ਬਠਿੰਡਾ, 2 ਅਪ੍ਰੈਲ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਚੋਰੀ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਮਾਮਲੇ ਵਿਚ ਤਫ਼ਤੀਸ਼ੀ ਪੁਲਿਸ ਅਧਿਕਾਰੀ ਬੂਟਾ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਗੌਰਵ ਸੇਤੀਆ ਪੁੱਤਰ ਸੁਭਾਸ਼ ਚੰਦਰ ਵਲੋਂ ਥਾਣਾ ਕੈਨਾਲ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ ਗੁਰਤੇਜ ਸਿੰਘ ਵਾਸੀ ਗੋਪਾਲ ਨਗਰ ਬਠਿੰਡਾ ਮੇਰੇ ਛੋਟੇ ਹਾਥੀ ਨੰ: ਪੀ. ਬੀ. 03 ਏ. ਡਬਲਯੂ. 5836 ਵਿਚ ਪਏ ਬੈਗ ਵਿਚੋਂ 1,70,000 ਰੁਪਏ ਚੋਰੀ ਕਰਕੇ ਲੈ ਗਿਆ | ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ, ਜਿਨ੍ਹਾਂ 'ਤੇ ਥਾਣਾ ਕੈਨਾਲ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ |