ਸੰਗਤ ਮੰਡੀ, 28 ਮਾਰਚ (ਸੁਖਤੇਜ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ 28 ਮਾਰਚ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਧੁੰਨੀ ਕੇ ਵਿਖੇ ਮੈਗਾ ਪੀ. ਟੀ .ਐਮ ਤੇ ਐਫ .ਐਨ .ਐਲ ਮੇਲਾ ਕਰਵਾਇਆ ਗਿਆ¢ ਇਸ ਮÏਕੇ ਸਕੂਲ ਦਾ ਸਾਲਾਨਾ ਰਿਜ਼ਲਟ ਵੀ ਦੱਸਿਆ ਗਿਆ¢ ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ 'ਤੇ ਪੁੱਜੇ ਮਾਰਕੀਟ ਕਮੇਟੀ ਬਠਿੰਡਾ ਦੇ ਚੇਅਰਮੈਨ ਬਲਜੀਤ ਸਿੰਘ ਬੱਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਅੰਦਰ ਸ਼ੁਰੂ ਕੀਤੀ ਗਈ ਅਧਿਆਪਕ ਮਾਪੇ ਮਿਲਣੀ ਮੁਹਿੰਮ ਤਹਿਤ ਅਧਿਆਪਕਾਂ ਨਾਲ ਬੱਚਿਆਂ ਦੇ ਮਾਪਿਆਂ ਦਾ ਤਾਲਮੇਲ ਹੋਣਾ ਬੱਚਿਆਂ ਦੇ ਚੰਗੇ ਭਵਿੱਖ ਲਈ ਬਹੁਤ ਵਧੀਆ ਕਦਮ ਹੈ¢ ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਮੀਟਿੰਗਾਂ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ¢ ਇਸ ਮÏਕੇ ਉਨ੍ਹਾਂ ਕਿਹਾ ਕਿ ਸਕੂਲ ਦੀ ਦਿੱਖ ਨੂੰ ਹੋਰ ਸੁੰਦਰਤਾ ਨਾਲ ਬਣਾਉਣ ਲਈ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਵਿਸ਼ੇਸ਼ ਤÏਰ 'ਤੇ ਮਿਲ ਕੇ ਗਰਾਂਟ ਦੀ ਮੰਗ ਕੀਤੀ ਜਾਵੇਗੀ¢ ਸਕੂਲ ਅਧਿਆਪਕ ਦਵਿੰਦਰ ਸਿੰਘ ਡਿੱਖ ਨੇ ਦੱਸਿਆ ਪੜ੍ਹਾਈ ਦੇ ਨਾਲ ਨਾਲ ਸਕੂਲ ਦੀ ਸਰਕਲ ਕਬੱਡੀ ਟੀਮ ਜ਼ਿਲ੍ਹੇ ਚੋਂ ਪਹਿਲੀ ਪੁਜ਼ੀਸ਼ਨ ਹਾਸਲ ਕਰਕੇ ਸਟੇਟ ਪੱਧਰੀ ਖੇਡਾਂ ਵਿੱਚ ਭਾਗ ਲੈ ਚੁੱਕੀ ਹੈ¢ ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਹਰ ਸਾਲ ਸਕੂਲ ਦਾ ਵਿੱਦਿਅਕ ਟੂਰ ਵੀ ਲਗਾਇਆ ਜਾਂਦਾ ਹੈ¢ ਪਿੰਡ ਦੇ ਸਰਪੰਚ ਕਮਲਪ੍ਰੀਤ ਕੌਰ ਵਲੋਂ ਪੜ੍ਹਾਈ 'ਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਅਧਿਆਪਕਾ ਅਵਜੀਤ ਕੌਰ, ਅਧਿਆਪਕ ਹਰਦੀਪ ਸਿੰਘ, ਸਮਾਜ ਸੇਵੀ ਜਗਤਾਰ ਸਿੰਘ, ਜੰਟਾ ਸਿੰਘ ਮੈਂਬਰ, ਮਨਦੀਪ ਸਿੰਘ, ਰਮਨਦੀਪ ਸਿੰਘ ਵਿਰਕ ਕਲਾਂ, ਕੁਲਵਿੰਦਰ ਸਿੰਘ ਮਾਂਗਟ, ਐਸ.ਐਮ.ਸੀ.ਕਮੇਟੀ ਦੇ ਵਾਈਸ ਚੇਅਰਮੈਨ ਰਮਨਦੀਪ ਕੌਰ, ਸੀਮਾ ਕੌਰ, ਅਮਨਦੀਪ ਕੌਰ ਆਦਿ ਵੱਡੀ ਗਿਣਤੀ ਵਿਚ ਮਾਪੇ ਹਾਜ਼ਰ ਸਨ¢