ਭੁੱਚੋ ਮੰਡੀ, 28 ਮਾਰਚ (ਪਰਵਿੰਦਰ ਸਿੰਘ ਜੌੜਾ)-ਤੁੰਗਵਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਖਾ-1 (ਬੇਰੀ ਵਾਲਾ) ਵਿਖੇ ਸਮਾਜ ਸੇਵੀ ਡਾ: ਦਰਸ਼ਨ ਸਿੰਘ ਮਾਹਲ ਅਤੇ ਬਲਾਕ ਸੰਮਤੀ ਮੈਂਬਰ ਬਲਵਿੰਦਰ ਸਿੰਘ ਵਲੋਂ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਏ. ਸੀ. ਦਾਨ ਦਿੱਤਾ ਅਤੇ ਸਕੂਲ ਦੀਆਂ ਉਪਲੱਬਧੀਆਂ ਦੀ ਸ਼ਲਾਘਾ ਕੀਤੀ | ਉਨ੍ਹਾਂ ਆਉਣ ਵਾਲੇ ਸਮੇਂ ਵਿਚ ਵੀ ਸਕੂਲ ਲਈ ਹਮੇਸ਼ਾ ਵੱਧ ਚੜ੍ਹ ਕੇ ਮੱਦਦ ਕਰਨ ਦਾ ਭਰੋਸਾ ਦਿੱਤਾ | ਮੁੱਖ ਅਧਿਆਪਕ ਅਮਨਦੀਪ ਸਿੰਘ ਵਲੋਂ ਤੁੰਗਵਾਲੀ ਦੇ ਦਾਨੀ ਸੱਜਣਾਂ ਵਲੋਂ ਸਕੂਲ ਲਈ ਕੀਤੇ ਸਹਿਯੋਗ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਜੀਤ ਸਿੰਘ, ਨਿਰਪਿੰਦਰ ਸਿੰਘ ਅਤੇ ਸੁਨੈਨਾ ਰਾਣੀ ਹਾਜ਼ਰ ਸਨ |