11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਗ੍ਰੋਥ ਸੈਂਟਰ ਵਿਖੇ 'ਆਮ ਆਦਮੀ ਕਲੀਨਿਕ' ਦਾ ਮੇਅਰ ਮਹਿਤਾ ਨੇ ਕੀਤਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 29-03-2026
ਬਠਿੰਡਾ, 28 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਨਗਰ ਨਿਗਮ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਅੱਜ ਸ਼ਹਿਰ ਦੇ ਗ੍ਰੋਥ ਸੈਂਟਰ ਵਿਖੇ ਇਕ ਵੱਡੀ ਸਿਹਤ ਪਹਿਲਕਦਮੀ ਦੇ ਹਿੱਸੇ ਵਜੋਂ 39 ਲੱਖ ਰੁਪਏ ਦੀ ਲਾਗਤ ਨਾਲ ਬਣੇ 'ਆਮ ਆਦਮੀ ਕਲੀਨਿਕ' ਦਾ ਉਦਘਾਟਨ ਕੀਤਾ¢ ਇਸ ਦੌਰਾਨ ਸਿਵਲ ਸਰਜਨ ਡਾ. ਤਪਿੰਦਰਜੋਤ ਅਤੇ ਉਨ੍ਹਾਂ ਦੇ ਸਟਾਫ਼ ਨੇ ਮੇਅਰ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ¢ਇਸ ਮੌਕੇ ਮੇਅਰ ਮਹਿਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ¢ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ 'ਆਮ ਆਦਮੀ ਕਲੀਨਿਕ' ਸ਼ੁਰੂ ਕੀਤੇ ਗਏ ਹਨ¢ ਮੇਅਰ ਨੇ ਦੱਸਿਆ ਕਿ ਇਸ ਖੇਤਰ ਵਿਚ 5,000 ਤੋਂ ਵੱਧ ਵਰਕਰ ਕੰਮ ਕਰਦੇ ਹਨ, ਜਿਨ੍ਹਾਂ ਨੂੰ ਹੁਣ ਮੁਫ਼ਤ ਇਲਾਜ ਅਤੇ ਦਵਾਈਆਂ ਦੀ ਸਹੂਲਤ ਮਿਲੇਗੀ¢ ਉਨ੍ਹਾਂ ਅੱਗੇ ਕਿਹਾ ਕਿ ਇਸ ਕਲੀਨਿਕ ਵਿਚ ਇਕ ਮੈਡੀਕਲ ਅਫ਼ਸਰ, ਇਕ ਫਾਰਮੇਸੀ ਅਫ਼ਸਰ ਅਤੇ ਇਕ ਕਲੀਨਿਕਲ ਸਹਾਇਕ ਨਿਯੁਕਤ ਕੀਤਾ ਗਿਆ ਹੈ, ਜੋ ਮਰੀਜ਼ਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰਨਗੇ¢ ਮੇਅਰ ਨੇ ਅੱਗੇ ਕਿਹਾ ਕਿ ਇਹ ਕਲੀਨਿਕ ਇਲਾਕੇ ਵਿਚ ਵਰਕਰਾਂ ਦੀ ਸਿਹਤ ਨੂੰ ਬਿਹਤਰ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗਾ¢

Ad Position 22
No active advertisement
ਪਿਛਲੀ ਖ਼ਬਰ ਓਮ ਸੰਨਜ਼ ਸੰਗਤ ਵਲੋਂ ਗੁਰਥੜੀ ਦੇ ਸਕੂਲ ਨੂੰ ਟਾਟ, ਮੇਟ, ਤੇ ਦਰੀਆਂ ਭੇਟ <br/> ਅਗਲੀ ਖ਼ਬਰ ਯੂਰੀਆ ਤੇ ਡੀ.ਏ.ਪੀ. ਦੀ ਘਾਟ ਬਾਰੇ ਅਫ਼ਵਾਹਾਂ ਤੋਂ ਬਚਣ ਦੀ ਅਪੀਲ <br/>
Ad Position 24