ਬਠਿੰਡਾ, 2 ਅਪ੍ਰੈਲ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਨੇ ਇਕ ਵਿਅਕਤੀ ਨੂੰ ਦੋ ਗ੍ਰਾਮ ਹੈਰੋਇਨ ਸਮੇਤ ਗਿ੍੍ਰਫ਼ਤਾਰ ਕੀਤਾ ਗਿਆ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਧਰਮ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਦਰ ਪੁਲਿਸ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਜੋਧਪੁਰ ਰੋਮਾਣਾ ਤੋਂ ਦੋ ਸ਼ੱਕੀ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਪਾਸੋਂ ਦੋ ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਕਰਮਜੀਤ ਸਿੰਘ ਵਾਸੀ ਜੋਧਪੁਰ ਰੋਮਾਣਾ ਵਜੋਂ ਹੋਈ ਹੈ | ਜਿਸ 'ਤੇ ਥਾਣਾ ਸਦਰ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ |