ (ਲਛਮਣ ਦਾਸ ਗਰਗ)- 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਗਈ ਮੁਹਿੰਮ ਤਹਿਤ ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ 06 ਗ੍ਰਾਮ ਚਿੱਟੇ ਸਮੇਤ ਇਕ ਨਸ਼ਾ ਤਸਕਰ ਨੂੰ ਦਬੋਚਿਆ ਹੈ | ਥਾਣਾ ਮੁਖੀ ਦਿਲਬਾਗ ਸਿੰਘ ਅਤੇ ਸਹਾਇਕ ਥਾਣੇਦਾਰ ਰਾਜੀਵ ਕੁਮਾਰ ਨੇ ਦੱਸਿਆ ਹੈ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਇਲਾਕੇ ਦੇ ਪਿੰਡ ਭੋਖੜਾ ਕੋਲ ਨਸ਼ਾ ਤਸਕਰ ਨਸ਼ੇ ਦੀ ਖ਼ਰੀਦੋ ਫ਼ਰੋਖ਼ਤ ਕਰਨ ਲਈ ਘੁੰਮ ਰਿਹਾ ਹੈ | ਜਿਸ ਤਹਿਤ ਪੁਲਿਸ ਨੇ ਉਕਤ ਪਿੰਡ ਕੋਲ ਟਰੈਪ ਲਗਾ ਕੇ ਉੱਥੇ ਘੁੰਮ ਰਹੇ ਜਿੳਾੁ ਹੀ ਇਕ ਸ਼ੱਕੀ ਵਿਅਕਤੀ ਦੀ ਤਲਾਸ਼ੀ ਲਈ ਤਾਂ ਪੁਲਿਸ ਨੇ ਉਸ ਕੋਲੋਂ 06 ਗ੍ਰਾਮ ਚਿੱਟਾ ਬਰਾਮਦ ਕੀਤਾ | ਪੁਲਿਸ ਨੇ ਨਸ਼ਾ ਤਸਕਰ ਦੀ ਪਹਿਚਾਣ ਬੀਰਬਲ ਸਿੰਘ ਪਿੰਡ ਖੇਮੂਆਣਾ ਵਜੋਂ ਕੀਤੀ ਹੈ | ਪੁਲਿਸ ਨੇ ਵੀਰਬਲ ਸਿੰਘ ਵਾਸੀ ਖੇਮੂਆਣਾ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |