11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਮਿਸ਼ਨ ਪ੍ਰਗਤੀ ਦੇ ਪਹਿਲੇ ਬੈਚ 'ਚੋਂ ਅੱਧੀ ਦਰਜਨ ਨੌਜਵਾਨਾਂ ਦੀ ਸਰਕਾਰੀ ਨੌਕਰੀ ਲਈ ਚੋਣ <br/>

Ad Position 21
No active advertisement
ਅਜੀਤ ਡੈਸਕ 29-03-2026
ਬਠਿੰਡਾ, 28 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਦੇ ਮਿਸ਼ਨ ਪ੍ਰਗਤੀ ਹੇਠ ਮੁਕਾਬਲਾ ਪ੍ਰੀਖਿਆਵਾਂ ਲਈ ਮੁਫ਼ਤ ਅਤੇ ਕੇਂਦਿ੍ਤ ਕੋਚਿੰਗ ਦੇ ਸਾਰਥਿਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ, ਜਿਸ ਤਹਿਤ 40 ਵਿਦਿਆਰਥੀਆਂ ਦੇ ਪਹਿਲੇ ਬੈਚ 'ਚੋਂ 6 ਨੌਜਵਾਨਾਂ ਨੂੰ ਜ਼ਿਲ੍ਹਾ ਲਾਇਬ੍ਰੇਰੀ ਵਿਚ ਮੁਫ਼ਤ ਕੋਚਿੰਗ ਲੈਣ ਤੋਂ ਬਾਅਦ ਸਰਕਾਰੀ ਨੌਕਰੀਆਂ ਮਿਲੀਆਂ ਹਨ | ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਡੀ.ਆਈ.ਜੀ ਹਰਜੀਤ ਸਿੰਘ ਅਤੇ ਐੱਸ.ਐੱਸ.ਪੀ ਡਾ. ਜਯੋਤੀ ਯਾਦਵ ਬੈਂਸ ਨੇ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਇਨ੍ਹਾਂ ਨੌਜਵਾਨਾਂ ਦਾ ਸਨਮਾਨ ਕੀਤਾ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਨੌਕਰੀਆਂ ਲਈ ਚੁਣੇ ਗਏ ਨੌਜਵਾਨਾਂ ਵਿਚ ਪਿੰਡ ਭਗਵਾਨਗੜ੍ਹ ਦੇ ਰਾਜਪ੍ਰੀਤ ਸਿੰਘ ਨੇ ਤਿੰਨ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕੀਤੀਆਂ ਹਨ ਅਤੇ ਚਾਰ ਅਸਾਮੀਆਂ ਲਈ ਚੁਣਿਆ ਗਿਆ ਹੈ | ਉਸ ਨੂੰ ਤਕਨੀਕੀ ਸਿੱਖਿਆ ਵਿਭਾਗ ਰੈਂਕ-5, ਕਾਰਜਕਾਰੀ ਸਹਾਇਤਾ ਕਿਰਤ ਵਿਭਾਗ ਰੈਂਕ-3 ਅਤੇ ਸੀਨੀਅਰ ਸਹਾਇਕ-ਕਮ-ਇੰਸਪੈਕਟਰ ਨਗਰ ਪੰਚਾਇਤ ਰੈਂਕ-19 ਅਤੇ ਸੀਨੀਅਰ ਸਹਾਇਕ ਡੀ.ਸੀ. ਦਫਤਰ ਰੈਂਕ-29 ਵਜੋਂ ਚੁਣਿਆ ਗਿਆ ਹੈ | ਇਸੇ ਤਰ੍ਹਾਂ ਪਿੰਡ ਮੱਲਵਾਲਾ ਦੇ ਹਰਪ੍ਰੀਤ ਸਿੰਘ ਅਤੇ ਪਿੰਡ ਰਾਮੇਆਣਾ (ਜੈਤੋ) ਦੇ ਅਮਨਦੀਪ ਸਿੰਘ ਨੂੰ ਪੰਜਾਬ ਪੁਲਿਸ ਵਿਚ ਅਤੇ ਪਿੰਡ ਥਾਂਦੀ ਕਦੀਮ ਤੋਂ ਜਲਾਲਾਬਾਦ ਦੇ ਰਮਨਦੀਪ ਸਿੰਘ ਦੀ ਨੇਵੀ ਵਿਚ ਚੋਣ ਹੋਈ ਹੈ | ਜਦਕਿ ਪਿੰਡ ਸਿਵੀਆਂ ਦੀ ਜਸਲੀਨ ਕੌਰ ਨੇ ਆਈ.ਆਈ.ਟੀ. ਜੈਮ ਕੈਮਿਸਟਰੀ 2026 ਦੀ ਪ੍ਰੀਖਿਆ ਪਾਸ ਕੀਤੀ ਹੈ ਅਤੇ ਅਨੂਪ ਨਗਰ ਬਠਿੰਡਾ ਦੇ ਪ੍ਰਭਜੋਤ ਸਿੰਘ ਨੂੰ ਕਲਰਕ ਵਜੋਂ ਸਰਕਾਰੀ ਨੌਕਰੀ ਮਿਲੀ ਹੈ | ਇਨ੍ਹਾਂ ਵਿਦਿਆਰਥੀਆਂ ਨੂੰ ਸਰਕਾਰੀ ਤੌਰ 'ਤੇ ਤਿੰਨ ਮਹੀਨਿਆਂ ਲਈ ਮੁਫ਼ਤ ਉੱਚ ਗੁਣਵੱਤਾ ਵਾਲੀ ਕੋਚਿੰਗ ਪ੍ਰਦਾਨ ਕੀਤੀ ਗਈ ਹੈ, ਜਿਸ ਦੀ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਲਾਇਬ੍ਰੇਰੀ ਵਿਖੇ 11 ਜਨਵਰੀ ਨੂੰ ਸ਼ੁਰੂਆਤ ਕੀਤੀ ਸੀ | ਇਹ ਪਹਿਲਕਦਮੀ ਪੇਂਡੂ ਵਿਦਿਆਰਥੀਆਂ ਲਈ ਬਹੁਤ ਮਦਦਗਾਰ ਸਾਬਤ ਹੋਈ ਹੈ, ਖ਼ਾਸ ਕਰਕੇ ਜੋ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਬਹੁਤ ਦੂਰ-ਦੁਰਾਡੇ ਥਾਵਾਂ 'ਤੇ ਜਾਣ ਦਾ ਖਰਚਾ ਨਹੀਂ ਚੁੱਕ ਸਕਦੇ ਸਨ | ਉਨ੍ਹਾਂ ਕਿਹਾ ਕਿ ਪਹਿਲਾ ਬੈਚ ਪਾਸ ਹੋਣ ਉਪਰੰਤ ਦੂਜਾ ਬੈਚ 1 ਅਪ੍ਰੈਲ ਤੋਂ ਸ਼ੁਰੂ ਹੋਵੇਗਾ, ਜਿਸ ਦਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ | ਇਸ ਮੌਕੇ ਲਾਇਬ੍ਰੇਰੀਅਨ ਸਵਰਨਜੀਤ ਕੌਰ, ਸੁਮਿਤ ਬਾਂਸਲ, ਮੰਨੂ ਗੁਪਤਾ, ਸਤਨਾਮ ਸਿੰਘ ਸੇਵਾਮੁਕਤ ਲੈਕਚਰਾਰ, ਰਾਜਿੰਦਰ ਸ਼ਰਮਾ, ਕਾਮੀਆ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪਾਣੀ ਦੀ ਸਮੱਸਿਆ ਤੋਂ ਪੀੜਤ ਲੋਕਾਂ ਨੇ ਰਾਮਪੁਰਾ-ਮੌੜ ਰੋਡ ਕੀਤਾ ਜਾਮ <br/> ਅਗਲੀ ਖ਼ਬਰ ਭੇਦਭਰੇ ਹਾਲਾਤ 'ਚ ਇਕ ਨੌਜਵਾਨ ਲਾਪਤਾ <br/>
Ad Position 24