11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਲਹਿਰਾ ਬੇਗਾ ਵਾਸੀ ਸਵ. ਚੰਦ ਸਿੰਘ ਆਜ਼ਾਦੀ ਘੁਲਾਟੀਆ ਦੇ ਪਰਿਵਾਰ ਨੇ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ 'ਚ ਕੀਤੀ ਘਰ ਵਾਪਸੀ <br/>

Ad Position 21
No active advertisement
ਅਜੀਤ ਡੈਸਕ 29-03-2026
ਲਹਿਰਾ ਮੁਹੱਬਤ, 28 ਮਾਰਚ (ਸੁਖਪਾਲ ਸਿੰਘ ਸੁੱਖੀ)-ਪੰਜਾਬ ਵਿਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬੇ ਦੀ ਆਪਣੀ ਪਾਰਟੀ ਦੀ ਸਰਕਾਰ ਬਣਾਉਣ ਲਈ ਜਿੱਥੇ ਅਕਾਲੀ ਆਗੂ ਤੇ ਵਰਕਰ ਮਿਹਨਤ ਕਰ ਰਹੇ ਹਨ, ਉਥੇ ਸੂਬੇ ਦੇ ਬਹੁ ਗਿਣਤੀ ਲੋਕਾਂ ਦਾ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਉਸ ਤੋਂ ਮੋਹ ਭੰਗ ਹੋਣ ਲੱਗਾ ਹੈ | ਹੁਣ ਆਮ ਲੋਕਾਂ ਦਾ ਰੁਝਾਨ ਦੱਸ ਰਿਹਾ ਹੈ ਕਿ ਵੱਡੇ ਫ਼ਰਕ ਨਾਲ ਅਕਾਲੀ ਦਲ ਦੀ ਸੂਬੇ ਵਿਚ ਸਰਕਾਰ ਬਣੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਭੁੱਚੋ ਦੇ ਹਲਕਾ ਸੇਵਾਦਾਰ ਡਾ. ਦਲਜੀਤ ਸਿੰਘ ਗੁਰੂ ਨੇ ਅੱਜ ਹਲਕੇ ਦੇ ਪਿੰਡ ਲਹਿਰਾ ਬੇਗਾ ਵਿਖੇ ਪਾਰਟੀ ਦੀ ਮੀਟਿੰਗ ਦੌਰਾਨ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਥੇਦਾਰ ਜਗਸੀਰ ਸਿੰਘ ਜੱਗਾ ਕਲਿਆਣ ਤੇ ਡਾ. ਗੁਰੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼ੋ੍ਰਮਣੀ ਅਕਾਲੀ ਦਲ ਵਿਚ ਸਵ. ਚੰਦ ਸਿੰਘ ਆਜ਼ਾਦੀ ਘੁਲਾਟੀਆ ਦੇ ਪਰਿਵਾਰ ਨੇ ਘਰ ਵਾਪਸੀ ਕੀਤੀ | ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦਾ ਸਿਰੋਪਾਉ ਨਾਲ ਵਿਸ਼ੇਸ਼ ਸਨਮਾਨ ਕਰਕੇ ਪਾਰਟੀ ਵਿਚ ਬਣਦਾ ਸਤਿਕਾਰ ਦੇਣ ਦਾ ਵਾਅਦਾ ਕਰਦਿਆਂ ਕਿਹਾ ਕਿ ਸਰਕਾਰ ਬਣਨ 'ਤੇ ਹਰ ਵਰਗ ਦਾ ਖਿਆਲ ਰੱਖ ਕੇ ਲੋਕ ਭਲਾਈ ਦੀਆਂ ਨੀਤੀਆਂ ਨੂੰ ਪਹਿਲ ਦਿੱਤੀ ਜਾਵੇਗੀ | ਅੱਜ ਡਾ. ਸ਼ਿੰਗਾਰਾ ਸਿੰਘ, ਦਾਰਾ ਸਿੰਘ ਸਾਬਕਾ ਸਰਪੰਚ, ਦਰਸ਼ਨ ਸਿੰਘ ਸਾਬਕਾ ਪੰਚ, ਅਮਰੀਕ ਸਿੰਘ ਪਿੰਡ ਦੇ ਅਕਾਲੀ ਆਗੂਆਂ ਦੀ ਪੇ੍ਰਰਨਾ ਨਾਲ ਉਕਤ ਪਰਿਵਾਰ ਅਕਾਲੀ ਦਲ ਵਿਚ ਸ਼ਾਮਿਲ ਹੋਇਆ ਹੈ | ਇਸ ਮੌਕੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਗਗਨਦੀਪ ਸਿੰਘ ਪੁੱਤਰ ਹਰਮੇਲ ਸਿੰਘ ਗੇਲਾ, ਜੁਗਿੰਦਰ ਸਿੰਘ, ਪਿਆਰਾ ਸਿੰਘ, ਸੰਧੂਰਾ ਸਿੰਘ ਸਪੁੱਤਰ ਚੰਦ ਸਿੰਘ ਆਜ਼ਾਦੀ ਘੁਲਾਟੀਆ, ਬਲਦੇਵ ਸਿੰਘ ਪੁੱਤਰ ਮਹਿੰਦਰ ਸਿੰਘ ਸਮੇਤ ਪੂਰੇ ਪਰਿਵਾਰ ਨੇ ਮੁੜ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ | ਇਸ ਦੌਰਾਨ ਲਹਿਰਾ ਬੇਗਾ ਤੋਂ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਬੇਗਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਜ਼ਿਲ੍ਹਾ ਜਥੇਦਾਰ ਜੱਗਾ ਕਲਿਆਣ ਤੇ ਹਲਕਾ ਸੇਵਾਦਾਰ ਡਾ. ਗੁਰੂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਜੀ ਆਇਆ ਆਖਦਿਆਂ ਭਰਵਾਂ ਸਵਾਗਤ ਕੀਤਾ ਤੇ ਇਸ ਸਮੇਂ ਜਗਦੇਵ ਸਿੰਘ, ਹਰਵਿੰਦਰ ਸਿੰਘ ਰੇਸ਼ੀ, ਰਾਜਵੀਰ ਸਿੰਘ, ਗਗਨਦੀਪ ਸਿੰਘ ਅਕਾਲੀ ਵਰਕਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੋਟਬਖਤੂ ਵਿਖੇ ਇਨਾਮ ਵੰਡ ਸਮਾਰੋਹ ਦੌਰਾਨ ਪੁਜ਼ੀਸ਼ਨ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ (ਲੜਕੇ) ਵਿਖੇ ਨਵੇਂ ਇੰਟਰੈਕਟਿਵ ਪੈਨਲਾਂ ਦਾ ਉਦਘਾਟਨ <br/>
Ad Position 24