11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਕਿਸਾਨ ਦੀ ਜ਼ਮੀਨ ਦਾ ਕਬਜ਼ਾ ਛੁਡਾਉਣ ਲਈ ਕਿਸਾਨ ਯੂਨੀਅਨ ਵਲੋਂ ਮੁਜ਼ਾਹਰਾ <br/>

Ad Position 21
No active advertisement
ਪਿੰਡ ਭਾਈ ਬਖਤੌਰ ਵਿਖੇ ਕਿਸਾਨ ਦੀ ਜ਼ਮੀਨ ਤੋਂ ਕਬਜ਼ਾ ਛੁਡਾਉਣ ਲਈ ਮੁਜ਼ਾਹਰਾ ਕਰਦੇ ਹੋਏ ਯੂਨੀਅਨ ਅਤੇ ਪਿੰਡ ਦੇ ਕਿਸਾਨ |<br/> 03-04-2026

ਮੌੜ ਮੰਡੀ, 2 ਅਪ੍ਰੈਲ (ਗੁਰਜੀਤ ਸਿੰਘ ਕਮਾਲੂ)-ਪਿੰਡ ਭਾਈ ਬਖਤÏਰ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (ਬਲਾਕ ਮੌੜ) ਵਲੋਂ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਬਲਾਕ ਮੌੜ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਮਨਗਰ ਦੀ ਅਗਵਾਈ ਹੇਠ ਇੱਕ ਵੱਡਾ ਇਕੱਠ ਕੀਤਾ ਗਿਆ¢ ਇਸ ਇਕੱਠ ਵਿੱਚ ਪਿੰਡ ਵਾਸੀ ਕਿਸਾਨਾਂ ਅਤੇ ਅÏਰਤਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ¢ ਇਸ ਮÏਕੇ ਪੀੜਤ ਕਿਸਾਨ ਨਿਰਮਲ ਸਿੰਘ ਅਤੇ ਨਿਰਭੈ ਸਿੰਘ ਪੁੱਤਰ ਮੈਗਲ ਸਿੰਘ ਵਾਸੀ ਭਾਈ ਬਖਤÏਰ ਵਲੋਂ ਆਪਣੀ 17 ਕਨਾਲ ਜ਼ਮੀਨ 'ਤੇ ਕੁਝ ਲੋਕਾਂ ਵਲੋਂ ਧੱਕੇ ਨਾਲ ਕੀਤੇ ਨਜਾਇਜ਼ ਕਬਜ਼ੇ ਸੰਬੰਧੀ ਆਪਣਾ ਪੱਖ ਰੱਖਿਆ ਗਿਆ¢ ਉਨ੍ਹਾਂ ਵਲੋਂ ਜ਼ਮੀਨ ਦੇ ਕਾਗ਼ਜ਼ ਅਤੇ ਅਦਾਲਤੀ ਹੁਕਮ ਵੀ ਪੇਸ਼ ਕੀਤੇ ਗਏ, ਜਿਨ੍ਹਾਂ ਦੇ ਅਧਾਰ 'ਤੇ ਪਹਿਲਾਂ 24 ਨਵੰਬਰ 2025 ਨੂੰ ਤਹਿਸੀਲਦਾਰ ਮੌੜ ਵਲੋਂ ਆਪਣੇ ਹੋਰ ਕਰਮਚਾਰੀਆਂ ਸਮੇਤ ਜ਼ਮੀਨ 'ਤੇ ਦੁਬਾਰਾ ਕਬਜ਼ਾ ਕਰਵਾਇਆ ਗਿਆ ਸੀ ਪਰ ਕੁਲਵੰਤ ਸਿੰਘ, ਮਲਕੀਤ ਸਿੰਘ, ਸੁਖਮੰਦਰ ਸਿੰਘ ਆਦਿ ਵਾਸੀ ਤਲਵੰਡੀ ਸਾਬੋ ਨੇ ਫਿਰ ਜ਼ਮੀਨ ਵਿਚ ਆ ਕੇ ਫਾਇਰਿੰਗ ਕੀਤੀ ਅਤੇ ਧੱਕੇ ਨਾਲ ਕਬਜਾ ਕਰ ਲਿਆ¢ ਪ੍ਰਸ਼ਾਸਨ ਵਲੋਂ ਇਸ ਮਾਮਲੇ ਵਿਚ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ¢ ਮੀਟਿੰਗ ਦੌਰਾਨ ਪਿੰਡ ਪੱਧਰ 'ਤੇ ਲੋਕ ਰਾਇ ਲਈ ਗਈ, ਜਿਸ ਵਿਚ ਸਾਰਿਆਂ ਨੇ ਇਕਸੁਰ ਹੋ ਕੇ ਕਿਹਾ ਕਿ ਪੀੜਤ ਕਿਸਾਨਾਂ ਨਾਲ ਧੱਕਾ ਹੋਇਆ ਹੈ ਅਤੇ ਇਨ੍ਹਾਂ ਦੀ ਪੂਰਨ ਹਮਾਇਤ ਕੀਤੀ ਜਾਵੇਗੀ¢ ਯੂਨੀਅਨ ਦੇ ਆਗੂ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਜਥੇਬੰਦੀ ਵਲੋਂ ਪੂਰੀ ਜਾਂਚ ਪੜਤਾਲ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਕਿ ਪੀੜਤ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਜ਼ਰੂਰਤ ਪੈਣ 'ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ¢ ਜਿਸ ਦੀ ਜ਼ਿੰਮੇਵਾਰੀ ਸਿਵਲ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ¢ ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਜਸਵੀਰ ਸਿੰਘ ਸੇਮਾ, ਬਲਾਕ ਜਰਨਲ ਸਕੱਤਰ ਗੁਰਮੇਲ ਸਿੰਘ ਬੱਬਲੀ ਬਲਾਕ ਆਗੂ ਗੁਰਜੀਤ ਸਿੰਘ ਬੰਗੇਹਰ, ਸਿਕੰਦਰ ਸਿੰਘ ਘੁੰਮਣ ਕਲਾਂ, ਗੁਰਦੀਪ ਸਿੰਘ ਮਾਈਸਰਖਾਨਾ, ਭੋਲਾ ਸਿੰਘ ਮਾੜੀ, ਭੋਲਾ ਸਿੰਘ ਰਾਏ ਖਾਨਾ ਅਤੇ ਪਿੰਡ ਪ੍ਰਧਾਨ ਭਿੰਦਰ ਸਿੰਘ, ਸੁਖਦੇਵ ਸਿੰਘ, ਫੋਜਾ ਸਿੰਘ ਅਤੇ ਪਿੰਡ ਦੇ ਕਿਸਾਨ ਮਜ਼ਦੂਰ ਤੇ ਅÏਰਤ ਭੈਣਾਂ ਸ਼ਾਮਿਲ ਸਨ¢

Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਦੀ ਸਰਹਿੰਦ ਨਹਿਰ 'ਚ ਛੱਡਿਆ ਜਾ ਰਿਹਾ ਗੰਦਾ ਬਦਬੂਦਾਰ ਅਤੇ ਜ਼ਹਿਰੀਲਾ ਪਾਣੀ ਅਗਲੀ ਖ਼ਬਰ ਆਂਗਣਵਾੜੀ ਸੈਂਟਰਾਂ ਲਈ ਖ਼ਰੀਦੇ ਸਮਾਰਟ ਫੋਨ ਰੂਰਲ ਡਿਪਾਰਟਮੈਂਟ ਨੂੰ ਦੇਣ ਦਾ ਆਂਗਣਵਾੜੀ ਮੁਲਾਜ਼ਮਾਂ ਵਲੋਂ ਵਿਰੋਧ <br...
Ad Position 24