11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਰਕਾਰੀ ਹਸਪਤਾਲ ਤਲਵੰਡੀ ਸਾਬੋ ਵਿਖੇ ਛਾਤੀ ਦੇ ਕੈਂਸਰ ਦਾ ਸਕ੍ਰੀਨਿੰਗ ਕੈਂਪ 31 ਮਾਰਚ ਤੱਕ

Ad Position 21
No active advertisement
ਅਜੀਤ ਡੈਸਕ 29-03-2026
ਤਲਵੰਡੀ ਸਾਬੋ, 28 ਮਾਰਚ (ਪੱਤਰ ਪ੍ਰੇਰਕ)- ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਹਸਪਤਾਲ ਤਲਵੰਡੀ ਸਾਬੋ ਵਿਖੇ ਛਾਤੀ ਦੇ ਕੈਂਸਰ ਦਾ ਸਕ੍ਰੀਨਿੰਗ ਕੈਂਪ 31 ਮਾਰਚ 2026 ਤੱਕ ਲਗਾਇਆ ਜਾ ਰਿਹਾ ਹੈ¢ ਜਿਸ ਦਾ ਮੁੱਖ ਉਦੇਸ਼ ਔਰਤਾਂ ਵਿੱਚ ਛਾਤੀ ਦੇ ਕੈਂਸਰ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਸਮੇਂ ਸਿਰ ਜਾਂਚ ਯਕੀਨੀ ਬਣਾਉਣਾ ਹੈ¢ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵੀ ਕਾਂਤ ਗੁਪਤਾ ਨੇ ਦੱਸਿਆ ਕਿ ਅÏਰਤਾਂ 'ਚ ਛਾਤੀ ਦਾ ਕੈਂਸਰ ਇੱਕ ਗੰਭੀਰ ਪਰ ਰੋਕਿਆ ਜਾ ਸਕਣ ਵਾਲਾ ਰੋਗ ਹੈ, ਜਿਸ ਦੀ ਸ਼ੁਰੂਆਤੀ ਪੜਾਅ 'ਚ ਪਹਿਚਾਣ ਹੋਣ 'ਤੇ ਇਸ ਦਾ ਇਲਾਜ ਸੰਭਵ ਹੈ¢ ਉਨ੍ਹਾਂ ਕਿਹਾ ਕਿ 30 ਤੋਂ 45 ਸਾਲ ਦੀ ਉਮਰ ਵਾਲੀਆਂ ਮਹਿਲਾਵਾਂ ਨੂੰ ਇਸ ਸਕ੍ਰੀਨਿੰਗ ਕੈਂਪ ਜਾਂਚ ਕਰਾਉਣੀ ਚਾਹੀਦੀ ਹੈ¢ ਉਨ੍ਹਾਂ ਦੱਸਿਆ ਕਿ ਕੈਂਪ ਦÏਰਾਨ ਮਹਿਲਾਵਾਂ ਦੀ ਮੁਫ਼ਤ ਸਕ੍ਰੀਨਿੰਗ ਕੀਤੀ ਜਾਵੇਗੀ ਅਤੇ ਮਰੀਜ਼ਾਂ ਨੂੰ ਜ਼ਰੂਰਤ ਅਨੁਸਾਰ ਅੱਗੇ ਦੇ ਇਲਾਜ ਲਈ ਸਲਾਹ ਅਤੇ ਮਾਰਗਦਰਸ਼ਨ ਦਿੱਤਾ ਜਾਵੇਗਾ¢ ਸਿਹਤ ਵਿਭਾਗ ਵੱਲੋਂ ਮਹਿਲਾਵਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਕੈਂਪ ਦਾ ਲਾਭ ਲੈਣ ਅਤੇ ਆਪਣੀ ਸਿਹਤ ਦੀ ਸੰਭਾਲ ਕਰਨ¢

Ad Position 22
No active advertisement
ਪਿਛਲੀ ਖ਼ਬਰ ਭੇਦਭਰੇ ਹਾਲਾਤ 'ਚ ਇਕ ਨੌਜਵਾਨ ਲਾਪਤਾ <br/> ਅਗਲੀ ਖ਼ਬਰ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਬਹੁਪੱਖੀ ਵਿਕਾਸ ਕੀਤਾ ਜਾਵੇਗਾ-ਰਵੀਪ੍ਰੀਤ ਸਿੰਘ ਸਿੱਧੂ <br/>
Ad Position 24