05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਜੂਟ ਦੀਆਂ ਵਸਤਾਂ ਬਾਰੇ ਸਿਖਲਾਈ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 10-03-2026
ਮਾਨਸਾ, 9 ਮਾਰਚ (ਸ.ਰਿ.)- ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰ.ਸੈਟੀ) ਮਾਨਸਾ ਵਲੋਂ ਆਪਣੇ ਕੈਂਪਸ 'ਚ ਜੂਟ ਪ੍ਰੋਡਕਟ ਬਣਾਉਣ ਲਈ ਸਿਖਲਾਈ ਪੋ੍ਰਗਰਾਮ ਕਰਵਾਇਆ ਗਿਆ | ਸੰਸਥਾ ਦੀ ਡਾਇਰੈਕਟਰ ਸਰਬਜੀਤ ਕੌਰ ਨੇ ਦੱਸਿਆ ਕਿ ਸਿਖਲਾਈ ਪ੍ਰੋਗਰਾਮ ਦਾ ਮੁੱਖ ਉਦੇਸ਼ ਪਿੰਡਾਂ ਦੇ ਨੌਜਵਾਨਾਂ ਅਤੇ ਔਰਤਾਂ ਨੂੰ ਸਵੈ-ਰੋਜ਼ਗਾਰ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਹੱਥ ਕਲਾ ਆਧਾਰਿਤ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਹੈ | ਉਨ੍ਹਾਂ ਸਿੱਖਿਆਰਥੀਆਂ ਨੂੰ ਜੂਟ ਨਾਲ ਬਣਨ ਵਾਲੀਆਂ ਵੱਖ-ਵੱਖ ਵਰਤੋਂ ਯੋਗ ਅਤੇ ਸਜਾਵਟੀ ਵਸਤਾਂ ਬਣਾਉਣ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਗਈ | ਇਸ ਮੌਕੇ ਅਨੀਲ ਕੁਮਾਰ ਅਤੇ ਟਰੇਨਰ ਗਗਨਦੀਪ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇੰਟਰਲਾਕ ਟਾਈਲਾਂ ਦਾ ਫ਼ਰਸ਼ ਲਾਉਣ ਤੋਂ ਪਹਿਲਾਂ ਪਾਣੀ ਦੀ ਨਿਕਾਸੀ ਕੀਤੀ ਜਾਵੇ- ਨਿੱਕਾ <br/> ਅਗਲੀ ਖ਼ਬਰ ਚਿੱਟੇ ਸਮੇਤ ਨਸ਼ਾ ਤਸਕਰ ਆਇਆ ਪੁਲਿਸ ਅੜਿੱਕੇ
Ad Position 24