ਤਲਵੰਡੀ ਸਾਬੋ, 9 ਮਾਰਚ (ਰਵਜੋਤ ਸਿੰਘ ਰਾਹੀ)- ਸਿਵਲ ਸਰਜਨ ਬਠਿੰਡਾ ਡਾ.ਤਪਿੰਦਰਜੋਤ ਕੌਸ਼ਲ ਦੇ ਦਿਸ਼ਾ ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਰਵੀ ਕਾਂਤ ਗੁਪਤਾ ਦੀ ਰਹਿਨੁਮਾਈ ਹੇਠ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਯੋਜਨਾ ਤਹਿਤ ਸਥਾਨਕ ਸਰਕਾਰੀ ਹਸਪਤਾਲ ਵਿਖੇ ਗਰਭਵਤੀ ਮਹਿਲਾਵਾਂ ਦੀ ਸਿਹਤ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ¢ ਕੈਂਪ ਦੌਰਾਨ ਗਰਭਵਤੀ ਮਹਿਲਾਵਾਂ ਨੂੰ ਗਰਭ ਅਵਸਥਾ ਦੌਰਾਨ ਸਹੀ ਖ਼ੁਰਾਕ, ਨਿਯਮਿਤ ਜਾਂਚ ਅਤੇ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਗਈ ¢ ਇਸ ਮੌਕੇ ਗਾਇਨੇਕੋਲੋਜਿਸਟ ਡਾ. ਅੰਕਿਤਾ ਵਲੋਂ ਗਰਭਵਤੀ ਮਹਿਲਾਵਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਉੱਚ ਜੋਖ਼ਮ ਵਾਲੀ ਗਰਭ ਅਵਸਥਾ ਸੰਬੰਧੀ ਖ਼ਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਗਈ¢ ਉਨ੍ਹਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਯੋਜਨਾ ਦਾ ਮੁੱਖ ਉਦੇਸ਼ ਹਰ ਗਰਭਵਤੀ ਮਹਿਲਾ ਨੂੰ ਗਰਭ ਅਵਸਥਾ ਦੌਰਾਨ ਮਾਹਿਰ ਡਾਕਟਰਾਂ ਵਲੋਂ ਮੁਫ਼ਤ ਅਤੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ ਤਾਂ ਜੋ ਮਾਂ ਅਤੇ ਬੱਚੇ ਦੀ ਸਿਹਤ ਸੁਰੱਖਿਅਤ ਰਹੇ¢ ਕੈਂਪ ਦੌਰਾਨ ਮਹਿਲਾਵਾਂ ਦੇ ਲੋੜੀਂਦੇ ਟੈੱਸਟ ਕੀਤੇ ਗਏ ਅਤੇ ਉਨ੍ਹਾਂ ਨੂੰ ਆਇਰਨ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਵੀ ਦਿੱਤੀਆਂ ਗਈਆਂ¢ ਹਸਪਤਾਲ ਦੇ ਸਟਾਫ਼ ਵਲੋਂ ਵੀ ਗਰਭਵਤੀ ਮਹਿਲਾਵਾਂ ਨੂੰ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ¢ ਇਸ ਮੌਕੇ ਦੇ ਮਲਟੀਪਰਪਜ਼ ਸਿਹਤ ਸੁਪਰਵਾਈਜ਼ਰ ਭੁਪਿੰਦਰ ਕੌਰ, ਮ.ਪ.ਹ.ਵ. ਚਰਨਜੀਤ ਕੌਰ ਤੇ ਭਾਵਨਾ ਮੌਜੂਦ ਸਨ¢