05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪੋਸਟਰ ਮੇਕਿੰਗ, ਸਕਿੱਟ ਤੇ ਭਾਸ਼ਨ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 10-03-2026
ਲਹਿਰਾ ਮੁਹੱਬਤ, 9 ਮਾਰਚ (ਚਰਨਜੀਤ ਸਿੰਘ)- ਅੰਤਰਰਾਸ਼ਟਰੀ ਮਹਿਲਾ ਦਿਵਸ ਮÏਕੇ ਬਾਬਾ ਮੋਨੀ ਜੀ ਗਰੁੱਪ ਵਿਖੇ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ¢ ਇਸ ਮÏਕੇ ਪੈਰਾਲੀਗਲ ਵਲੰਟੀਅਰ ਰਾਮ ਸਰੂਪ ਸਿੰਘ ਸਿੱਧੂ ਵੱਲੋਂ ਵਿਦਿਆਰਥਣਾਂ ਨੂੰ ਅÏਰਤਾਂ ਦੇ ਕਾਨੂੰਨੀ ਹੱਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ¢ ਉਨ੍ਹਾਂ ਦੱਸਿਆ ਕਿ ਮਹਿਲਾਵਾਂ ਨੂੰ ਕਾਨੂੰਨ ਵਲੋਂ ਸਮਾਨ ਅਧਿਕਾਰ ਦਿੱਤੇ ਗਏ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਘਰੇਲੂ ਹਿੰਸਾ, ਛੇੜਛਾੜ ਜਾਂ ਅਨਿਆਇ ਦੀ ਸਥਿਤੀ ਵਿੱਚ ਉਹ ਕਾਨੂੰਨੀ ਸਹਾਇਤਾ ਲੈ ਸਕਦੀਆਂ ਹਨ¢ ਉਨ੍ਹਾਂ ਸਰਕਾਰ ਵੱਲੋਂ ਚਲਾਏ ਜਾ ਰਹੇ ਟੋਲ ਫ੍ਰੀ ਹੈਲਪ ਲਾਈਨ ਨੰਬਰਾਂ ਬਾਰੇ ਵੀ ਜਾਣਕਾਰੀ ਦਿੱਤੀ¢ ਵਿਦਿਆਰਥਣਾਂ ਨੂੰ ਆਪਣੇ ਹੱਕਾਂ ਬਾਰੇ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ¢ ਇਸ ਮÏਕੇ ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈੱਲ ਬਠਿੰਡਾ ਦੇ ਇੰਚਾਰਜ ਹਾਕਮ ਸਿੰਘ ਵੱਲੋਂ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਲੈਕਚਰ ਦਿੱਤਾ ਗਿਆ¢ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਹੈਲਮਟ ਅਤੇ ਸੀਟ ਬੈਲਟ ਦੀ ਵਰਤੋਂ ਕਰਨ ਅਤੇ ਸੜਕ ਹਾਦਸਿਆਂ ਤੋਂ ਬਚਾਅ ਲਈ ਸਾਵਧਾਨ ਰਹਿਣ ਬਾਰੇ ਜਾਣਕਾਰੀ ਦਿੱਤੀ¢ ਵਿਦਿਆਰਥੀਆਂ ਵਲੋਂ ਪੋਸਟਰ ਮੇਕਿੰਗ, ਸਕਿੱਟ ਪੇਸ਼ਕਾਰੀ ਅਤੇ ਭਾਸ਼ਣ ਮੁਕਾਬਲਾ ਰਾਹੀਂ ਅÏਰਤਾਂ ਦੇ ਹੱਕਾਂ, ਸੁਰੱਖਿਆ ਅਤੇ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਬਾਰੇ ਦਰਸਾਇਆ ਗਿਆ¢ ਕਾਲਜ ਪਿ੍ੰਸੀਪਲ ਡਾ. ਰਜਨੀ ਚÏਧਰੀ ਨੇ ਕਿਹਾ ਕਿ ਅੱਜ ਦੇ ਸਮੇਂ 'ਚ ਅÏਰਤਾਂ ਹਰ ਖੇਤਰ 'ਚ ਅੱਗੇ ਵੱਧ ਰਹੀਆਂ ਹਨ¢ ਇਸ ਲਈ ਵਿਦਿਆਰਥਣਾਂ ਨੂੰ ਆਪਣੇ ਹੱਕਾਂ ਅਤੇ ਫ਼ਰਜ਼ਾਂ ਬਾਰੇ ਜਾਣੂ ਹੋ ਕੇ ਸਮਾਜ 'ਚ ਜਾਗਰੂਕ ਨਾਗਰਿਕ ਬਣਨ ਚਾਹੀਦਾ ਹੈ¢ ਕਾਲਜ ਪ੍ਰਬੰਧਕਾਂ ਵਲੋਂ ਸਾਰੇ ਮਹਿਮਾਨਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ¢

Ad Position 22
No active advertisement
ਪਿਛਲੀ ਖ਼ਬਰ ਗਊ ਵਿਗਿਆਨ ਪ੍ਰੀਖਿਆ ਦੇ ਮੁਕਾਬਲੇ ਕਰਵਾਏ ਗਏ <br/> ਅਗਲੀ ਖ਼ਬਰ ਐਡਵੋਕੇਟ ਜੈਨੀ ਕਾਠ ਸਰਬਸੰਮਤੀ ਨਾਲ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਬਣੇ <br/>
Ad Position 24