11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਭੇਦਭਰੇ ਹਾਲਾਤ 'ਚ ਇਕ ਨੌਜਵਾਨ ਲਾਪਤਾ <br/>

Ad Position 21
No active advertisement
ਅਜੀਤ ਡੈਸਕ 29-03-2026
ਬਠਿੰਡਾ, 28 ਮਾਰਚ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਜ਼ਿਲੇ੍ਹ ਦੇ ਸੰਗਤ ਏਰੀਆ 'ਚ ਇਕ ਸਹਿਕਾਰੀ ਬੈਂਕ ਕਰਮਚਾਰੀ ਦੇ ਭੇਦ ਭਰੇ ਹਾਲਾਤ ਵਿਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪਿੰਡ ਭਗਵਾਨਗੜ੍ਹ ਭੁਖਿਆਂਵਾਲੀ ਵਾਸੀ 30 ਸਾਲਾਂ ਬਿਕਰਮਜੀਤ ਸਿੰਘ ਸ਼ਨੀਵਾਰ ਨੂੰ ਅਚਾਨਕ ਲਾਪਤਾ ਹੋ ਗਿਆ | ਉਸ ਦੀ ਥਾਰ ਗੱਡੀ ਬਠਿੰਡਾ ਗੋਨਿਆਣਾ ਰੋਡ ਵਿਖੇ ਸਥਿਤ ਥਰਮਲ ਝੀਲ ਨੰਬਰ ਦੋ ਅਤੇ ਤਿੰਨ ਦੇ ਵਿਚਕਾਰ ਸੜਕ ਕਿਨਾਰੇ ਖੜ੍ਹੀ ਮਿਲੀ, ਜਿਸ ਤੋਂ ਬਾਅਦ ਸੰਭਾਵਨਾ ਹੈ, ਕਿ ਨੌਜਵਾਨ ਨੇ ਝੀਲ ਵਿਚ ਛਾਲ ਮਾਰ ਦਿੱਤੀ ਗਈ ਹੈ | ਗੱਡੀ ਮਿਲਣ ਦੀ ਸੂਚਨਾ ਮਿਲਦੇ ਹੀ ਥਾਣਾ ਸੰਗਤ ਅਤੇ ਥਾਣਾ ਥਰਮਲ ਦੀ ਪੁਲਿਸ ਮੌਕੇ 'ਤੇ ਪਹੁੰਚਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਇਸ ਦੇ ਬਾਅਦ ਰਾਹਤ ਅਤੇ ਬਚਾਅ ਐਨ.ਡੀ.ਆਰ.ਐਫ. ਅਤੇ ਸਹਾਰਾ ਜਨਾ ਸੇਵਾ ਟੀਮਾਂ ਲਗਾਤਾਰ ਭਾਲ ਵਿਚ ਲੱਗਿਆ ਹੋਇਆ ਹਨ | ਪਰ ਖ਼ਬਰ ਲਿਖੇ ਜਾਣ ਤੱਕ ਨੌਜਵਾਨ ਦਾ ਕੋਈ ਵੀ ਸੁਰਾਗ ਨਹੀਂ ਮਿਲ ਸਕਿਆ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਲੁਧਿਆਣਾ ਦੇ ਇਕ ਸਹਿਕਾਰੀ ਬੈਂਕ ਵਿਚ ਕੰਮ ਕਰਦਾ ਹੈ ਅਤੇ ਇਸ ਸਮੇਂ ਉਹ ਅਣਵਿਆਹਿਆ ਹੈ | ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਸ ਦੀ ਮਾਨਸਿਕ ਹਾਲਤ ਕੁਝ ਕੁਝ ਸਮੇਂ ਤੋਂ ਠੀਕ ਨਹੀਂ ਸੀ ਅਤੇ ਪਹਿਲਾਂ ਵੀ ਉਹ ਇਕ-ਦੋ ਵਾਰ ਬਿਨ੍ਹਾਂ ਕਿਸੇ ਨੂੰ ਦੱਸੇ ਘਰ੍ਹੋਂ ਚਲਾ ਗਿਆ ਸੀ | ਪੁਲਿਸ ਅਧਿਕਾਰੀ ਅਨੁਸਾਰ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਦੇ ਅਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ | ਉਨ੍ਹਾਂ ਵਲੋਂ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ | ਸੰਗਤ ਪੁਲਿਸ ਥਾਣਾ ਦੇ ਸਹਾਇਕ ਇੰਚਾਰਜ ਏ.ਐਸ.ਆਈ. ਬਾਬੂ ਲਾਲ ਨੇ ਦੱਸਿਆ ਕਿ ਝੀਲ ਦੇ ਨੇੜੇ ਨੌਜਵਾਨ ਦੀ ਕਾਰ ਮਿਲਣ ਤੋਂ ਬਾਅਦ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ | ਗੋਤਾਖੋਰ ਅਤੇ ਬਚਾਅ ਟੀਮਾਂ ਝੀਲ ਦੇ ਵੱਖ-ਵੱਖ ਹਿੱਸਿਆਂ ਦੀ ਭਾਲ ਕਰ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਮਿਸ਼ਨ ਪ੍ਰਗਤੀ ਦੇ ਪਹਿਲੇ ਬੈਚ 'ਚੋਂ ਅੱਧੀ ਦਰਜਨ ਨੌਜਵਾਨਾਂ ਦੀ ਸਰਕਾਰੀ ਨੌਕਰੀ ਲਈ ਚੋਣ <br/> ਅਗਲੀ ਖ਼ਬਰ ਸਰਕਾਰੀ ਹਸਪਤਾਲ ਤਲਵੰਡੀ ਸਾਬੋ ਵਿਖੇ ਛਾਤੀ ਦੇ ਕੈਂਸਰ ਦਾ ਸਕ੍ਰੀਨਿੰਗ ਕੈਂਪ 31 ਮਾਰਚ ਤੱਕ
Ad Position 24