05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਗ੍ਰਾਮ ਪੰਚਾਇਤ ਬੱਲ੍ਹੋ ਨੇ ਲਾਇਬਰੇਰੀ 'ਚੋਂ ਵੱਧ ਕਿਤਾਬਾਂ ਪੜ੍ਹਨ ਵਾਲੀਆਂ ਅÏਰਤਾਂ ਦਾ ਕੀਤਾ ਸਨਮਾਨ

Ad Position 21
No active advertisement
ਅਜੀਤ ਡੈਸਕ 10-03-2026
ਚਾਉਕੇ, 9 ਮਾਰਚ (ਮਨਜੀਤ ਸਿੰਘ ਘੜੈਲੀ)- ਬੌਧਿਕ ਗਿਆਨ ਦੇਣ ਦੇ ਮਕਸਦ ਨਾਲ ਗ੍ਰਾਮ ਪੰਚਾਇਤ ਬੱਲ੍ਹੋ ਤੇ ਤਰਨਜੋਤ ਵੈੱਲਫੇਅਰ ਸੁਸਾਇਟੀ ਅਤੇ ਖ਼ਾਲਸਾ ਏਡ ਮੇਰਾ ਪਿੰਡ 360 ਦੇ ਸਹਿਯੋਗ ਨਾਲ ਖੋਲ੍ਹੀ ਗਈ ਯੂਥ ਲਾਇਬਰੇਰੀ 'ਚ ਪਿਛਲੇ ਸਾਲ ਦÏਰਾਨ ਸਭ ਤੋਂ ਵੱਧ ਕਿਤਾਬਾਂ ਲੈ ਕੇ ਪੜ੍ਹਨ ਵਾਲੀਆਂ ਅÏਰਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਹ ਸਨਮਾਨ ਸਮਾਰੋਹ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਰਿਹਾ¢ ਯੂਥ ਲਾਇਬਰੇਰੀ ਚੋਂ ਸਭ ਤੋ ਵੱਧ ਕਿਤਾਬਾਂ ਪੜ੍ਹਨ ਵਾਲਿਆਂ 'ਚੋਂ 70 ਸਾਲਾ ਬੇਬੇ ਜਸਜੀਤ ਕÏਰ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਦੂਜਾ ਤੇ ਤੀਜੇ ਸਥਾਨ 'ਤੇ ਅਮਨਦੀਪ ਕÏਰ, ਮਿੰਟੂਪਾਲ ਕÏਰ ਨੇ ਪ੍ਰਾਪਤ ਕੀਤਾ | ਇਨ੍ਹਾਂ ਪਾਠਕਾਂ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਇਸ ਚੇਅਰਪਰਸਨ ਰੁਪਿੰਦਰ ਕÏਰ ਗਿੱਲ ਨੇ ਸਨਮਾਨਿਤ ਕਰਨ ਉਪਰੰਤ ਕਿਹਾ ਕਿ ਅਜੋਕੇ ਡਿਜੀਟਲ ਯੁੱਗ 'ਚ ਕਿਤਾਬਾਂ ਨਾਲ ਸਾਂਝ ਪਾਉਣ ਬਹੁਤ ਜ਼ਰੂਰੀ ਹੈ ਕਿਤਾਬਾਂ ਨਾ ਸਿਰਫ਼ ਗਿਆਨ ਵਧਾਉਂਦੀਆਂ ਹਨ ਸਗੋਂ ਚੰਗੇ ਦੀ ਸਿਰਜਣਾ 'ਚ ਵੀ ਅਹਿਮ ਰੋਲ ਅਦਾ ਕਰਦੀਆਂ ਹਨ¢ ਸੰਸਥਾ ਦੇ ਪ੍ਰਧਾਨ ਕਰਮਜੀਤ ਸਿੰਘ ਤੇ ਸਰਪੰਚ ਅਮਰਜੀਤ ਕÏਰ ਨੇ ਪਿੰਡ ਵਾਸੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਮੋਬਾਇਲ ਫੋਨਾਂ ਦੀ ਬਜਾਏ ਲਾਇਬਰੇਰੀ ਆਉਣ ਲਈ ਪ੍ਰੇਰਿਤ ਕਰਨ | ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਸਮਾਰੋਹ ਭਵਿੱਖ 'ਚ ਵੀ ਜਾਰੀ ਰਹਿਣਗੇ ਤਾਂ ਜੋ ਪੜ੍ਹਨ ਦੀ ਰੁਚੀ ਨੂੰ ਹੋਰ ਪ੍ਰਫੁੱਲਿਤ ਕੀਤਾ ਜਾ ਸਕੇ ¢ ਲਾਇਬਰੇਰੀਅਨ ਰਾਜਵਿੰਦਰ ਕੌਰ ਨੇ ਦੱਸਿਆ ਕਿ ਪੜ੍ਹੋ ਕਿਤਾਬ ਲਓ ਇਨਾਮ ਸਕੀਮ ਤਹਿਤ ਨੌਜਵਾਨਾਂ ਤੇ ਬੱਚਿਆਂ ਨੂੰ ਸਾਹਿਤ ਨਾਲ ਜੋੜਨ ਲਈ ਕਿਤਾਬਾਂ ਪੜ੍ਹਨ ਵਾਲਿਆਂ ਨੂੰ 100/-ਰੁਪਏ ਨਕਦ ਇਨਾਮ ਦਿੱਤਾ ਜਾਂਦਾ ਹੈ | ਨਵਦੀਪ ਸਿੰਘ ਗਿੱਲ (ਕੈਨੇਡਾ) ਨੇ ਲਾਇਬਰੇਰੀ 'ਚ ਪਾਠਕਾਂ ਨੂੰ ਸਾਹਿਤ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਸ਼ਲਾਘਾ ਕੀਤੀ | ਇਸ ਮੌਕੇ ਜਸਵੀਰ ਸਿੰਘ ਗਿੱਲ, ਭੁਪਿੰਦਰ ਸਿੰਘ ਜਟਾਣਾ, ਪੰਚ ਹਰਵਿੰਦਰ ਕੌਰ, ਰਾਜਵੀਰ ਕÏਰ, ਹਰਬੰਸ ਸਿੰਘ, ਜਗਸੀਰ ਸਿੰਘ, ਕਰਮਜੀਤ ਸਿੰਘ, ਕੰਪਿਊਟਰ ਅਧਿਆਪਕ ਰਸਪ੍ਰੀਤ ਸਿੰਘ ਅਤੇ ਪਰਮਜੀਤ ਭੁੱਲਰ ਵੀ.ਡੀ.ਓ. ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਵਿਗਿਆਨ ਦਿਵਸ ਅਤੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਵਿਸ਼ੇਸ਼ ਭਾਸ਼ਨ ਕਰਵਾਇਆ ਅਗਲੀ ਖ਼ਬਰ ਅਧਿਕਾਰ ਸੰਘਰਸ਼ ਪਾਰਟੀ ਨੇ ਆਪਣਾ ਪਹਿਲਾ ਸਥਾਪਨਾ ਦਿਵਸ ਮਨਾਇਆ <br/>
Ad Position 24