ਬਠਿੰਡਾ, 9 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਇੰਸਟੀਚਿਊਟ ਆਫ਼ ਐਗਰੀਕਲਚਰ, ਬਠਿੰਡਾ ਵਿਖੇ ਸੈਸ਼ਨ 2025-26 ਲਈ ਸਾਲਾਨਾ ਖੇਡ ਮੇਲਾ ਕਰਵਾਇਆ ਗਿਆ¢ ਸਮਾਗਮ ਦਾ ਆਯੋਜਨ ਡਾ. ਅਵਤਾਰ ਸਿੰਘ, ਸਹਾਇਕ ਡੀਨ, ਆਈ.ਓ.ਏ. ਬਠਿੰਡਾ ਦੀ ਅਗਵਾਈ ਹੇਠ ਹੋਇਆ ¢ ਇਸ ਮੌਕੇ ਮੁੱਖ ਮਹਿਮਾਨ ਡਾ. ਚਰਨਜੀਤ ਸਿੰਘ ਔਲਖ, ਡੀਨ, ਕਾਲਜ ਆਫ਼ ਐਗਰੀਕਲਚਰ, ਪੀ.ਏ.ਯੂ. ਲੁਧਿਆਣਾ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਅਤੇ ਕਰਮਚਾਰੀਆਂ ਲਈ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਖੇਡਾਂ ਨਾਲ ਸਿਹਤਮੰਦ ਜੀਵਨਸ਼ੈਲੀ ਅਤੇ ਟੀਮ ਭਾਵਨਾ ਦਾ ਵਿਕਾਸ ਹੁੰਦਾ ਹੈ ¢ ਉਨ੍ਹਾਂ ਨੇ ਸਭ ਨੂੰ ਅਕਾਦਮਿਕ ਅਤੇ ਪੇਸ਼ੇਵਰ ਜ਼ਿੰਮੇਵਾਰੀਆਂ ਦੇ ਨਾਲ-ਨਾਲ ਖੇਡਾਂ ਵਿਚ ਵੀ ਭਾਗ ਲੈਣ ਲਈ ਪ੍ਰੇਰਿਤ ਕੀਤਾ ¢ ਸੰਸਥਾ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਪੂਰੇ ਜੋਸ਼ ਅਤੇ ਖੇਡ ਭਾਵਨਾ ਨਾਲ ਹਿੱਸਾ ਲਿਆ ¢ ਖੇਡ ਸਮਾਗਮ ਦੌਰਾਨ ਵਾਲੀਬਾਲ, ਬੈਡਮਿੰਟਨ, 100 ਮੀਟਰ, 200 ਮੀਟਰ, 400 ਮੀਟਰ ਦੀ ਦੌੜ ਅਤੇ ਹੋਰ ਬਹੁਤ ਸਾਰੀਆਂ ਖੇਡਾਂ ਕਰਵਾਈਆਂ ਗਈਆਂ¢ ਖੇਡ ਮੇਲੇ 'ਚ ਖੇਤਰੀ ਖੋਜ ਕੇਂਦਰ, ਬਠਿੰਡਾ ਅਤੇ ਇੰਸਟੀਚਿਊਟ ਆਫ਼ ਐਗਰੀਕਲਚਰ ਬਠਿੰਡਾ ਦੇ ਅਧਿਆਪਕ ਅਤੇ ਗੈਰ-ਅਧਿਆਪਕ ਕਰਮਚਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ¢ ਬੀ.ਐਸ.ਸੀ ਐਗਰੀਕਲਚਰ (ਆਨਰਜ਼) 2+4 ਸਾਲਾ ਪ੍ਰੋਗਰਾਮ ਦੇ ਪਹਿਲੇ ਸਾਲ ਦੀ ਵਿਦਿਆਰਥਣ ਸਨੇਹਪ੍ਰੀਤ ਕੌਰ ਅਤੇ ਦੂਜੇ ਸਾਲ ਦੇ ਵਿਦਿਆਰਥੀ ਅਮਨਦੀਪ ਸਿੰਘ ਨੂੰ ਸਰਵੋਤਮ ਖਿਡਾਰੀ ਵਜੋਂ ਸਨਮਾਨਿਤ ਕੀਤਾ ਗਿਆ¢ ਅੰਤ ਵਿਚ ਡਾ. ਅਵਤਾਰ ਸਿੰਘ ਨੇ ਵਿਦਿਆਰਥੀਆਂ ਅਤੇ ਸਟਾਫ਼ ਦੀ ਸਰਗਰਮ ਭਾਗੀਦਾਰੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਨਾ ਕੇਵਲ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਦੇ ਹਨ, ਸਗੋਂ ਸੰਸਥਾ ਵਿਚ ਆਪਸੀ ਸਹਿਯੋਗ ਅਤੇ ਸਕਾਰਾਤਮਿਕ ਮਾਹੌਲ ਨੂੰ ਵੀ ਮਜ਼ਬੂਤ ਬਣਾਉਂਦੇ ਹਨ¢ ਸਮਾਗਮ ਵਿਚ ਡਾ. ਕਰਮਜੀਤ ਸਿੰਘ ਸੇਖੋਂ, ਨਿਰਦੇਸ਼ਕ ਖੇਤਰੀ ਖੋਜ ਕੇਂਦਰ ਬਠਿੰਡਾ, ਡਾ. ਗੁਰਦੀਪ ਸਿੰਘ, ਡਿਪਟੀ ਨਿਰਦੇਸ਼ਕ, ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਵੀ ਸ਼ਾਮਿਲ ਸਨ¢